06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਟੀ. ਈ. ਟੀ. ਮਾਮਲੇ 'ਚ ਅਧਿਆਪਕਾਂ ਦੇ ਹੱਕ 'ਚ ਰਾਣਾ ਕੇ. ਪੀ. ਸਿੰਘ ਡਟੇ <br/>

Ad Position 21
No active advertisement
ਅਜੀਤ ਡੈਸਕ 21-02-2026
ਰੂਪਨਗਰ, 20 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਟੀ.ਈ.ਟੀ. ਦੀ ਸ਼ਰਤ ਨੂੰ ਲੈ ਕੇ ਚੱਲ ਰਹੇ ਵਿਵਾਦ 'ਤੇ ਅਧਿਆਪਕਾਂ ਦੇ ਹੱਕ ਵਿਚ ਆਪਣਾ ਸਪਸ਼ਟ ਸਟੈਂਡ ਜ਼ਾਹਿਰ ਕਰਦਿਆਂ ਕਿਹਾ ਹੈ ਕਿ 2011 ਤੋਂ ਪਹਿਲਾਂ ਨਿਯੁਕਤ ਅਧਿਆਪਕਾਂ 'ਤੇ ਹੁਣ ਟੀ.ਈ.ਟੀ. ਦੀ ਸ਼ਰਤ ਲਗਾਉਣਾ ਨਾ ਸਿਰਫ਼ ਵਿਅਰਥ ਹੈ, ਬਲਕਿ ਗੈਰ-ਨਿਆਇਕ ਅਤੇ ਗ਼ੈਰ-ਉਚਿਤ ਵੀ ਹੈ | ਉਨ੍ਹਾਂ ਕਿਹਾ ਕਿ ਇਹ ਅਧਿਆਪਕ ਆਪਣੇ ਸਮੇਂ ਦੀਆਂ ਯੋਗਤਾ ਪ੍ਰੀਖਿਆਵਾਂ ਅਤੇ ਮੈਰਿਟ ਅਧਾਰਿਤ ਪ੍ਰਕਿਰਿਆ ਰਾਹੀਂ ਚੁਣੇ ਗਏ ਸਨ ਅਤੇ ਦਹਾਕਿਆਂ ਤੋਂ ਇਮਾਨਦਾਰੀ ਨਾਲ ਸੇਵਾ ਨਿਭਾ ਰਹੇ ਹਨ | ਅਜਿਹੇ ਅਨੁਭਵੀ ਅਧਿਆਪਕਾਂ ਨੂੰ ਤਰੱਕੀਆਂ ਦੇ ਸਮੇਂ ਨਵੀਆਂ ਸ਼ਰਤਾਂ ਦੇ ਜਾਲ ਵਿਚ ਫਸਾਉਣਾ ਉਨ੍ਹਾਂ ਦੇ ਮਨੋਬਲ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ | ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਅਧਿਆਪਕ ਜਥੇਬੰਦੀਆਂ ਨਾਲ ਸੰਵਾਦ ਕਰਕੇ ਇਕ ਢੰਗ ਦਾ 'ਸਿਆਸੀ ਹੱਲ' ਕੱਢੇ ਅਤੇ 2011 ਤੋਂ ਪਹਿਲਾਂ ਨਿਯੁਕਤ ਅਧਿਆਪਕਾਂ ਨੂੰ ਟੀ.ਈ.ਟੀ. ਦੀ ਸ਼ਰਤ ਤੋਂ ਛੋਟ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਵਲੋਂ ਧਾਰਮਿਕ ਸਮਾਗਮ ਅੱਜ <br/> ਅਗਲੀ ਖ਼ਬਰ ਡੇਅਰੀ ਉੱਦਮ ਸਿਖ਼ਲਾਈ ਕੋਰਸ ਸ਼ੁਰੂ 23 ਤੋਂ
Ad Position 24
No active advertisement