06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 21-02-2026
ਨੰਗਲ, 20 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸਿੱਪ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਕੂਲ ਪਿ੍ੰਸੀਪਲ ਸ੍ਰੀਮਤੀ ਵਿਜੈ ਬੰਗਲਾ ਦੀ ਅਗਵਾਈ ਵਿਚ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਹਿਮਾਚਲ ਪ੍ਰਦੇਸ਼ ਸਿੱਖਿਆ ਵਿਭਾਗ ਤੋਂ ਸੇਵਾ ਮੁਕਤ ਲੈਕਚਰਾਰ ਸਤੀਸ਼ ਕੁਮਾਰ ਸ਼ਰਮਾ ਜੀ ਵਲੋਂ ਬਤੌਰ ਰਿਸੋਰਸ ਪਰਸਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਸ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿਵੇਂ ਨਸ਼ੇ ਵੇਚਣ ਵਾਲੇ ਕਿਵੇਂ ਆਪਣੇ ਸਵਾਰਥਾਂ ਕਾਰਨ ਸਾਨੂੰ ਭਰਮਿਤ ਕਰਦੇ ਹਨ | ਹਾਇਰ ਸੰਸਥਾਵਾਂ ਵਿਚ ਸਾਨੂੰ ਬਹੁਤ ਸਾਵਧਾਨੀ ਵਰਤਣ ਦੀ ਜ਼ਰੂਰਤ ਹੁੰਦੀ ਹੈ ਜਿਸ ਤਰਾਂ ਨਾਲ ਅਸੀਂ ਆਪਣੇ ਮਿੱਤਰਾਂ ਦੀ ਚੋਣ ਬਹੁਤ ਧਿਆਨ ਨਾਲ ਕਰਨੀ ਚਾਹੀਦੀ ਹੈ 'ਤੇ ਆਪਣੇ ਖਾਣ ਪਾਣ ਦਾ ਨੂੰ ਧਿਆਨ ਰੱਖਿਆ ਜਾਣਾ ਹੈ | ਇਸ ਪ੍ਰੋਗਰਾਮ ਵਿਚ ਸ੍ਰੀਮਤੀ ਨਲਿਨੀ ਸ਼ਰਮਾ, ਸ੍ਰੀਮਤੀ ਰੇਨੂੰ ਗੁਪਤਾ, ਸੁਧੀਰ ਕੁਮਾਰ ਕੈਂਪਸ ਮੈਨੇਜਰ ਤੇ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਕਾਂਗੜ ਦੇ ਵਿਦਿਆਰਥੀਆਂ ਵਲੋਂ ਵੇਰਕਾ ਮਿਲਕ ਪਲਾਂਟ ਮੋਹਾਲੀ ਦਾ ਦੌਰਾ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਟਰੰਪ ਨਾਲ ਕੀਤਾ ਸਮਝੌਤਾ ਕਿਸਾਨ ਵਿਰੋਧੀ
Ad Position 24
No active advertisement