06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕਣਕ ਦੀ ਫ਼ਸਲ ਨੂੰ ਉੱਚ ਤਾਪਮਾਨ ਤੋਂ ਕਿਵੇਂ ਬਚਾਇਆ ਜਾਵੇ- ਡਾ. ਘੁੰਮਣ <br/>

Ad Position 21
No active advertisement
ਅਜੀਤ ਡੈਸਕ 21-02-2026
ਨੂਰਪੁਰ ਬੇਦੀ, 20 ਫਰਵਰੀ (ਵਿੰਦਰਪਾਲ ਝਾਂਡੀਆਂ)-ਕਣਕ ਦੀ ਫ਼ਸਲ ਨੂੰ ਇਸ ਸਮੇਂ ਉੱਚ ਤਾਪਮਾਨ ਤੋਂ ਕਿਵੇ ਬਚਾਇਆ ਜਾ ਸਕਦਾ | ਇਸ ਸਬੰਧੀ ਪਿੰਡ ਗੜਬਾਗਾ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਦਿਆ ਫਾਰਮ ਸਲਾਹਕਾਰ ਕੇਂਦਰ ਦੇ ਇੰਚਾਰਜ ਡਾਕਟਰ ਰਮਿੰਦਰ ਸਿੰਘ ਨੇ ਕਿਹਾ ਕਿ ਕਣਕ ਦੀ ਮੌਜੂਦਾ ਸੀਜਨ ਵਿਚ ਕਣਕ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ, ਜੋ ਕਿ ਕਣਕ ਦੀ ਬਿਜਾਈ ਦਾ ਢੁਕਵਾਂ ਸਮਾਂ ਹੈ | ਕਣਕ, ਖਾਸ ਕਰਕੇ ਦਾਣੇ ਪੈਣ ਸਮੇਂ, ਉੱਚ ਤਾਪਮਾਨ ਲਈ ਵਧੇਰੇ ਸੰਵੇਦਨਸ਼ੀਲ ਹੈ | ਇਸ ਸਮੇਂ ਦਾਣਿਆਂ ਦੇ ਭਾਰ ਉੱਤੇ ਉੱਚ ਤਾਪਮਾਨ ਦਾ ਮਾੜਾ ਪ੍ਰਭਾਵ ਪੈਂਦਾ ਹੈ, ਜਿਸਦੇ ਨਤੀਜੇ ਵਜੋਂ ਕਣਕ ਦੇ ਝਾੜ੍ਹ ਅਤੇ ਗੁਣਵੱਤਾ ਵਿਚ ਗਿਰਾਵਟ ਆਉਂਦੀ ਹੈ | ਵੱਧ ਤਾਪਮਾਨ ਕਾਰਨ ਹਲਕੀ ਤੋਂ ਦਰਮਿਆਨੀ ਜਮੀਨ 'ਤੇ ਬੀਜੀ ਅਗੇਤੀ ਕਣਕ ਦੀ ਫਸਲ ਜਲਦੀ ਸਿੱਟੇ ਕੱਢ ਲੈਂਦੀ ਹੈ ਅਤੇ ਪੱਕ ਜਾਂਦੀ ਹੈ ਜਿਸ ਕਰਕੇ ਦਾਣੇ ਮਾੜੇ ਰਹਿ ਜਾਂਦੇ ਹਨ | ਫਰਵਰੀ ਦੇ ਦੂਜੇ ਹਫਤੇ ਵਿਚ ਪਿਛਲੇ ਸਾਲ ਨਾਲੋਂ 2-4 ਡਿਗਰੀ ਸੈਟੀਂਗਰੇਡ ਜਿਆਦਾ ਦੇਖਿਆ ਗਿਆ ਹੈ | ਮੌਜੂਦਾ ਹਾਲਤਾਂ ਤਹਿਤ ਡਾਕਟਰ ਰਮਿੰਦਰ ਸਿੰਘ ਘੁੰਮਣ ਵਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਹੈ, ਕਣਕ ਦੀ ਫ਼ਸਲ ਨੂੰ ਹਲਕਾ ਪਾਣੀ ਲਗਾਇਆ ਜਾਵੇ | ਸਿੰਚਾਈ ਕਰਨ ਲੱਗਿਆਂ ਹਵਾ ਦੀ ਗਤੀ ਦਾ ਧਿਆਨ ਰੱਖਿਆ ਜਾਵੇ, ਤਾਂ ਕਿ ਫ਼ਸਲ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ | ਡਾ: ਰਮਿੰਦਰ ਸਿੰਘ ਨੇ ਕਿਹਾ ਕਿ ਜਿਹੜੀ ਕਣਕ ਅਜੇ ਗੋਭ ਵਾਲੇ ਪੱਤੇ ਤੇ ਹੈ, ਉਸ ਨੂੰ ਵੱਧ ਤਾਪਮਾਨ ਤੋਂ ਬਚਾਉਣ ਲਈ 2% ਪੋਟਾਸ਼ੀਅਮ ਨਾਈਟਰੇਟ (13:0:45) (4 ਕਿੱਲੋਗ੍ਰਾਮ ਪੋਟਾਸ਼ੀਅਮ ਨਾਈਟਰੇਟ ਨੂੰ 200 ਲਿਟਰ ਪਾਣੀ ਵਿਚ) ਪਹਿਲਾਂ ਸਪਰੇਅ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰ ਸਕਦੇ ਹੋ | ਯਾਦ ਰਹੇ ਕਿ ਇਹ ਘੋਲ 200 ਲਿਟਰ ਦਾ ਬਣਇਆ ਜਾਵੇ ਅਤੇ ਸਪਰੇਅ ਸ਼ਾਮ ਦੇ ਸਮੇਂ ਕਰਨੀ ਚਾਹੀਦੀ ਹੈ | ਫ਼ਸਲ ਨੂੰ ਹਲਕਾ ਪਾਣੀ ਲਗਾਉਣ ਅਤੇ ਪੋਟਾਸ਼ੀਅਮ ਨਾਈਟਰੇਟ (13:0:45) ਦੀ ਸਪਰੇਅ ਕਰਨ ਨਾਲ ਉੱਚ ਤਾਪਮਾਨ ਦੇ ਮਾੜੇ ਪ੍ਰਭਾਵ ਤੋਂ ਕਾਫੀ ਹੱਦ ਤੱਕ ਬਚਾਇਆ ਜਾ ਸਕਦਾ ਹੈ | ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਰੋਪੜ ਵਲੋਂ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਸ੍ਰੀ ਅੰਮਿ੍ਤਸਰ ਸਾਹਿਬ ਲਈ ਬੱਸਾਂ ਰਵਾਨਾ <br/> ਅਗਲੀ ਖ਼ਬਰ ਪੁਲਿਸ ਵਲੋਂ ਹੈਰੋਇਨ, ਦੇਸੀ ਪਿਸਤੌਲ, ਇਕ ਜ਼ਿੰਦਾ ਕਾਰਤੂਸ ਤੇ ਕਾਰ ਸਮੇਤ ਤਿੰਨ ਗਿ੍ਫ਼ਤਾਰ <br/>
Ad Position 24
No active advertisement