ਨੂਰਪੁਰ ਬੇਦੀ, 5 ਫਰਵਰੀ (ਰਾਜੇਸ਼ ਚੌਧਰੀ)-ਸਥਾਨਕ ਪੁਲਿਸ ਨੇ ਇਕ ਨੌਜਵਾਨ ਨੂੰ ਪੰਜ ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਥਾਣਾ ਮੁਖੀ ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਜਦੋਂ ਏ.ਐੱਸ.ਆਈ. ਮਲਕੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਪਿੰਡ ਹਰੀਪੁਰ ਫੂਰੜੇ ਤੋਂ ਖਟਾਣਾ ਨੂੰ ਜਾ ਰਹੇ ਰਸਤੇ 'ਚ ਗਸ਼ਤ ਕਰ ਰਹੇ ਸਨ ਤਾਂ ਖਟਾਣਾ ਸਾਈਡ ਤੋਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੇ ਗੱਡੀਆਂ ਦੀ ਲਾਈਟਾਂ ਵਿਚ ਆਪਣੀ ਲੋਅਰ ਵਿਚੋਂ ਇੱਕ ਮੋਮੀ ਲਿਫ਼ਾਫ਼ਾ ਸੜਕ ਦੀ ਸਾਈਡ 'ਤੇ ਸੁੱਟ ਦਿੱਤਾ ਅਤੇ ਇਕਦਮ ਘਬਰਾ ਕੇ ਪਿੱਛੇ ਨੂੰ ਭੱਜਣ ਲੱਗਾ | ਇਸ ਦੌਰਾਨ ਏ.ਐੱਸ.ਆਈ. ਮਲਕੀਤ ਸਿੰਘ ਨੇ ਸ਼ੱਕ ਪੈਣ 'ਤੇ ਉਸ ਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ | ਉਸਨੇ ਆਪਣਾ ਨਾਮ ਪ੍ਰਦੀਪ ਕੁਮਾਰ ਪੁੱਤਰ ਤਿਲਕਰਾਜ ਵਾਸੀ ਪਿੰਡ ਬਰਾਰੀ ਥਾਣਾ ਨੂਰਪੁਰ ਬੇਦੀ ਜ਼ਿਲਾ ਰੂਪਨਗਰ ਦੱਸਿਆ | ਉਸ ਵਲੋਂ ਸੁੱਟੇ ਹੋਏ ਮੋਮੀ ਲਿਫ਼ਾਫ਼ੇ ਵਿਚੋਂ ਪੰਜ ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ | ਜਿਸ ਨੂੰ ਗਿ੍ਫ਼ਤਾਰ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ