ਸੁਖਸਾਲ, 4 ਫਰਵਰੀ (ਧਰਮ ਪਾਲ)-ਨੇੜਲੇ ਪਿੰਡ ਭੱਲੜੀ ਵਿਖੇ ਖੇੜਾ ਕਲਮੋਟ ਨੂੰ ਜਾਣ ਲਈ ਸਵਾਂ ਨਦੀ 'ਤੇ ਬਣ ਰਹੇ ਬਹੁ-ਕਰੋੜੀ ਪੁਲ ਦੇ ਨਿਰਮਾਣ ਕਾਰਜਾਂ ਦਾ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਸਿੱਖਿਆ ਮੰਤਰੀ ਐਡਵੋਕੇਟ ਹਰਜੋਤ ਸਿੰਘ ਬੈਂਸ ਵਲੋਂ ਨਿਰੀਖਣ ਕੀਤਾ ਗਿਆ | ਇਸ ਮੌਕੇ ਦੋਵੇਂ ਮੰਤਰੀਆਂ ਨੇ ਪੁਲ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ | ਇਸ ਮੌਕੇ ਮੰਤਰੀਆਂ ਨੇ ਕਿਹਾ ਕਿ ਇਸ ਪੁਲ ਦੇ ਤਿਆਰ ਹੋਣ ਨਾਲ ਖੇੜਾ ਕਲਮੋਟ ਸਮੇਤ ਆਸ-ਪਾਸ ਦੇ ਪਿੰਡਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਲੋਕਾਂ ਦੀ ਆਵਾਜਾਈ ਸੁਗਮ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੇ ਪ੍ਰਾਜੈਕਟ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਵਿਚ ਵੱਡਾ ਬਦਲਾਅ ਲਿਆਉਣਗੇ | ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਵਿਚ ਸਥਾਨਕ ਆਗੂ ਅਤੇ ਇਲਾਕੇ ਦੇ ਲੋਕ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਪੁਲ ਦੇ ਨਿਰਮਾਣ ਕਾਰਜਾਂ 'ਤੇ ਸੰਤੋਖ ਪ੍ਰਗਟ ਕੀਤਾ ਗਿਆ |