ਕਾਹਨਪੁਰ ਖੂਹੀ, 21 ਫਰਵਰੀ (ਗੁਰਬੀਰ ਸਿੰਘ ਵਾਲੀਆ)-ਇੱਥੋਂ ਦੇ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਹਨਪੁਰ ਖੂਹੀ ਦੇ ਹੋਣਹਾਰ ਵਿਦਿਆਰਥੀਆਂ ਦਾ ਪੰਜ ਰੋਜਾ ਵਿੱਦਿਅਕ ਟੂਰ ਰਾਜਸਥਾਨ ਦੇ ਪ੍ਰਸਿੱਧ ਸ਼ਹਿਰ ਜੈਪੁਰ ਲਈ ਗਿਆ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਅਨਿਲ ਕੁਮਾਰ ਜੋਸ਼ੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ, ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਸਕੂਲ ਦੇ 50 ਹੋਣਹਾਰ ਵਿਦਿਆਰਥੀਆਂ ਨੂੰ ਜੈਪੁਰ ਵਿਖੇ ਲਿਜਾਇਆ ਗਿਆ | ਉਨ੍ਹਾਂ ਕਿਹਾ ਕਿ ਇਸ ਮੌਕੇ ਬੱਚਿਆਂ ਨੇ ਜਿੱਥੇ ਜੈਪੁਰ ਵਿਖੇ ਸਥਿਤ ਵਿਸ਼ਵ ਪ੍ਰਸਿੱਧ ਜੰਤਰ ਮੰਤਰ, ਚਿੜੀਆ ਘਰ, ਸਾਇੰਸ ਪਾਰਕ, ਖੇਤਰੀ ਵਿਗਿਆਨ ਕੇਂਦਰ, ਟੈੱਕਨੋਲਜੀ ਪਾਰਕ, ਕਿਲ੍ਹਾ, ਸਿਟੀ ਪੈਲੇਸ, ਹਵਾ ਮਹਿਲ ਆਦਿ ਦੀ ਸੈਰ ਕਰਕੇ ਜਾਣਕਾਰੀ ਲਈ | ਉੱਥੇ ਹੀ ਬੱਚਿਆਂ ਵਲੋਂ ਰਾਜਸਥਾਨ ਦੇ ਖੇਤਰੀ, ਸਮਾਜਿਕ, ਧਾਰਮਿਕ, ਸੱਭਿਆਚਾਰ ਨੂੰ ਨੇੜੇ ਤੋਂ ਦੇਖਿਆ | ਬੱਚੇ ਉੱਥੋਂ ਦੇ ਕਲਚਰ, ਖਾਣ ਪੀਣ, ਰਹਿਣ ਸਹਿਣ, ਪਹਿਰਾਵੇ, ਬੋਲੀ ਆਦਿ ਤੋਂ ਬਹੁਤ ਪ੍ਰਭਾਵਿਤ ਹੋਏ | ਉਨ੍ਹਾਂ ਕਿਹਾ ਕਿ ਇਹ ਯਾਤਰਾ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਵਿਚ ਮਦਦਗਾਰ ਸਾਬਿਤ ਹੋਵੇਗੀ | ਇਸ ਮੌਕੇ ਬੱਚਿਆਂ ਦੇ ਨਾਲ ਲੈਕ ਅਨਿਲ ਸ਼ਰਮਾ, ਮੈਡਮ ਮਨੌਰਮਾ, ਹਰਪ੍ਰੀਤ ਕੌਰ, ਬਲਜੀਤ ਕੌਰ, ਬੰਦਨਾ ਰਾਣੀ, ਗੁਰਪ੍ਰੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ |