19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ ਦੀ ਖ਼ੁਸ਼ੀ 'ਚ ਭਾਜਪਾ ਵਰਕਰਾਂ ਨੇ ਲੱਡੂ ਵੰਡੇ <br/>

Ad Position 21
No active advertisement
ਅਜੀਤ ਡੈਸਕ 05-02-2026
ਪੁਰਖਾਲੀ, 4 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ 'ਤੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਮਹਾਰਾਜ ਹਵਾਈ ਅੱਡਾ ਰੱਖਣ ਦੀ ਖ਼ੁਸ਼ੀ 'ਚ ਭਾਜਪਾ ਦੇ ਪੁਰਖਾਲੀ ਮੰਡਲ ਵਲੋਂ ਲੱਡੂ ਵੰਡੇ ਗਏ ਤੇ ਇਸ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਰੱਖਣ 'ਤੇ ਖ਼ੁਸ਼ੀ ਪ੍ਰਗਟ ਕੀਤੀ ਗਈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਭਾਜਪਾ ਆਗੂ ਕੈਪਟਨ ਮੁਲਤਾਨ ਸਿੰਘ, ਮੰਡਲ ਪ੍ਰਧਾਨ ਤਜਿੰਦਰ ਸਿੰਘ ਤੇਜੀ, ਅਵਤਾਰ ਸਿੰਘ ਪੱਪੀ, ਕੇਸਰ ਸਿੰਘ, ਪਿਆਰਾ ਸਿੰਘ, ਪਰਮਜੀਤ ਸਿੰਘ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਰੱਖਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਤੇ ਇਸ ਨੂੰ ਇਕ ਇਤਿਹਾਸਿਕ ਫੈਸਲਾ ਦੱਸਿਆ, ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਫੈਸਲੇ ਨਾਲ ਸਮੁੱਚੇ ਰਵਿਦਾਸੀਆ ਭਾਈਚਾਰੇ ਅੰਦਰ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਇਸ ਮੌਕੇ ਅਮਰਜੀਤ ਸਿੰਘ, ਰੋਸ਼ਨ ਲਾਲ, ਜੁਗਰਾਜ ਸਿੰਘ, ਦਰਸ਼ਨ ਸਿੰਘ, ਬੰਬ ਬਹਾਦਰ ਸਿੰਘ, ਰਵਿੰਦਰ ਕੁਮਾਰ, ਤਰਲੋਚਨ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਤੇ ਭਾਜਪਾ 'ਚ ਲੱਗੀ ਕ੍ਰੈਡਿਟ ਲੈਣ ਦੀ ਦੌੜ <br/> ਅਗਲੀ ਖ਼ਬਰ ਨੂਰਪੁਰ ਬੇਦੀ ਦੇ ਪਿੰਡਾਂ ਉੱਪਰ ਉੱਡਦੇ ਡਰੋਨ ਨੇ ਲੋਕਾਂ 'ਚ ਪੈਦਾ ਕੀਤਾ ਡਰ ਦਾ ਮਾਹੌਲ <br/>
Ad Position 24