24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਖੇਤੀਬਾੜੀ ਸੰਬੰਧੀ ਤਕਨੀਕੀ ਜਾਣਕਾਰੀ ਦੇ ਪ੍ਰਸਾਰ ਲਈ ਸਥਾਨਕ ਮੀਡੀਆ ਦੀ ਵਰਤੋਂ ਜ਼ਰੂਰੀ- ਡਾ. ਭੁੱਲਰ <br/>

Ad Position 21
No active advertisement
ਅਜੀਤ ਡੈਸਕ 06-02-2026
ਰੂਪਨਗਰ, 5 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਅਧੀਨ ਕੰਮ ਕਰ ਰਹੇ ਕਿ੍ਸ਼ੀ ਵਿਗਿਆਨ ਕੇਂਦਰ, ਰੋਪੜ ਵਲੋਂ ਸਾਲਾਨਾ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਕਰਵਾਈ ਗਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕੇਂਦਰ ਦੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕਿਸਾਨਾਂ ਤੱਕ ਖੇਤੀਬਾੜੀ ਸਬੰਧੀ ਨਵੀਂ ਤਕਨੀਕੀ ਜਾਣਕਾਰੀ ਪਹੁੰਚਾਉਣ ਲਈ ਸਥਾਨਕ ਮੀਡੀਆ ਦੀ ਵਧੇਰੇ ਵਰਤੋਂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਨਵੀਆਂ ਤਕਨੀਕਾਂ ਨੂੰ ਅਸਾਨੀ ਨਾਲ ਅਪਣਾ ਸਕਣਗੇ | ਇਸ ਮੌਕੇ ਵਧੀਕ ਨਿਰਦੇਸ਼ਕ ਖੋਜ ਡਾ. ਜੀ.ਐੱਸ. ਮਾਂਗਟ ਨੇ ਖੁੰਬ ਉਤਪਾਦਨ, ਪ੍ਰੋਸੈਸਿੰਗ ਅਤੇ ਰੋਗਾਂ ਬਾਰੇ ਜਾਗਰੂਕਤਾ ਵਧਾਉਣ 'ਤੇ ਜ਼ੋਰ ਦਿੱਤਾ | ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪੀ. ਐੱਸ. ਸੰਧੂ ਨੇ ਰੋਪੜ ਜ਼ਿਲ੍ਹੇ ਦੀ ਭੂਗੋਲਿਕ ਸਥਿਤੀ ਅਨੁਸਾਰ ਫ਼ਸਲਾਂ ਵਿਚ ਬਿਮਾਰੀਆਂ ਤੋਂ ਬਚਾਅ ਲਈ ਰੋਧਕ ਕਿਸਮਾਂ ਅਪਣਾਉਣ ਦੀ ਸਿਫਾਰਸ਼ ਕੀਤੀ | ਕਿ੍ਸ਼ੀ ਵਿਗਿਆਨ ਕੇਂਦਰ, ਰੋਪੜ ਦੇ ਐਸੋਸੀਏਟ ਡਾਇਰੈਕਟਰ (ਸਿਖਲਾਈ) ਡਾ. ਸਤਬੀਰ ਸਿੰਘ ਨੇ ਸਾਰੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਕੇਂਦਰ ਦੀ ਸਾਲਾਨਾ ਕਾਰਵਾਈ ਅਤੇ ਪ੍ਰਗਤੀ ਰਿਪੋਰਟ ਪੇਸ਼ ਕੀਤੀ | ਐਸੋਸੀਏਟ ਪ੍ਰੋਫੈਸਰ (ਬਾਗਬਾਨੀ) ਡਾ. ਸੰਜੀਵ ਅਹੂਜਾ ਨੇ ਆਉਣ ਵਾਲੇ ਸਾਲ ਲਈ ਕਾਰਜ ਯੋਜਨਾ ਪੇਸ਼ ਕੀਤੀ | ਮੀਟਿੰਗ ਦੀ ਸਮਾਪਤੀ ਡਾ. ਐੱਮ. ਐੱਸ. ਬੌਂਸ ਵਲੋਂ ਧੰਨਵਾਦ ਦੇ ਮਤੇ ਨਾਲ ਕੀਤੀ ਗਈ | ਇਸ ਮੌਕੇ ਡਿਪਟੀ ਡਾਇਰੈਕਟਰ ਸਿਖਲਾਈ ਡਾ. ਬੀ. ਐੱਸ. ਖੱਦਾ, ਡਾ. ਪਰਦੀਪ ਕੁਮਾਰ, ਡਾ. ਵਿਜੇ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ, ਸ੍ਰੀਮਤੀ ਸਿਮਰਨ ਸੇਠੀ, ਸ੍ਰੀ ਪ੍ਰਫੁੱਲ ਸੇਤੀਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪ੍ਰਗਤੀਸ਼ੀਲ ਕਿਸਾਨ ਤੇ ਕਿਸਾਨ ਬੀਬੀਆਂ ਹਾਜ਼ਰ ਰਹੇ |


Ad Position 22
No active advertisement
ਪਿਛਲੀ ਖ਼ਬਰ ਮਕੜੌਨਾ ਕਲਾਂ ਸਕੂਲ 'ਚ ਗਣਿਤ ਅਧਿਆਪਕਾਂ ਦਾ ਸੈਮੀਨਾਰ ਲਗਾਇਆ <br/> ਅਗਲੀ ਖ਼ਬਰ ਨੂਰਪੁਰ ਬੇਦੀ ਦੀ ਫੌਜ ਦੀ ਜ਼ਮੀਨ 'ਤੇ ਆਰਮੀ ਕੰਟੀਨ ਖੋਲ੍ਹਣ ਦੀ ਮੰਗ <br/>
Ad Position 24