19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਐੱਸ. ਡੀ. ਐੱਮ. ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੇ ਕੰਮ ਦਾ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 05-02-2026
ਨੂਰਪੁਰ ਬੇਦੀ, 4 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਤਖਤਗੜ੍ਹ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਅੱਜ ਦੂਜੇ ਦਿਨ ਵੀ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਕਾਰਡ ਬਣਾਉਣ ਦਾ ਕੰਮ ਕੱਲ੍ਹ ਪੰਜ ਫਰਵਰੀ ਨੂੰ ਵੀ ਜਾਰੀ ਰਹੇਗਾ | ਇਸ ਯੋਜਨਾ ਤਹਿਤ ਪਿੰਡ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਭੇਜੀ ਗਈ ਵਿਸ਼ੇਸ਼ ਟੀਮ ਲਗਾਤਾਰ ਮੈਦਾਨ ਵਿਚ ਡਟ ਕੇ ਕੰਮ ਕਰ ਰਹੀ ਹੈ ਤਾਂ ਜੋ ਕੋਈ ਵੀ ਪਰਿਵਾਰ ਇਸ ਮਹੱਤਵਪੂਰਨ ਯੋਜਨਾ ਤੋਂ ਵਾਂਝਾ ਨਾ ਰਹਿ ਜਾਵੇ | ਇਸ ਦੌਰਾਨ ਅੱਜ ਜਸਪ੍ਰੀਤ ਸਿੰਘ ਪੀ.ਸੀ.ਐਸ., ਐੱਸ. ਡੀ. ਐੱਮ. ਸ੍ਰੀ ਅਨੰਦਪੁਰ ਸਾਹਿਬ ਵਲੋਂ ਮੌਕੇ 'ਤੇ ਪਹੁੰਚ ਕੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਟੀਮ ਦੇ ਕੰਮ ਦੀ ਸਾਰਾਹਨਾ ਕਰਦੇ ਹੋਏ ਸਪਸ਼ਟ ਨਿਰਦੇਸ਼ ਦਿੱਤੇ ਕਿ ਪਿੰਡ ਦਾ ਕੋਈ ਵੀ ਵਿਅਕਤੀ ਬਿਨਾਂ ਸਿਹਤ ਬੀਮਾ ਕਾਰਡ ਤੋਂ ਨਾ ਰਹੇ ਅਤੇ ਹਰੇਕ ਪਰਿਵਾਰ ਦਾ ਕਾਰਡ ਲਾਜ਼ਮੀ ਤੌਰ 'ਤੇ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਇਹ ਯੋਜਨਾ ਗ਼ਰੀਬ ਅਤੇ ਮੱਧ ਵਰਗ ਪਰਿਵਾਰਾਂ ਲਈ ਵੱਡਾ ਸਹਾਰਾ ਹੈ, ਜਿਸ ਨਾਲ ਮਹਿੰਗੇ ਇਲਾਜ ਤੋਂ ਰਾਹਤ ਮਿਲੇਗੀ | ਸਿਹਤ ਬੀਮਾ ਕਾਰਡ ਬਣਾਉਣ ਵਾਲੀ ਟੀਮ ਵਿਚ ਜਰਨੈਲ ਸਿੰਘ, ਗੁਰਮੁਖ ਸਿੰਘ, ਰਣਬੀਰ ਸਿੰਘ, ਸਿਮਰਨਜੀਤ ਸਿੰਘ, ਹਰਿੰਦਰ ਕੌਰ ਆਸ਼ਾ ਵਰਕਰ, ਜੋਤੀ ਬਾਲਾ ਆਸ਼ਾ ਵਰਕਰ, ਮਧੂਬਾਲਾ ਆਸ਼ਾ ਵਰਕਰ, ਪਰਵੀਨ ਕੁਮਾਰੀ ਆਸ਼ਾ ਵਰਕਰ, ਹਰਦੀਪ ਕੁਮਾਰ ਆਰਸੀ ਤੇ ਪਾਲ ਸਿੰਘ ਪਾਲੀ ਪੂਰੀ ਤਨਦੇਹੀ ਅਤੇ ਦਿ੍ੜ੍ਹ ਨਿਸ਼ਚੇ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ | ਪਿੰਡ ਦੀ ਸਰਪੰਚ ਪੂਨਮ ਰਾਣੀ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਯੋਜਨਾ ਪਿੰਡ ਲੋਕਾਂ ਲਈ ਵੱਡੀ ਭਲਾਈ ਸਾਬਤ ਹੋਵੇਗੀ ਅਤੇ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਵੱਡੀ ਰਾਹਤ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵਲੋਂ ਅੰਡਰ-19 ਲੜਕਿਆਂ ਦੀ ਕਿ੍ਕਟ ਟੀਮ ਲਈ ਟ੍ਰਾਇਲ 7 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਅੰਤਰ-ਸਕੂਲ ਵਿੱਦਿਅਕ ਮੁਕਾਬਲੇ ਕਰਵਾਏ <br/>
Ad Position 24