ਬੇਲਾ, 4 ਫਰਵਰੀ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਡਿੰਪਲ ਢਿੱਲੋ ਨੇ ਬਤੌਰ ਪਿ੍ੰਸੀਪਲ ਅਹੁਦਾ ਸੰਭਾਲ ਲਿਆ ਹੈ | ਪਿ੍ੰਸੀਪਲ ਡਿੰਪਲ ਢਿੱਲੋਂ ਇਸ ਤੋਂ ਪਹਿਲਾਂ 2008 ਤੋਂ 2015 ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ (ਫਰੀਦਕੋਟ) ਤੇ 2016 ਤੋਂ 2026 ਤੱਕ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ (ਰਾਏਕੋਟ) ਵਿਖੇ ਬਤੌਰ ਪਿ੍ੰਸੀਪਲ ਸੇਵਾਵਾਂ ਨਿਭਾ ਚੁੱਕੇ ਹਨ | ਪਿ੍ੰਸੀਪਲ ਢਿੱਲੋਂ ਨੇ ਸਮੂਹ ਸਟਾਫ਼ ਤੋਂ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ ਕਿ ਉਹ ਆਪਣੀ ਪੂਰੀ ਲਗਨ ਅਤੇ ਮਿਹਨਤ ਸਦਕੇ ਸਕੂਲ ਨੂੰ ਇਲਾਕੇ ਦੀ ਨਾਮਵਰ ਸੰਸਥਾ ਬਣਾਉਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ | ਉਨਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਸ਼੍ਰੋਮਣੀ ਕਮੇਟੀ ਦੀ ਇਸ ਸੰਸਥਾ ਵਿਖੇ ਦਾਖ਼ਲ ਕਰਵਾਉਣ | ਉਹਨਾਂ ਦੱਸਿਆ ਕਿ ਸੈਸ਼ਨ 2026-27 ਵਿਚ ਪ੍ਰੀ-ਨਰਸਰੀ ਅਤੇ ਨਰਸਰੀ ਵਿਚ ਦਾਖਲ ਹੋਣ ਵਾਲੇ ਪਹਿਲੇ 75 ਨਵੇਂ ਬੱਚਿਆਂ ਤੋਂ ਕੋਈ ਵੀ ਸਲਾਨਾ ਖਰਚ ਆਦਿ ਨਹੀਂ ਲਿਆ ਜਾਵੇਗਾ | ਇਲਾਕਾ ਨਿਵਾਸੀ ਇਸ ਰਿਆਇਤ ਦਾ ਵੱਧ ਤੋਂ ਵੱਧ ਲਾਭ ਉਠਾਉਣ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |