24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਆਲ ਇੰਡੀਆ ਇੰਟਰ ਜ਼ੋਨ ਯੂਨੀਵਰਸਿਟੀ ਮਹਿਲਾ ਹਾਕੀ ਚੈਂਪੀਅਨਸ਼ਿਪ 'ਚ ਬੇਲਾ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 06-02-2026
ਬੇਲਾ, 5 ਫਰਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀਆਂ ਵਿਦਿਆਰਥਣਾਂ ਨੇ ਹਾਕੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਿੰਗਾ ਇੰਸੀਚਿਊਟ ਆਫ਼ ਇੰਡਸਟਰੀਅਲ ਟੈਕਨਾਲੋਜੀ, ਭੁਵਨੇਸ਼ਵਰ ਉੜੀਸਾ ਵਿਚ ਆਲ ਇੰਡੀਆ ਇੰਟਰ ਜ਼ੋਨ ਯੂਨੀਵਰਸਿਟੀ ਹਾਕੀ ਚੈਂਪੀਅਨਸ਼ਿਪ (ਮਹਿਲਾ) 2025-2026 ਵਿਖੇ ਹੋਈ | ਹਾਕੀ ਚੈਂਪੀਅਨਸ਼ਿਪ ਵਿਚ ਖਿਡਾਰਨਾਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਕਾਲਜ ਦੀਆਂ ਸੱਤ ਖਿਡਾਰਨਾਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਲਈ ਚੁਣੀਆਂ ਗਈਆਂ | ਇਨ੍ਹਾਂ ਖਿਡਾਰਨਾਂ ਨੇ ਬਤੌਰ ਯੂਨੀਵਰਸਿਟੀ ਟੀਮ, ਇਸ ਮੁਕਾਬਲੇ ਵਿਚ ਆਪਣੀ ਭਾਗੀਦਾਰੀ ਪੇਸ਼ ਕੀਤੀ | ਇਸ ਵਿਚ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਟੀਮ ਪੱਧਰ 'ਤੇ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ | ਇਸ ਮੌਕੇ ਸਮੁੱਚੀ ਟੀਮ ਨੂੰ ਕਾਸੇ ਦੇ ਤਗਮੇ ਨਾਲ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸ਼ਾਹੀ ਨੇ ਇਸ ਪ੍ਰਾਪਤੀ ਦਾ ਸਿਹਰਾ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਲੈਫ਼ਟੀਨੈਂਟ ਪਿ੍ਤਪਾਲ ਸਿੰਘ ਤੇ ਪੋ੍ਰ. ਅਮਰਜੀਤ ਸਿੰਘ ਦੇ ਯਤਨਾਂ ਨੂੰ ਦਿੱਤਾ | ਉਨ੍ਹਾਂ ਦੀ ਅਣਥੱਕ ਮਿਹਨਤ ਸਦਕਾ ਹੀ ਕਾਲਜ ਵਿਚ ਮਹਿਲਾ ਹਾਕੀ ਟੀਮ ਉੱਭਰ ਸਕੀ ਹੈ | ਇਸ ਮੌਕੇ ਸਮੁੱਚੀ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਖਿਡਾਰਨਾਂ ਦੀ ਹੌਸਲਾ ਅਫ਼ਜਾਈ ਕੀਤੀ ਅਤੇ ਕਿਹਾ ਕਿ ਭਵਿੱਖ ਵਿਚ ਲੜਕੀਆਂ ਲਈ ਖੇਡ ਚੋਣ ਦਾ ਰਾਹ ਪੱਧਰਾ ਹੋ ਰਿਹਾ ਹੈ ਅਤੇ ਬੇਲਾ ਕਾਲਜ ਇਸ ਜ਼ਿੰਮੇਵਾਰੀ ਨੂੰ ਪੂਰਨ ਤਨਦੇਹੀ ਨਾਲ ਨਿਭਾਏਗਾ |

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਦੀ ਫੌਜ ਦੀ ਜ਼ਮੀਨ 'ਤੇ ਆਰਮੀ ਕੰਟੀਨ ਖੋਲ੍ਹਣ ਦੀ ਮੰਗ <br/> ਅਗਲੀ ਖ਼ਬਰ ਪਿੰਡ ਭਲਾਣ ਵਿਖੇ ਰਾਣਾ ਕੇ. ਪੀ. ਸਿੰਘ ਦਾ ਸਰਕਾਰ 'ਤੇ ਨਿਸ਼ਾਨਾ <br/>
Ad Position 24