19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸ਼ਿਵ ਮੰਦਰ ਸਰਥਲੀ ਵਿਖੇ ਸ਼ਿਵਰਾਤਰੀ ਮਨਾਉਣ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 05-02-2026
ਨੂਰਪੁਰ ਬੇਦੀ, 4 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਸ਼ਿਵ ਮੰਦਰ ਸਰਥਲੀ ਵਿਖੇ ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਭਾਵਪੂਰਣ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਮਹੰਤ ਧੀਰਜ ਗਿਰੀ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਮੰਦਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਸੇਵਾਦਾਰਾਂ ਅਤੇ ਪੰਚਾਇਤ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਉਪਰੰਤ ਪ੍ਰਬੰਧਕਾਂ ਨੇ ਦੱਸਿਆ ਕਿ ਮਹਾਸ਼ਿਵਰਾਤਰੀ ਦੇ ਸ਼ੁੱਭ ਅਵਸਰ ਨੂੰ ਲੈ ਕੇ ਮੰਦਰ ਵਿਖੇ 11 ਫਰਵਰੀ ਤੋਂ 15 ਫਰਵਰੀ ਤੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ | ਇਸ ਦੌਰਾਨ ਹਰ ਰੋਜ਼ ਸਵੇਰੇ 4 ਵਜੇ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ ਜਦਕਿ 15 ਫਰਵਰੀ ਨੂੰ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸ਼ਿਵ ਭਗਤ ਮੰਦਰ ਪਹੁੰਚ ਕੇ ਸ਼ਿਵਲਿੰਗ ਦਾ ਅਭਿਸ਼ੇਕ ਕਰਨਗੇ | 15 ਫਰਵਰੀ ਨੂੰ ਸਵੇਰੇ 11 ਵਜੇ ਮੰਦਰ ਦੀ ਕੀਰਤਨ ਮੰਡਲੀ ਤੋਂ ਇਲਾਵਾ ਪ੍ਰਸਿੱਧ ਗਾਇਕ ਆਸ਼ੂ ਸ਼ਮਸ਼ੇਦ ਅਤੇ ਇਰਸ਼ਾਦ ਮੁਹੰਮਦ ਵਲੋਂ ਦਿਨ ਸਮੇਂ ਜਦਕਿ ਰਾਤ ਸਮੇਂ ਹਰਸ਼ ਨਾਲਾਗੜ ਵਲੋਂ ਭਗਵਾਨ ਸ਼ੰਕਰ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ | ਹਵਨ ਯੱਗ ਵੀ ਕਰਵਾਇਆ ਜਾਵੇਗਾ | ਉਪਰੰਤ ਇੱਕ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ | ਮੀਟਿੰਗ ਦੌਰਾਨ ਮਹੰਤ ਧੀਰਜ ਗਿਰੀ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਡੀ ਗਿਣਤੀ ਵਿਚ ਧਾਰਮਿਕ ਸਮਾਗਮਾਂ ਵਿਚ ਸ਼ਾਮਲ ਹੋਣ |

Ad Position 22
No active advertisement
ਪਿਛਲੀ ਖ਼ਬਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਮੀਟਿੰਗ <br/> ਅਗਲੀ ਖ਼ਬਰ ਗੁਰਦੁਆਰਾ ਟਿੱਬੀ ਸਾਹਿਬ ਨੇੜੇ ਗਊ ਦੇ ਵੱਛੜੇ ਦਾ ਸਿਰ ਮਿਲਣ 'ਤੇ ਮਚੀ ਹਲਚਲ, ਪੁਲਿਸ ਵਲੋਂ ਜਾਂਚ ਸ਼ੁਰੂ
Ad Position 24