06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੁਲਿਸ ਵਲੋਂ ਹੈਰੋਇਨ, ਦੇਸੀ ਪਿਸਤੌਲ, ਇਕ ਜ਼ਿੰਦਾ ਕਾਰਤੂਸ ਤੇ ਕਾਰ ਸਮੇਤ ਤਿੰਨ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 21-02-2026
ਨੰਗਲ, 20 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਸਬ ਇੰਸਪੈਕਟਰ ਸਰਤਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਕਾਰਵਾਈ ਕਰਦਿਆਂ 120 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ 32 ਬੋਰ ਅਤੇ ਇਕ ਜਿੰਦਾ ਕਾਰਤੂਸ ਅਤੇ ਇਕ ਹੌਂਡਾ ਸਿਟੀ ਕਾਰ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਪੁਲਿਸ ਥਾਣਾ ਨੰਗਲ ਵਿਖੇ ਬੁਲਾਈ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਇੰਸਪੈਕਟਰ ਸਿਮਰਨਜੀਤ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਤੇ ਡੀ. ਐੱਸ. ਪੀ. ਨੰਗਲ ਹਰਕੀਰਤ ਸਿੰਘ ਦੀ ਨਿਗਰਾਨੀ ਹੇਠ ਨੰਗਲ ਪੁਲਿਸ ਨੇ ਉਸ ਵਕਤ ਸਫਲਤਾ ਹਾਸਿਲ ਕੀਤੀ ਜਦੋਂ ਪੁਲਿਸ ਚੌਂਕੀ ਇੰਚਾਰਜ ਨਵਾਂ ਨੰਗਲ ਸਬ ਇੰਸਪੈਕਟਰ ਸਰਤਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਸੁਮਿਤ ਉਰਫ਼ ਪੰਕਜ, ਅਕਾਸ਼ ਪੁੱਤਰਾਨ ਜਗਤਾਰ ਸਿੰਘ 573 ਇੰਦਰਾ ਨਗਰ ਨੰਗਲ, ਥਾਣਾ ਨੰਗਲ ਜ਼ਿਲ੍ਹਾ ਰੂਪਨਗਰ ਨੂੰ ਗਿ੍ਫ਼ਤਾਰ ਕਰਕੇ 120 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ 32 ਬੋਰ ਸਮੇਤ ਇੱਕ ਜਿੰਦਾ ਕਾਰਤੂਸ 32 ਬੋਰ ਅਤੇ ਕਾਰ ਮਾਰਕਾ ਹੌਂਡਾ ਸਿਟੀ ਨੰਬਰ ਐਚ ਆਰ 51 ਏ ਜੈਡ-7948 ਨੂੰ ਰਿਕਵਰੀ ਕੀਤਾ ਗਿਆ | ਪੁਲਿਸ ਵਲੋਂ ਉਕਤ ਫੜੇ ਗਏ ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਨੰਬਰ 36 ਮਿਤੀ 19-02-2026 ਅਪਰਾਧਿਕ ਧਾਰਾ 21,29- 61-85 ਐੱਨ.ਡੀ.ਪੀ.ਅੱੈਸ. ਐਕਟ 25/27-54-59 ਆਰਮਸ ਐਕਟ ਪੁਲਿਸ ਥਾਣਾ ਨੰਗਲ ਵਿਖੇ ਦਰਜ ਰਜਿਸਟਰ ਕੀਤਾ ਗਿਆ | ਥਾਣਾ ਮੁਖੀ ਨੇ ਦੱਸਿਆ ਕਿ ਦੋਸ਼ੀਆਨ ਉਕਤਾਨ ਦੀ ਪੁੱਛ ਗਿੱਛ ਦੇ ਆਧਾਰ ਤੇ ਦੌਰਾਨੇ ਤਫ਼ਤੀਸ਼ ਨਾਮਜ਼ਦ ਹੋਏ ਦੋਸ਼ੀ ਕੁਨਾਲ ਗਿੱਲ ਉਰਫ਼ ਰਾਹੁਲ ਪੁੱਤਰ ਰਮੇਸ਼ ਚੰਦ 119 ਡੀ.ਐੱਸ. ਈ. ਈ ਬਲਾਕ ਨੰਗਲ ਨੂੰ ਵੀ ਮੁਕੱਦਮਾ ਉਕਤ ਵਿਚ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਇਹਨਾਂ ਨੂੰ ਅੱਜ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਵਲੋਂ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛ ਗਿੱਛ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇੰਸਪੈਕਟਰ ਸਿਮਰਨਜੀਤ ਸਿੰਘ ਸੈਣੀ ਨੇ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਪੁਲਿਸ ਵਲੋਂ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨਾ ਹੀ ਪ੍ਰਭਾਵਸ਼ਾਲੀ ਵਿਅਕਤੀ ਕਿਉਂ ਨਾ ਹੋਵੇ | ਥਾਣਾ ਮੁਖੀ ਨੇ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਅਪਰਾਧਿਕ ਬਿਰਤੀ ਵਾਲਾ ਵਿਅਕਤੀ ਜਾਂ ਨਸ਼ਾ ਤਸਕਰ ਵਾਰੇ ਕਿਸੇ ਨੂੰ ਪਤਾ ਲੱਗਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦਾ ਪੁਲਿਸ ਵਲੋਂ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਫ਼ਸਲ ਨੂੰ ਉੱਚ ਤਾਪਮਾਨ ਤੋਂ ਕਿਵੇਂ ਬਚਾਇਆ ਜਾਵੇ- ਡਾ. ਘੁੰਮਣ <br/> ਅਗਲੀ ਖ਼ਬਰ ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਪੰਜਾਬ ਦੀਆਂ ਡੀ-ਸਿਲਟਿੰਗ ਸਾਈਟਾਂ 'ਤੇ ਰੋਕ <br/>
Ad Position 24
No active advertisement