09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪ੍ਰੋ: ਦਵਿੰਦਰਪਾਲ ਸਿੰਘ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨਾ ਸਖ਼ਤ ਨਿੰਦਣਯੋਗ-ਧੂਰਕੋਟ/ਬੁੱਟਰ

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਰਾਏਕੋਟ, 21 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਲੰਮੇ ਅਰਸੇ ਤੋਂ ਜੇਲ੍ਹਾਂ 'ਚ ਡੱਕੇ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਈ ਦੇਣ ਦੀ ਬਜਾਏ ਕੇਂਦਰ ਸਰਕਾਰ ਜ਼ਬਰਦਸਤੀ ਉਨ੍ਹਾਂ ਨੂੰ ਜੇਲ੍ਹਾਂ ਵਿਚ ਨਜ਼ਰਬੰਦ ਰੱਖ ਰਹੀ ਹੈ | ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਪਹਿਲਾਂ ਆਮ ਆਦਮੀ ਪਾਰਟੀ ਸਰਕਾਰ ਅਤੇ ਹੁਣ ਦਿੱਲੀ ਦੀ ਮੌਜੂਦਾ ਸਰਕਾਰ ਵਲੋਂ ਵਾਰ-ਵਾਰ ਰੱਦ ਕੀਤਾ ਜਾ ਰਿਹਾ ਹੈ | ਜਿਸ ਫ਼ੈਸਲੇ ਦੀ ਨਿਖੇਧੀ ਕਰਦਿਆਂ ਸੁਖਮਿੰਦਰ ਸਿੰਘ ਧੂਰਕੋਟ ਸਾਬਕਾ ਮੰਡੀ ਸੁਪਰਵਾਈਜ਼ਰ ਅਤੇ ਹਰਜੀਤ ਸਿੰਘ ਬੁੱਟਰ ਕੋਲਡ ਸਟੋਰ ਵਾਲਿਆਂ ਨੇ ਆਖਿਆ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜੋ ਕਿ 30 ਸਾਲਾਂ ਤੋਂ ਵੱਧ ਸਮੇਂ ਤੋਂ ਕੈਦ ਵਿਚ ਹਨ ਅਤੇ ਕਈ ਮਾਨਸਿਕ ਤੇ ਸਰੀਰਿਕ ਬਿਮਾਰੀਆਂ ਤੋਂ ਪੀੜਤ ਹੋ ਚੁੱਕੇ ਹਨ, ਇਸ ਲਈ ਉਹ ਰਿਹਾਈ ਦੇ ਹੱਕਦਾਰ ਹਨ, ਪ੍ਰੰਤੂ ਕੇਂਦਰ ਤੇ ਦਿੱਲੀ ਸਰਕਾਰ ਵਲੋਂ ਵਾਰ-ਵਾਰ ਉਨ੍ਹਾਂ ਦੀ ਰਿਹਾਈ ਪਟੀਸ਼ਨ ਨੂੰ ਰੱਦ ਕੀਤਾ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ ਗੁਰੂਸਰ ਕਾਉਂਕੇ ਵਿਖੇ ਸਮਾਗਮ ਜਾਰੀ ਅਗਲੀ ਖ਼ਬਰ ਮਾਣੂੰਕੇ 'ਚ ਇੰਡੀਆ ਪੱਧਰੀ 'ਪਸ਼ੂ ਧਨ ਚੈਂਪੀਅਨਸ਼ਿਪ' ਅੱਜ
Ad Position 24