19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਇਕ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 05-02-2026
ਨੰਗਲ, 4 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਨਵਾਂ ਨੰਗਲ ਪੁਲਿਸ ਚੌਂਕੀ ਇੰਚਾਰਜ ਸਬ ਇੰਸਪੈਕਟਰ ਸਰਤਾਜ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ 12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮੁਖੀ ਨੰਗਲ ਇੰਸਪੈਕਟਰ ਸਿਮਰਨਜੀਤ ਸਿੰਘ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪਤਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡੀ.ਐਸ.ਪੀ. ਨੰਗਲ ਹਰਕੀਰਤ ਸਿੰਘ ਦੀ ਨਿਗਰਾਨੀ ਹੇਠ ਬਣਾਈਆਂ ਗਈਆਂ ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਅਤੇ ਸੇਵਨ ਕਰਨ ਵਾਲਿਆਂ ਖ਼ਿਲਾਫ਼ ਲਗਾਤਾਰ ਪਿਛਲੇ ਸਮੇਂ ਤੋਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਜਿਸ ਦੇ ਤਹਿਤ ਹੀ ਸਬ ਇੰਸਪੈਕਟਰ ਸਰਤਾਜ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਕਾਰਵਾਈ ਕਰਦੇ ਹੋਏ ਨਿਖਿਲ ਸੈਣੀ ਉਰਫ਼ ਸ਼ਨੀ ਪੁੱਤਰ ਸ਼ਾਮ ਸੁੰਦਰ ਵਾਸੀ ਐੱਸ. ਸੀ. ਐੱਫ-1 ਟਾਈਪ -3 ਸੈਕਟਰ -1 ਨਿਆ ਨੰਗਲ ਜ਼ਿਲ੍ਹਾ ਰੂਪਨਗਰ ਨੂੰ ਕਾਬੂ ਕਰਕੇ ਉਸ ਕੋਲੋਂ 12 ਗ੍ਰਾਮ ਨਸ਼ੀਲੇ ਪਾਊਡਰ ਬਰਾਮਦ ਕੀਤਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਇਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਪੁਲਿਸ ਥਾਣਾ ਨੰਗਲ ਵਿਖੇ ਮੁਕੱਦਮਾ ਦਰਜ ਕਰਕੇ ਇਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਕੋਲੋਂ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਅਗਲੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਧੁੰਦ ਕਰਨ ਬਾਈਕ ਸਵਾਰ ਸੜਕ 'ਤੇ ਖੜ੍ਹੇ ਟਰੱਕ ਨਾਲ ਟਕਰਾਇਆ <br/> ਅਗਲੀ ਖ਼ਬਰ ਬਾਬੂ ਪ੍ਰੇਮ ਚੰਦ ਨੂੰ ਬਜਰੂੜ ਸਕੂਲ ਤੋਂ ਸੇਵਾ ਮੁਕਤ ਹੋਣ 'ਤੇ ਦਿੱਤੀ ਨਿੱਘੀ ਵਿਦਾਇਗੀ <br/>
Ad Position 24