ਸ੍ਰੀ ਅਨੰਦਪੁਰ ਸਾਹਿਬ, 5 ਫਰਵਰੀ (ਕਰਨੈਲ ਸਿੰਘ)-ਸਥਾਨਕ ਅੱੈਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਇੱਥੋਂ ਦੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਲੋਂ ਰੋਟਰੀ ਕਲੱਬ ਰੂਪਨਗਰ ਦੇ ਸਹਿਯੋਗ ਨਾਲ ਕਰਵਾਏ ਗਏ ਅੰਤਰ ਸਕੂਲ ਵਿੱਦਿਅਕ ਮੁਕਾਬਲਿਆਂ 'ਚ ਮੋਹਰੀ ਸਥਾਨ ਹਾਸਿਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਜਿਸ 'ਤੇ ਸਕੂਲ ਮੁਖੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਦਾ ਸਕੂਲ ਪਹੰੁਚਣ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਦੱਸਣਯੋਗ ਹੈ ਕਿ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਹੋਏ ਅੰਤਰ ਸਕੂਲ ਵਿੱਦਿਅਕ ਮੁਕਾਬਲਿਆਂ 'ਚ ਜ਼ਿਲ੍ਹਾ ਰੂਪਨਗਰ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਊਨਾ ਤੇ ਨਾਲਾਗੜ ਨਾਲ ਸੰਬੰਧਿਤ 3 ਦਰਜਨ ਸਕੂਲਾਂ ਦੇ ਤਕਰੀਬਨ 800 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਸੀ | ਸਕੂਲ ਮੁਖੀ ਪਿ੍ੰਸੀਪਲ ਵਾਲੀਆ ਨੇ ਦੱਸਿਆ ਕਿ ਗਰੁੱਪ ਸ਼ਬਦ 'ਚ ਨਵਜੋਤ ਕੌਰ ਤੇ ਸਾਥੀਆਂ ਨੇ ਦੂਜਾ ਸਥਾਨ, ਕਵਿਤਾ ਉਚਾਰਨ 'ਚ ਜਗਦੀਪ ਸਿੰਘ ਨੇ ਪਹਿਲਾ ਸਥਾਨ, ਮਾਡਲ ਬਣਾਉਣ 'ਚ ਤਰਨਪ੍ਰੀਤ ਕੌਰ ਅਤੇ ਮਨਜੀਤ ਸਿੰਘ ਨੇ ਤੀਜਾ ਸਥਾਨ, ਖੋਜ ਮੁਕਾਬਲਿਆਂ 'ਚ ਨਮਨਦੀਪ ਕੌਰ, ਗੁਰਕੀਰਤ ਕੌਰ ਅਤੇ ਤਰਨਪ੍ਰੀਤ ਕੌਰ ਨੇ ਤੀਜਾ ਸਥਾਨ, ਯੋਗਾ 'ਚ ਸੁਖਮਨਜੋਤ ਕੌਰ ਨੇ ਤੀਜਾ ਸਥਾਨ, ਗਣਿਤ ਓਲੰਪੀਆਡ 'ਚ ਕਾਰਤਿਕ ਸਿੰਘ ਨੇ ਪਹਿਲਾਂ, ਸਾਗਰ ਸ਼ਰਮਾ ਨੇ ਦੂਜਾ ਅਤੇ ਜਸ਼ਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਬਿਨਾਂ ਵਿਚਾਰ ਪ੍ਰਦਰਸ਼ਨ ਮੁਕਾਬਲੇ 'ਚ ਹਰਪ੍ਰੀਤ ਸਿੰਘ, ਸੁਮਨ ਅਤੇ ਮਨਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਪਿ੍ੰਸੀਪਲ ਵਾਲੀਆ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ ਨਾਲ ਸਹਿ ਪਾਠਕ੍ਰਮ ਦੀਆਂ ਗਤੀਵਿਧੀਆਂ 'ਚ ਵੀ ਵੱਧ ਚੜ੍ਹਕੇ ਭਾਗ ਲੈਣਾ ਯਕੀਨੀ ਬਣਾਉਣ, ਕਿਉਂਕਿ ਇਨ੍ਹਾਂ ਗਤੀਵਿਧੀਆਂ ਨਾਲ ਵਿਦਿਆਰਥੀ ਦੀ ਵਧੀਆ ਸ਼ਖ਼ਸੀਅਤ ਦੀ ਉਸਾਰੀ ਹੁੰਦੀ ਹੈ | ਉਨਾਂ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਲੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ | ਇਸ ਮੌਕੇ ਸਤਿਨਾਮ ਸਿੰਘ, ਦਰਸ਼ਨ ਕੌਰ, ਜਸਪ੍ਰੀਤ ਸਿੰਘ, ਸ਼ੁਭਰਾ, ਕੰਚਨ, ਨਰਿੰਦਰ ਕੌਰ, ਪਰਮਜੀਤ ਕੌਰ ਆਦਿ ਅਧਿਆਪਕ ਵੀ ਹਾਜ਼ਰ ਸਨ |