24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕਣਕ ਖ਼ਰੀਦ 'ਚ ਕਾਰਪੋਰੇਟ ਘਰਾਨਿਆਂ ਨੂੰ ਮਿਲ ਰਹੀ ਛੋਟ ਖ਼ਿਲਾਫ਼ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਦਾ ਰੋਸ <br/>

Ad Position 21
No active advertisement
ਅਜੀਤ ਡੈਸਕ 06-02-2026
ਰੂਪਨਗਰ, 5 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਕਣਕ ਖ਼ਰੀਦ ਦੌਰਾਨ ਮਿੱਲ ਮਾਲਕਾਂ ਤੇ ਕਾਰਪੋਰੇਟ ਘਰਾਣਿਆਂ ਨੂੰ ਮਾਰਕੀਟ ਫ਼ੀਸ ਤੇ ਆਰ.ਡੀ.ਐੱਫ. ਤੋਂ ਦਿੱਤੀ ਗਈ ਛੋਟ ਦੇ ਵਿਰੋਧ ਵਿਚ ਮਾਰਕੀਟ ਕਮੇਟੀਆਂ ਦੇ ਕਰਮਚਾਰੀ ਜਥੇਬੰਦੀਆਂ ਅਤੇ ਪੈਨਸ਼ਨਰਾਂ ਵਲੋਂ ਸਖ਼ਤ ਇਤਰਾਜ਼ ਦਰਜ ਕਰਵਾਇਆ ਗਿਆ ਹੈ | ਇਸ ਸਬੰਧੀ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਇੱਕ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਕਿ ਮਿੱਲ ਮਾਲਕਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਗਈ ਛੋਟ ਤੁਰੰਤ ਖਤਮ ਕੀਤੀ ਜਾਵੇ | ਆਗੂਆਂ ਨੇ ਦੱਸਿਆ ਕਿ ਪਹਿਲਾਂ ਮੱਕੀ ਅਤੇ ਫਲ-ਸਬਜ਼ੀਆਂ 'ਤੇ 2 ਫ਼ੀਸਦੀ ਮਾਰਕੀਟ ਫੀਸ ਅਤੇ 2 ਫ਼ੀਸਦੀ ਆਰ.ਡੀ.ਅੱੈਫ. ਵਸੂਲ ਕੀਤੀ ਜਾਂਦੀ ਸੀ, ਪਰ ਇਸ ਸਮੇਂ ਮਾਰਕੀਟ ਫੀਸ ਦੀ ਦਰ ਘਟਾ ਕੇ 1 ਫ਼ੀਸਦੀ ਕਰ ਦਿੱਤੀ ਗਈ ਹੈ, ਜਿਸ ਕਾਰਨ ਮਾਰਕੀਟ ਕਮੇਟੀਆਂ ਅਤੇ ਪੰਜਾਬ ਮੰਡੀ ਬੋਰਡ ਦੀ ਆਮਦਨ ਨੂੰ ਪਹਿਲਾਂ ਹੀ ਕਾਫ਼ੀ ਨੁਕਸਾਨ ਪਹੁੰਚਿਆ ਹੈ | ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਸ ਛੋਟ ਕਾਰਨ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਨੂੰ ਵੱਡਾ ਵਿੱਤੀ ਘਾਟਾ ਪੈ ਰਿਹਾ ਹੈ, ਜਿਸ ਨਾਲ ਕਿਸਾਨਾਂ, ਕਰਮਚਾਰੀਆਂ ਅਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਮਿਲ ਰਹੀਆਂ ਸਹੂਲਤਾਂ ਪ੍ਰਭਾਵਿਤ ਹੋ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੀ ਤਰ•ਾਂ ਪੰਜਾਬ ਵਿਚ ਵੀ ਕਾਰਪੋਰੇਟ ਘਰਾਣਿਆਂ ਤੋਂ ਮਾਰਕੀਟ ਫੀਸ ਅਤੇ ਆਰ.ਡੀ.ਅੱੈਫ. ਵਸੂਲ ਕੀਤੀ ਜਾਵੇ | ਇਸ ਮੌਕੇ ਜਥੇਬੰਦੀ ਦੇ ਮੈਂਬਰ ਸੁਰਿੰਦਰ ਪਾਲ ਸਿੰਘ ਢੇਰ, ਗੁਲਜ਼ਾਰ ਸਿੰਘ, ਗੁਰਦਰਸ਼ਨ ਸਿੰਘ, ਦੀਪ ਲਾਲ, ਸੱਜਣ ਸਿੰਘ, ਕੁਲਵੀਰ ਸਿੰਘ ਆਦਿ ਨੇ ਕਿਹਾ ਕਿ ਮਾਰਕੀਟ ਫੀਸ ਰਾਹੀਂ ਮਿਲਣ ਵਾਲੀ ਆਮਦਨ ਨਾਲ ਕਰਮਚਾਰੀਆਂ ਨੂੰ ਤਨਖਾਹਾਂ, ਪੈਨਸ਼ਨਰਾਂ ਨੂੰ ਪੈਨਸ਼ਨ, ਮੈਡੀਕਲ ਭੱਤੇ ਅਤੇ ਮੰਡੀਆਂ ਵਿਚ ਵਿਕਾਸ ਕਾਰਜ ਕਰਵਾਏ ਜਾਂਦੇ ਹਨ | ਉਹਨਾਂ ਦੱਸਿਆ ਕਿ ਇਸ ਆਮਦਨ ਨਾਲ ਮੰਡੀਆਂ ਵਿਚ ਪੱਕੇ ਆਕਸ਼ਨ ਪਲੇਟਫਾਰਮ, ਕਵਰ ਸ਼ੈਡ, ਬਾਊਾਡਰੀ ਵਾਲ, ਸਾਫ਼-ਸਫ਼ਾਈ, ਰੋਸ਼ਨੀ ਪ੍ਰਬੰਧ, ਪਾਣੀ, ਬਾਥਰੂਮ, ਲੈਬ ਟੈਸਟਿੰਗ ਮੀਟਰ ਅਤੇ ਅੰਦਰੂਨੀ ਸੜਕਾਂ ਦੀ ਮੁਰੰਮਤ ਵਰਗੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਆਗੂਆਂ ਨੇ ਦੋਸ਼ ਲਗਾਇਆ ਕਿ ਕਾਰਪੋਰੇਟ ਘਰਾਣੇ ਪੰਜਾਬ ਵਿਚ ਕੁੱਲ ਕਣਕ ਖਰੀਦ ਦਾ ਲਗਭਗ 45 ਫੀਸਦੀ ਹਿੱਸਾ ਖਰੀਦਦੇ ਹਨ, ਪਰ ਫੀਸ ਤੋਂ ਛੋਟ ਮਿਲਣ ਕਾਰਨ ਉਹ ਪ੍ਰਤੀ ਕੁਇੰਟਲ ਲਗਭਗ 97 ਰੁਪਏ ਦੇ ਹਿਸਾਬ ਨਾਲ ਕਰੋੜਾਂ ਰੁਪਏ ਸਿੱਧਾ ਲਾਭ ਕਮਾ ਰਹੇ ਹਨ | ਉਹਨਾਂ ਦੱਸਿਆ ਕਿ ਇਸ ਮੁਨਾਫੇ ਵਿੱਚੋਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਕਰੀਬ 10 ਰੁਪਏ ਅਤੇ ਆੜਤੀਆਂ ਨੂੰ ਸਰਕਾਰੀ ਕਮਿਸ਼ਨ 46 ਰੁਪਏ ਦੀ ਬਜਾਏ ਲਗਭਗ 63 ਰੁਪਏ ਦੇ ਕੇ ਪ੍ਰਭਾਵਿਤ ਕੀਤਾ ਜਾਂਦਾ ਹੈ, ਫਿਰ ਵੀ ਇਹ ਘਰਾਣੇ ਛੋਟ ਰਾਹੀਂ ਸਰਕਾਰੀ ਰਕਮ ਬਚਾ ਰਹੇ ਹਨ | ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਅਕਸਰ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੀ ਬਜਾਏ ਆੜਤੀਆਂ ਦੇ ਖਾਤਿਆਂ ਰਾਹੀਂ ਭੁਗਤਾਨ ਕਰਦੇ ਹਨ, ਜਿਸ ਕਾਰਨ ਕਈ ਵਾਰ ਕਿਸਾਨਾਂ ਦੀ ਪੇਮੈਂਟ ਵਿਚ ਬੇਵਜਹਾ ਦੇਰੀ ਹੋ ਜਾਂਦੀ ਹੈ | ਜਥੇਬੰਦੀਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਚ ਲਗਪਗ 150 ਦੇ ਕਰੀਬ ਪ੍ਰਾਈਵੇਟ ਪ੍ਰੋਸੈਸਿੰਗ ਯੂਨਿਟ ਹਨ, ਜਿਨ੍ਹਾਂ ਵਿੱਚੋਂ ਅੱਧੀ ਦਰਜਨ ਬਹੁਤ ਵੱਡੇ ਹਨ ਅਤੇ ਉਨ੍ਹਾਂ ਦੀ ਖਰੀਦ ਸਮਰੱਥਾ ਕਾਫੀ ਜ਼ਿਆਦਾ ਹੈ | ਅਜਿਹੇ ਵਿਚ ਉਨ•ਾਂ ਨੂੰ ਮਿਲ ਰਹੀ ਛੋਟ ਰਾਜ ਦੇ ਹਿੱਤਾਂ ਦੇ ਖਿਲਾਫ਼ ਹੈ | ਆਗੂਆਂ ਨੇ ਮੰਗ ਕੀਤੀ ਕਿ ਮਾਰਕੀਟ ਫੀਸ ਅਤੇ ਆਰ.ਡੀ.ਐੱਫ. ਵਿਚ ਦਿੱਤੀ ਜਾ ਰਹੀ ਛੋਟ ਤੁਰੰਤ ਬੰਦ ਕੀਤੀ ਜਾਵੇ, ਤਾਂ ਜੋ ਮੰਡੀ ਬੋਰਡ, ਮਾਰਕੀਟ ਕਮੇਟੀਆਂ, ਕਿਸਾਨਾਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਮਿਲ ਸਕਣ | ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਥੇਬੰਦੀਆਂ ਦਾ ਮੰਗ ਪੱਤਰ ਪ੍ਰਾਪਤ ਕਰਦਿਆਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਸਿੱਧੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਦਯੋਗਿਕ ਇਕਾਈਆਂ ਨੂੰ ਪ੍ਰਫੁੱਲਤ ਕਰਨ ਲਈ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ ਹੈ ਅਤੇ ਇਸ ਮਸਲੇ ਨੂੰ ਵਿਧਾਨ ਸਭਾ ਦੌਰਾਨ ਹੀ ਸਭ ਦੇ ਸਾਹਮਣੇ ਰੱਖਿਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭਲਾਣ ਵਿਖੇ ਰਾਣਾ ਕੇ. ਪੀ. ਸਿੰਘ ਦਾ ਸਰਕਾਰ 'ਤੇ ਨਿਸ਼ਾਨਾ <br/> ਅਗਲੀ ਖ਼ਬਰ ਬੀ. ਬੀ. ਐੱਮ. ਬੀ. ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ <br/>
Ad Position 24