06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਰਕਾਰੀ ਸਕੂਲ ਕਾਂਗੜ ਦੇ ਵਿਦਿਆਰਥੀਆਂ ਵਲੋਂ ਵੇਰਕਾ ਮਿਲਕ ਪਲਾਂਟ ਮੋਹਾਲੀ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 21-02-2026
ਨੂਰਪੁਰ ਬੇਦੀ, 20 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਂਗੜ ਵਲੋਂ ਵਿਦਿਆਰਥੀਆਂ ਲਈ ਵਿਸ਼ੇ ਅਧਾਰਿਤ ਉਦਯੋਗਿਕ ਵਿੱਦਿਅਕ ਟੂਰ ਕੀਤਾ ਗਿਆ | ਇਸ ਦੌਰਾਨ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਖੇਤੀਬਾੜੀ ਵਿਸ਼ੇ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਅਧਿਆਪਕ ਭੁਵਨੇਸ਼ ਰਾਣਾ ਦੀ ਅਗਵਾਈ ਹੇਠ ਵੇਰਕਾ ਮਿਲਕ ਪਲਾਂਟ ਮੁਹਾਲੀ ਵਿਖੇ ਉਦਯੋਗਿਕ ਦੌਰੇ ਲਈ ਲਿਆਂਦਾ ਗਿਆ | ਪਲਾਂਟ ਵਿਖੇ ਨਵਰੀਤ ਕੌਰ ਸੀਨੀਅਰ ਸਹਾਇਕ ਵਲੋਂ ਵਿਦਿਆਰਥੀਆਂ ਨੂੰ ਡੇਅਰੀ ਉਦਯੋਗ ਨਾਲ ਸੰਬੰਧਿਤ ਤਕਨੀਕੀ ਪ੍ਰਕਿਰਿਆਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਕਿਵੇਂ ਡੇਅਰੀ ਫਾਰਮਾਂ ਤੋਂ ਇਕੱਠਾ ਕੀਤਾ ਗਿਆ ਕੱਚਾ ਦੁੱਧ ਪਹਿਲਾਂ ਗੁਣਵੱਤਾ ਜਾਂਚ ਪ੍ਰਕਿਰਿਆ ਵਿੱਚੋਂ ਲੰਘਦਾ ਹੈ ਅਤੇ ਉਸ ਤੋਂ ਬਾਅਦ ਆਧੁਨਿਕ ਮਸ਼ੀਨਰੀ ਰਾਹੀਂ ਵੱਖ-ਵੱਖ ਤਕਨੀਕੀ ਪ੍ਰਕਿਰਿਆਵਾਂ ਰਾਹੀਂ ਦੁੱਧ ਉਤਪਾਦ ਤਿਆਰ ਕੀਤੇ ਜਾਂਦੇ ਹਨ | ਵਿਦਿਆਰਥੀਆਂ ਨੂੰ ਦੁੱਧ, ਦਹੀਂ ਅਤੇ ਲੱਸੀ ਆਦਿ ਉਤਪਾਦਾਂ ਦੀ ਤਿਆਰੀ ਤੇ ਸੁਚੱਜੀ ਪੈਕਿੰਗ ਪ੍ਰਣਾਲੀ ਬਾਰੇ ਵੀ ਜਾਣੂ ਕਰਵਾਇਆ ਗਿਆ | ਇਸ ਦੌਰੇ ਦੌਰਾਨ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨੂੰ ਪਲਾਂਟ ਵਿਚ ਲੱਗੀਆਂ ਵਿਦੇਸ਼ੀ ਅਤੇ ਸਵਦੇਸ਼ੀ ਆਧੁਨਿਕ ਮਸ਼ੀਨਾਂ ਦਿਖਾਈਆਂ ਗਈਆਂ | ਉਨ੍ਹਾਂ ਨੂੰ ਗੁਣਵੱਤਾ ਨਿਯੰਤਰਣ ਪ੍ਰਯੋਗਸ਼ਾਲਾ, ਕੋਲਡ ਸਟੋਰੇਜ ਯੂਨਿਟ ਅਤੇ ਆਟੋਮੈਟਿਕ ਪੈਕਿੰਗ ਸਿਸਟਮ ਬਾਰੇ ਵੀ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ਪਾਖਰ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਕਦਮ ਹੈ | ਉਨ੍ਹਾਂ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਨੂੰ ਉਦਯੋਗਿਕ ਮਾਹੌਲ ਨਾਲ ਜਾਣੂ ਕਰਵਾਉਂਦੇ ਹਨ ਅਤੇ ਭਵਿੱਖੀ ਕੈਰੀਅਰ ਚੋਣ ਵਿਚ ਮਦਦਗਾਰ ਸਾਬਤ ਹੁੰਦੇ ਹਨ | ਇਸ ਮੌਕੇ ਭੁਵਨੇਸ਼ ਰਾਣਾ, ਰਾਮ ਪਾਲ, ਬਲਵੰਤ ਸਿੰਘ ਕੈਂਪਸ ਮੈਨੇਜਰ, ਮਾਸਟਰ ਨਰਿੰਦਰ ਬਸਾਲੀ, ਮੈਡਮ ਨਵਰੀਤ ਕੌਰ ਸੀਨੀਅਰ ਸਹਾਇਕ ਵੇਰਕਾ ਪਲਾਂਟ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਸਭਾ ਨੇ ਦੂਜ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ
Ad Position 24
No active advertisement