19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪੰਜਾਬ ਦੇ 'ਆਪ' ਇੰਚਾਰਜ ਮਨੀਸ਼ ਸਿਸੋਦੀਆ ਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ 'ਮੁਹਾਲੀ ਕਾਰਨੀਵਾਲ : ਪੰਜਾਬ ਸਖੀ ਸ਼ਕਤੀ ਮੇਲੇ' ਦੀ ਸ਼ੁਰੂਆਤ <br/>

Ad Position 21
No active advertisement
ਮੁਹਾਲੀ ਦੇ ਸੈਕਟਰ-88 ਸਥਿਤ ਸਰਸ ਮੇਲਾ ਗਰਾਊਾਡ ਵਿਖੇ 'ਮੁਹਾਲੀ ਕਾਰਨੀਵਾਲ : ਪੰਜਾਬ ਸਖੀ ਸ਼ਕਤੀ ਮੇਲੇ' ਦੀ ਰਸਮੀ ਸ਼ੁਰੂਆਤ ਕਰਵਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ | ਅਜੀਤ ਤਸਵੀਰ <br/> 05-02-2026
ਐੱਸ. ਏ. ਐੱਸ. ਨਗਰ, 4 ਫਰਵਰੀ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਸੈਕਟਰ-88 ਸਥਿਤ ਸਰਸ ਮੇਲਾ ਗਰਾਊਾਡ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ 'ਮੁਹਾਲੀ ਕਾਰਨੀਵਾਲ : ਪੰਜਾਬ ਸਖੀ ਸ਼ਕਤੀ ਮੇਲੇ' ਦੀ ਰਸਮੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਖੀ ਸ਼ਕਤੀ ਮੇਲਾ ਪਿੰਡ ਪੱਧਰੀ ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਮਹਿਲਾ ਉੱਦਮੀਆਂ ਨੂੰ ਸਰਕਾਰੀ ਪੱਧਰ 'ਤੇ ਮਜ਼ਬੂਤ ਮਾਰਕੀਟਿੰਗ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਵਲੋਂ ਉੱਚ ਗੁਣਵੱਤਾ ਵਾਲੇ ਆਰਗੈਨਿਕ ਅਤੇ ਰਿਵਾਇਤੀ ਉਤਪਾਦ ਤਿਆਰ ਕੀਤੇ ਜਾਂਦੇ ਹਨ, ਪਰ ਵੱਡੇ ਪੱਧਰ 'ਤੇ ਮਾਰਕੀਟਿੰਗ ਦੇ ਮੌਕੇ ਨਾ ਮਿਲਣ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਪਾੜੇ ਨੂੰ ਪੂਰਾ ਕਰਨ ਲਈ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧੀਨ ਉਦਯੋਗ ਅਤੇ ਵਪਾਰ ਵਿਭਾਗ ਦੇ ਸਹਿਯੋਗ ਨਾਲ ਅਜਿਹੇ ਮੇਲੇ ਕਰਵਾਏ ਜਾ ਰਹੇ ਹਨ | ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਮੇਲੇ ਦੇ ਲਗਪਗ 90 ਫ਼ੀਸਦੀ ਸਟਾਲ ਮਹਿਲਾਵਾਂ ਵਲੋਂ ਚਲਾਏ ਜਾ ਰਹੇ ਹਨ, ਜੋ ਕਿ ਉਨ੍ਹਾਂ ਦੀ ਹਿੰਮਤ, ਸਮਰਪਣ ਅਤੇ ਉੱਦਮੀ ਜਜ਼ਬੇ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਪੰਜਾਬ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਅਤੇ ਪਿੰਡ ਪੱਧਰੀ ਉੱਦਮਿਤਾ ਨੂੰ ਉਭਾਰਨ 'ਤੇ ਘੱਟ ਧਿਆਨ ਦਿੱਤਾ ਗਿਆ ਸੀ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੇਲਿਆਂ ਲਈ ਬਜਟ 5 ਕਰੋੜ ਰੁ. ਤੋਂ ਵਧਾ ਕੇ 70 ਕਰੋੜ ਰੁ. ਕੀਤਾ ਗਿਆ ਹੈ | ਇਸੇ ਦੌਰਾਨ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸਟਾਲਾਂ ਦਾ ਦੌਰਾ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੀਆਂ ਮਹਿਲਾ ਉੱਦਮੀਆਂ ਦੀ ਮਜ਼ਬੂਤ ਇੱਛਾ-ਸ਼ਕਤੀ ਅਤੇ ਦਿ੍ੜ ਨਿਸ਼ਚੇ ਦੀ ਝਲਕ ਮਿਲੀ, ਜੋ ਕਿ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਆਪਣੀਆਂ ਕਾਮਯਾਬੀ ਭਰਪੂਰ ਕਹਾਣੀਆਂ ਲਿਖ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਖੀ ਸ਼ਕਤੀ ਮੇਲਾ ਇਨ੍ਹਾਂ ਮਹਿਲਾ ਉੱਦਮੀਆਂ ਨੂੰ ਦੇਸ਼ ਅਤੇ ਦੁਨੀਆ ਅੱਗੇ ਆਪਣੀ ਕਾਰੋਬਾਰੀ ਕਾਬਲੀਅਤ ਦਰਸਾਉਣ ਲਈ ਵਿਸ਼ਾਲ ਮੰਚ ਪ੍ਰਦਾਨ ਕਰਦਾ ਹੈ | ਇਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਵੀ ਕਰਵਾਇਆ ਗਿਆ, ਜਿਸ ਦੌਰਾਨ ਸਰਵੋਤਮ ਪੰਜਾਬ ਮਹਿਲਾ ਸੈਲਫ ਹੈਲਪ ਗਰੁੱਪ ਵਜੋਂ 35,000 ਰੁ. ਦਾ ਨਕਦ ਇਨਾਮ ਰਿੰਪੀ ਕੌਰ, ਮਹਿਲਾ ਉੱਦਮੀ ਸ਼ਕਤੀ ਇਨਾਮ ਵਜੋਂ 25,000 ਰੁ. ਦਾ ਇਨਾਮ ਵੰਦਨਾ ਭਾਰਦਵਾਜ ਅਤੇ ਸ਼ਸਕਤ ਉੱਦਮੀ ਇਨਾਮ ਵਜੋਂ 10,000 ਰੁ. ਦਾ ਪ੍ਰਤੀ ਮਹਿਲਾ ਇਨਾਮ ਡਿੰਪਲ, ਕਮਾਨੀ ਦੇਵੀ ਤੇ ਅਵਨੀਤ ਕੌਰ ਨੂੰ ਦਿੱਤਾ ਗਿਆ | ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਸੁਖਮਨੀ ਸਕੂਲ ਡੇਰਾਬੱਸੀ, ਸਰਕਾਰੀ ਹਾਈ ਸਕੂਲ ਦਾਊਾ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ1 ਅਤੇ ਸ਼ਿਵਾਲਿਕ ਪਬਲਿਕ ਸਕੂਲ ਮੁਹਾਲੀ ਦੇ ਵਿਦਿਆਰਥੀਆਂ ਵਲੋਂ ਮਨਮੋਹਕ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਮੋਗਾ, ਗੁਰਪ੍ਰੀਤ ਸਿੰਘ ਜੀ. ਪੀ. (ਪ੍ਰਧਾਨ ਐੱਸ. ਸੀ. ਵਿੰਗ ਆਮ ਆਦਮੀ ਪਾਰਟੀ), ਸੀਮਾ ਬਾਂਸਲ (ਵਾਈਸ ਚੇਅਰਪਰਸਨ ਪੰਜਾਬ ਡਿਵੈਲਪਮੈਂਟ ਕਮਿਸ਼ਨ), ਡਾ. ਸ਼ੇਨਾ ਅਗਰਵਾਲ (ਜੁਆਇੰਟ ਡਿਵੈਲਪਮੈਂਟ ਕਮਿਸ਼ਨਰ ਮਨਰੇਗਾ), ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ, ਸੋਨਮ ਚੌਧਰੀ, ਗੁਰਮੀਤ ਸਿੰਘ ਸੋਹੀ, ਡੀ. ਡੀ. ਪੀ. ਓ. ਪਰਮਬੀਰ ਕੌਰ, ਡੀ. ਈ. ਓ. ਗਿੰਨੀ ਦੁੱਗਲ ਤੇ ਰੁਪਾਲੀ ਟੰਡਨ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਜ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ ਅਗਲੀ ਖ਼ਬਰ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦਾ ਵਫ਼ਦ ਡਿਪਟੀ ਅਕਾਊਾਟੈਂਟ ਜਨਰਲ (ਪੈਨਸ਼ਨ) ਨੂੰ ਮਿਲਿਆ <br/>
Ad Position 24