24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 8 ਨੂੰ

Ad Position 21
No active advertisement
ਅਜੀਤ ਡੈਸਕ 06-02-2026
ਰੂਪਨਗਰ, 5 ਫਰਵਰੀ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਰਵਿਦਾਸ ਸੁਸਾਇਟੀ ਗਾਂਧੀ ਨਗਰ, ਰੂਪਨਗਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥਾ ਧਾਰਮਿਕ ਸਮਾਗਮ ਮਿਤੀ 8 ਫਰਵਰੀ, ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੇ ਖੇਡ ਮੈਦਾਨ ਵਿਚ ਮਨਾਇਆ ਜਾਵੇਗਾ | ਸਮਾਗਮ ਦੀ ਸ਼ੁਰੂਆਤ ਸਵੇਰੇ 9 ਵਜੇ ਤੋਂ 10:30 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਵੇਗੀ | ਇਸ ਤੋਂ ਉਪਰੰਤ ਦੁਪਹਿਰ 2 ਵਜੇ ਤੱਕ ਸ਼ਬਦ ਕੀਰਤਨ ਅਤੇ ਕਥਾ ਦੇ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਭਾਈ ਗੁਰਿੰਦਰ ਸਿੰਘ ਜੀ, ਹਜ਼ੂਰੀ ਰਾਗੀ ਜਥਾ, ਗੁਰਦਵਾਰਾ ਸ੍ਰੀ ਭੱਠਾ ਸਾਹਿਬ, ਭਾਈ ਪਵਿੱਤਰ ਸਿੰਘ ਜੀ ਕਥਾ ਵਾਚਕ ਅਤੇ ਭਾਈ ਰਣਵੀਰ ਸਿੰਘ ਜੀ, ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਕਲਗ਼ੀਧਰ ਟਿੱਬੀ ਸਾਹਿਬ ਵਲੋਂ ਕੀਰਤਨ ਤੇ ਕਥਾ ਰਾਹੀਂ ਗੁਰੂ ਮਹਿਮਾ ਦਾ ਪ੍ਰਚਾਰ ਕੀਤਾ ਜਾਵੇਗਾ | ਸ੍ਰੀ ਗੁਰੂ ਰਵਿਦਾਸ ਸੁਸਾਇਟੀ ਰੂਪਨਗਰ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਧਾਰਮਿਕ ਸਮਾਗਮ ਦੀ ਸ਼ੋਭਾ ਵਧਾਈ ਜਾਵੇ ਅਤੇ ਗੁਰੂ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾਣ |

Ad Position 22
No active advertisement
ਪਿਛਲੀ ਖ਼ਬਰ ਅਗੰਮਪੁਰ ਦੇ ਸਾਬਕਾ ਸਰਪੰਚ ਨੂੰ ਸਦਮਾ, ਭਰਾ ਸਵਰਗਵਾਸ <br/> ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਨਵੇਂ ਖੁੱਲੇ੍ਹ 'ਚਾਅਏ ਚੂਰੀ' ਦਾ ਸਾਬਕਾ ਮੰਤਰੀ ਵਲੋਂ ਉਦਘਾਟਨ <br/>
Ad Position 24