24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੇਵਾ ਮੁਕਤ ਅਧਿਆਪਕ ਨੂੰ ਸਦਮਾ, ਪਤਨੀ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 06-02-2026
ਸ੍ਰੀ ਅਨੰਦਪੁਰ ਸਾਹਿਬ, 5 ਫਰਵਰੀ (ਜੇ.ਐਸ. ਨਿੱਕੂਵਾਲ)-ਇੱਥੋਂ ਦੇ ਐਸ. ਜੀ. ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸੇਵਾ ਮੁਕਤ ਅਧਿਆਪਕ ਦਰਸ਼ਨ ਸਿੰਘ ਕੰਦੋਲਾ ਦੀ ਧਰਮ ਪਤਨੀ ਸਰਬਜੀਤ ਕੌਰ (80) ਵਾਸੀ ਮੁਹੱਲਾ ਭੋਰਾ ਸਾਹਿਬ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ |ਦੱਸਣ ਯੋਗ ਹੈ ਕਿ ਉਹ ਨਾਮਵਰ ਐਥਲੀਟ ਤੇ ਖਾਲਸਾ ਸਕੂਲ ਵਿੱਚ ਖੇਡ ਅਧਿਆਪਕ ਵਜੋਂ ਤੈਨਾਤ ਗੁਰਿੰਦਰ ਸਿੰਘ ਕੰਦੋਲਾ ਦੇ ਮਾਤਾ ਵੀ ਸਨ | ਮਾਤਾ ਸਰਬਜੀਤ ਕੌਰ ਦੇ ਅਕਾਲ ਚਲਾਣੇ ਤੇ ਡਾਇਰੈਕਟਰ ਸਿੱਖਿਆ ਗੁਰਮਿੰਦਰ ਸਿੰਘ ਭੁੱਲਰ, ਸੇਵਾ ਮੁਕਤ ਪਿ੍ੰਸੀਪਲ ਨਿਰੰਜਨ ਸਿੰਘ ਰਾਣਾ, ਪਿ੍ੰਸੀਪਲ ਸੁਖਪਾਲ ਕੌਰ ਵਾਲੀਆ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਕੌਂਸਲਰ ਗੁਰਿੰਦਰ ਸਿੰਘ ਵਾਲੀਆ, ਐਡਵੋਕੇਟ ਪਾਖਰ ਸਿੰਘ ਭੱਠਲ, ਨੰਬਰਦਾਰ ਇੰਦਰਜੀਤ ਸਿੰਘ ਮਿੰਟੂ, ਜਸਪਾਲ ਸਿੰਘ ਪਾਲ, ਵਪਾਰ ਮੰਡਲ ਦੇ ਪ੍ਰਧਾਨ ਪਿ੍ਤਪਾਲ ਸਿੰਘ ਗੰਡਾ ਤੇ ਇੰਦਰਜੀਤ ਸਿੰਘ ਅਰੋੜਾ, ਆਪ ਦੇ ਸੀਨੀਅਰ ਆਗੂ ਜਸਬੀਰ ਸਿੰਘ ਅਰੋੜਾ, ਨੰਬਰਦਾਰ ਕੁਲਦੀਪ ਸਿੰਘ ਮਟੌਰ, ਹਕੀਮ ਹਰਮਿੰਦਰ ਪਾਲ ਸਿੰਘ ਮਿਨਹਾਸ, ਨੰਬਰਦਾਰ ਇੰਦਰਜੀਤ ਸਿੰਘ ਮਿੰਟੂ, ਰਾਜਪਾਲ ਆਂਗਰਾ, ਠਾਕੁਰ ਜਰਨੈਲ ਸਿੰਘ, ਚੌਧਰੀ ਹਰਮੇਸ਼ ਚੰਦ, ਸਾਬਕਾ ਮੈਨੇਜਰ ਮਹਿੰਦਰ ਸਿੰਘ, ਰਾਮ ਮੂਰਤੀ ਸ਼ਰਮਾ, ਪ੍ਰੇਮ ਸਿੰਘ ਬਾਸੋਵਾਲ, ਸਤਿਗੁਰ ਓਟ ਆਸਾ ਟਰਸਟ ਦੇ ਚੇਅਰਮੈਨ ਤਰਲੋਚਨ ਸਿੰਘ ਚੱਠਾ ਸਮੇਤ ਵੱਡੀ ਗਿਣਤੀ ਸ਼ਖਸ਼ੀਅਤਾਂ ਨੇ ਕਹਿ ਰਹੇ ਦੁੱਖ ਦਾ ਇਜ਼ਹਾਰ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਨੇ ਸਾਲਾਂਬੱਧੀ ਅਣਗੌਲੀਆਂ ਪੁਰਾਣੀਆਂ ਗਲੀਆਂ ਨੂੰ ਦਿੱਤੀ ਨਵੀਂ ਦਿੱਖ <br/> ਅਗਲੀ ਖ਼ਬਰ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਵੱਖ-ਵੱਖ ਬਜਾਰਾਂ ਦੇ ਦੁਕਾਨਦਾਰਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ <br/>
Ad Position 24