24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪਿੰਡ ਭਲਾਣ ਵਿਖੇ ਰਾਣਾ ਕੇ. ਪੀ. ਸਿੰਘ ਦਾ ਸਰਕਾਰ 'ਤੇ ਨਿਸ਼ਾਨਾ <br/>

Ad Position 21
No active advertisement
ਅਜੀਤ ਡੈਸਕ 06-02-2026
ਸੁਖਸਾਲ, 5 ਫ਼ਰਵਰੀ (ਧਰਮ ਪਾਲ)-ਨੇੜਲੇ ਪਿੰਡ ਭਲਾਣ ਵਿਖੇ ਇੱਕ ਧਾਰਮਿਕ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ ਹਰ ਫ਼ਰੰਟ 'ਤੇ ਨਾਕਾਮ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਰਾਜ ਵਿਚ ਕੋਈ ਵੀ ਵਰਗ ਖ਼ੁਸ਼ ਨਹੀਂ ਦਿਖਾਈ ਦੇ ਰਿਹਾ ਅਤੇ ਲੋਕਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਉਨ੍ਹਾਂ ਦੋਸ਼ ਲਾਇਆ ਕਿ ਮਾਈਨਿੰਗ ਵਿਚੋਂ ਸਲਾਨਾ 20 ਹਜਾਰ ਕਰੋੜ ਦਾ ਦਾਅਵਾ ਕਰਨ ਵਾਲੇ ਸਰਕਾਰ ਦੇ ਅੰਦਰ ਸੂਬੇ ਵਿਚ ਗ਼ੈਰਕਾਨੰੂਨੀ ਮਾਈਨਿੰਗ ਧੜੱਲੇ ਨਾਲ ਜਾਰੀ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਰੋਜ਼ਾਨਾ ਕਰੋੜਾਂ ਦਾ ਚੂਨਾ ਲੱਗ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਭਿ੍ਸ਼ਟਾਚਾਰ ਅਤੇ ਰਿਸ਼ਵਤਖ਼ੋਰੀ, ਬੇਰੁਜ਼ਗਾਰੀ ਵੀ ਚਰਮ ਸੀਮਾ 'ਤੇ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਨ੍ਹਾਂ ਮੁੱਦਿਆਂ 'ਤੇ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਆਮ ਲੋਕਾਂ ਵਿਚ ਨਿਰਾਸ਼ਾ ਵਧ ਰਹੀ ਹੈ | ਇਸ ਮੌਕੇ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਤੁਰੰਤ ਹੱਲ ਕੀਤਾ ਜਾਵੇ ਤੇ ਭਿ੍ਸ਼ਟਾਚਾਰ ਅਤੇ ਗ਼ੈਰਕਾਨੰੂਨੀ ਗਤੀਵਿਧੀਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ | ਪਿੰਡ ਵਾਸੀਆਂ ਨੇ ਵੀ ਇਸ ਮੌਕੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ | ਇਸ ਮੌਕੇ ਰਾਜ ਕੁਮਾਰ ਰਾਜੂ, ਸੋਨੂ ਰਾਣਾ ਨਾਨਗਰਾਂ, ਸੰਜੀਵ ਕੁਮਾਰ ਬਿੱਟੂ ਬਲਾਕ ਸੰਮਤੀ ਮੈਂਬਰ, ਸਮਾਜ ਸੇਵੀ ਜਤਿੰਦਰ ਪਾਲ ਸ਼ਰਮਾ, ਕੁਲਦੀਪ ਬੰਗਾ, ਕੁਸ਼ਲ ਰਾਣਾ, ਸੁਰਿੰਦਰ ਕੁਮਾਰ ਸੈਣੀ, ਕੁਲਵੰਤ ਸਿੰਘ, ਸੂਬੇਦਾਰ, ਗੁਰਚਰਨ ਸਿੰਘ ਸੋਢੀ ਸਰਪੰਚ, ਓਾਕਾਰ ਸਿੰਘ ਭੋਡਾ, ਰਾਜ ਮੰਦਿਰ ਕਮੇਟੀ, ਕੁਲਦੀਪ ਚੰਦ, ਗੁਰਬਖਸ਼, ਵਿਨੈ ਕੁਮਾਰ, ਪਰਮਜੀਤ, ਬਲਜਿੰਦਰ ਸਿੰਘ, ਸ਼ਿਵ ਰਾਮ, ਮੰਗਲ ਸਿੰਘ ਮਜਾਰਾ ਆਦਿ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਇੰਟਰ ਜ਼ੋਨ ਯੂਨੀਵਰਸਿਟੀ ਮਹਿਲਾ ਹਾਕੀ ਚੈਂਪੀਅਨਸ਼ਿਪ 'ਚ ਬੇਲਾ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਕਣਕ ਖ਼ਰੀਦ 'ਚ ਕਾਰਪੋਰੇਟ ਘਰਾਨਿਆਂ ਨੂੰ ਮਿਲ ਰਹੀ ਛੋਟ ਖ਼ਿਲਾਫ਼ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਦਾ ਰੋਸ <br/>
Ad Position 24