ਸੁਖਸਾਲ, 20 ਫ਼ਰਵਰੀ (ਧਰਮ ਪਾਲ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਨੇੜਲੇ ਪਿੰਡ ਸੂਰੇਵਾਲ ਅਤੇ ਬੈਂਸਪੂਰ (ਬੂਥ ਨੰਬਰ 7) ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਲਈ ਲੈ ਕੇ ਜਾਣ ਵਾਲੀਆਂ ਬੱਸਾਂ ਰਵਾਨਾ ਕੀਤੀਆਂ ਗਈਆਂ | ਇਸ ਮੌਕੇ ਚੇਅਰਮੈਨ ਡਾ. ਸੰਜੀਵ ਗੌਤਮ ਨੇ ਹਰੀ ਝੰਡੀ ਵਿਖਾ ਕੇ ਬੱਸਾਂ ਨੂੰ ਰਵਾਨਾ ਕੀਤਾ | ਇਸ ਮੌਕੇ ਹਲਕਾ ਇੰਚਾਰਜ ਸ਼ਾਮ ਲਾਲ, ਬੀ.ਐੱਲ.ਓ. ਸੁਭਾਸ਼ ਚੰਦ ਅਤੇ ਬੀ.ਐੱਲ.ਓ. ਸੁਰਿੰਦਰ ਕੁਮਾਰ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਬੱਸਾਂ ਵਿਚ ਪੀਣ ਵਾਲਾ ਪਾਣੀ ਅਤੇ ਸੁਰੱਖਿਆ ਸਬੰਧੀ ਬੁਨਿਆਦੀ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਯਾਤਰਾ ਸੁਖਦ ਅਤੇ ਸੁਰੱਖਿਅਤ ਰਹੇ | ਬੱਸਾਂ ਰਵਾਨਾ ਹੋਣ ਤੋਂ ਪਹਿਲਾਂ ਯਾਤਰੀਆਂ ਦੀ ਸੂਚੀ ਦੀ ਜਾਂਚ ਵੀ ਕੀਤੀ ਗਈ ਜਿਸ ਨਾਲ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਗ਼ਰੀਬ ਤੇ ਮੱਧ ਵਰਗ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ | ਇਸ ਮੌਕੇ ਕਈ ਬਜ਼ੁਰਗਾਂ ਨੇ ਦੱਸਿਆ ਕਿ ਪਹਿਲਾਂ ਸ੍ਰੀ ਅੰਮਿ੍ਤਸਰ ਸਾਹਿਬ ਵਰਗੇ ਧਾਰਮਿਕ ਅਸਥਾਨਾਂ ਤੱਕ ਪਹੁੰਚਣਾ ਉਨ੍ਹਾਂ ਲਈ ਮੁਸ਼ਕਲ ਸੀ, ਪਰ ਹੁਣ ਸਰਕਾਰ ਦੀ ਸਹਾਇਤਾ ਨਾਲ ਉਹ ਆਸਾਨੀ ਨਾਲ ਦਰਸ਼ਨ ਕਰ ਸਕਣਗੇ | ਲੋਕਾਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਹੋਰ ਪਿੰਡਾਂ ਨੂੰ ਵੀ ਇਸ ਯੋਜਨਾ ਨਾਲ ਜੋੜਿਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਲਾਭਕਾਰੀ ਪਹਿਲ ਦਾ ਫ਼ਾਇਦਾ ਉਠਾ ਸਕਣ | ਇਸ ਮੌਕੇ ਪਿੰਡ ਦੇ ਪਤਵੰਤੇ ਹਾਜ਼ਰ ਸਨ |