19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

'ਆਪ' ਤੇ ਭਾਜਪਾ 'ਚ ਲੱਗੀ ਕ੍ਰੈਡਿਟ ਲੈਣ ਦੀ ਦੌੜ <br/>

Ad Position 21
No active advertisement
ਅਜੀਤ ਡੈਸਕ 05-02-2026
ਨੰਗਲ, 4 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਅਨੰਦਪੁਰ ਸਾਹਿਬ -ਨੰਗਲ ਫੋਰ ਲੇਨ ਬਣਾਉਣ ਦਾ ਐਲਾਨ ਹੋਣ ਉਪਰੰਤ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਵਿਚ ਕ੍ਰੈਡਿਟ ਲੈਣ ਦੀ ਦੌੜ ਲੱਗ ਗਈ ਹੈ | ਦੱਸਣਯੋਗ ਹੈ ਕਿ ਬੀਤੇ ਦਿਨੀ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਉਕਤ ਸੜਕ ਬਣਾਏ ਜਾਣ ਸੰਬੰਧੀ ਮੀਡੀਆ ਨੂੰ ਇਕ ਬਿਆਨ ਜਾਰੀ ਕੀਤਾ ਸੀ, ਜਿਸ ਮਗਰੋਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਵਲੋਂ ਵੀ ਸਾਥੀਆਂ ਸਮੇਤ ਨੰਗਲ ਪਹੁੰਚ ਕੇ ਉਕਤ ਸੜਕ ਨੂੰ ਲੈ ਕੇ ਆਪਣਾ ਪ੍ਰਤੀਕਰਮ ਪ੍ਰਗਟਾਉਂਦਿÉਆਂ ਪ੍ਰਧਾਨ ਮੰਤਰੀ ਤੇ ਕੈਬਿਨਟ ਮੰਤਰੀ ਗਡਕਰੀ ਦਾ ਧੰਨਵਾਦ ਕੀਤਾ | ਡਾ. ਸ਼ਰਮਾ ਨੇ ਕਿਹਾ ਕਿ ਸੂਬੇ ਅੰਦਰ ਸੜਕਾਂ ਦੇ ਨਵੇਂ ਬਣ ਰਹੇ ਇਨਫਰਾਸਟਰਕਚਰ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਭਾਈ ਮੋਦੀ ਦਾ ਪੰਜਾਬ ਪ੍ਰਤੀ ਲਗਾਵ ਨਜ਼ਰ ਆਉਂਦਾ ਹੈ | ਡਾਕਟਰ ਸ਼ਰਮਾ ਨੇ ਕਿਹਾ ਕਿ ਬੀਤੇ ਕੱਲ੍ਹ ਸ੍ਰੀ ਅਨੰਦਪੁਰ ਸਾਹਿਬ-ਨੰਗਲ ਫੋਰਲੇਨ ਹੋਣ ਦਾ ਕ੍ਰੈਡਿਟ ਲੈਣ ਦੀ ਕੋਸ਼ਿਸ਼ ਸਥਾਨਕ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀਡੀਓ ਪਾ ਕੇ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਕ੍ਰੈਡਿਟ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਲੋਕਾਂ ਨੂੰ ਇਹ ਵੀ ਦੱਸਣਾ ਚਾਹੀਦਾ ਹੈ, ਕਿ ਇਹ ਸੜਕ ਲਈ ਪੈਸਾ ਕੌਣ ਦੇ ਰਿਹਾ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਦੇ ਕੋਈ ਕੰਮ ਨਹੀਂ ਕੀਤੇ ਜਾ ਰਹੇ ਅਤੇ ਕੇਂਦਰ ਸਰਕਾਰ ਦੇ ਕੀਤੇ ਕੰਮਾਂ ਤੇ ਵਾਹ-ਵਾਹ ਖੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਿਸ਼ਾਹੀਣ ਹੋ ਚੁੱਕੀ ਹੈ ਤੇ ਬੀਤੇ ਦਿਨ ਸਰਕਾਰ ਵਲੋਂ ਹਾਈਕੋਰਟ ਦੇ ਵਿਚ ਨਵੀਂ ਵਾਰਡਬੰਦੀ ਸਬੰਧੀ ਕੋਈ ਜਵਾਬ ਪੇਸ਼ ਨਾ ਕਰਨਾ ਇਸ ਗੱਲ ਨੂੰ ਸਾਫ਼ ਦਰਸਾਉਂਦਾ ਹੈ ਕੀ ਵਾਰਡ ਬੰਦੀਆਂ ਗ਼ਲਤ ਹੋਈਆਂ ਹਨ | ਉਨ੍ਹਾਂ ਕਿਹਾ ਕਿ ਹਲਕੇ ਦੇ ਕੇਂਦਰ ਨਾਲ ਸੰਬੰਧਿਤ ਸਾਰੇ ਮਸਲਿਆਂ ਦਾ ਹੱਲ ਕਰਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਮੰਡਲ ਪ੍ਰਧਾਨ ਹਰਮਨਜੀਤ ਸਿੰਘ ਪਿ੍ੰਸ ਤੇ ਜਨਰਲ ਸਕੱਤਰ ਵਿਵੇਕ ਸ਼ਰਮਾ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਨੇ 'ਸਿਹਤ ਬੀਮਾ ਯੋਜਨਾ' ਤਹਿਤ ਮੀਆਂਪੁਰ 'ਚ ਲਗਾਏ ਕੈਂਪ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ ਦੀ ਖ਼ੁਸ਼ੀ 'ਚ ਭਾਜਪਾ ਵਰਕਰਾਂ ਨੇ ਲੱਡੂ ਵੰਡੇ <...
Ad Position 24