10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਦੱਧਾਹੂਰ ਵਿਚ ਇਕਾਈ ਦਾ ਗਠਨ

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਰਾਏਕੋਟ, 21 ਫਰਵਰੀ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਵਲੋਂ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈਕਾ ਤੇ ਬਲਾਕ ਰਾਏਕੋਟ ਪ੍ਰਧਾਨ ਰਣਧੀਰ ਸਿੰਘ ਬੱਸੀਆ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਅਤੇ ਮਰਦਾਂ-ਔਰਤਾਂ ਦੀ ਵੱਡੀ ਇਕੱਤਰਤਾ ਪਿੰਡ ਦੱਧਾਹੂਰ ਵਿਖੇ ਪਾਰਕ ਵਿਚ ਕੀਤੀ ਗਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਚੱਕ ਭਾਈਕਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪਿੰਡ ਦੱਧਾਹੂਰ ਵਿਚ ਬੀਕੇਯੂ ਡਕੌਂਦਾ ਦੀ ਇਕਾਈ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਪਿੰਡ ਵਾਸੀਆ ਵਲੋਂ ਸਰਬਸੰਮਤੀ ਨਾਲ ਇਕਾਈ ਦੀ ਚੋਣ ਕਰਦਿਆਂ ਸੁਖਵਿੰਦਰ ਸਿੰਘ ਨੂੰ ਪ੍ਰਧਾਨ, ਇਕਬਾਲ ਸਿੰਘ ਸਕੱਤਰ, ਸਤਵਿੰਦਰ ਸਿੰਘ ਸਹਾਇਕ ਸਕੱਤਰ, ਹਰਵਿੰਦਰ ਸਿੰਘ ਖ਼ਜ਼ਾਨਚੀ, ਕਮੇਟੀ ਮੈਂਬਰ ਬਲਰਾਜ ਸਿੰਘ, ਅਮਰਜੀਤ ਸਿੰਘ, ਸਾਧੂ ਸਿੰਘ, ਦਰਸ਼ਨ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ, ਅਮਨਦੀਪ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਹਰਦੇਵ ਸਿੰਘ ਆਦਿ ਮੈਂਬਰ ਚੁਣੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਨੇ ਚੁਣੀ ਗਈ ਜਥੇਬੰਦੀ ਦੇ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਪਿੰਡ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ 'ਤੇ ਜੋ ਝੂਠਾ ਪਰਚਾ ਦਰਜ ਕੀਤਾ ਗਿਆ ਹੈ ਜੇਕਰ ਸਰਕਾਰ ਨੇ ਉਹ ਵਾਪਸ ਨਾ ਲਿਆ ਤਾਂ ਜਥੇਬੰਦੀ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਝੂਠੇ ਪਰਚੇ ਨੂੰ ਖਾਰਜ ਕਰਵਾਉਣ ਲਈ ਜਥੇਬੰਦੀ ਦੇ ਆਗੂ 23 ਫਰਵਰੀ ਨੂੰ ਐੱਸ.ਐੱਸ.ਪੀ. ਜਗਰਾਉਂ ਨੂੰ ਮਿਲਣਗੇ | ਇਸ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਚੱਕ ਭਾਈਕਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਮਾਲਪੁਰਾ ਨੇ ਦੱਸਿਆ ਕਿ ਬਿਜਲੀ ਸੋਧ ਬਿੱਲ ਦੇ ਨਾਲ-ਨਾਲ ਲਗਭਗ ਬੀਜ ਸੋਧ ਬਿੱਲ ਵੀ ਲਾਗੂ ਹੋ ਗਿਆ | ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਇਸ ਬੀਜ ਸੋਧ ਬਿੱਲ ਸੰਬੰਧੀ ਲਾਮਬੰਦ ਕਰਕੇ ਸੰਘਰਸ਼ ਵਿੱਢਣ ਦੀ ਤਿਆਰੀ ਕਰ ਰਹੇ ਹਨ | ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਸਤਿਬੀਰ ਸਿੰਘ ਬੋਪਾਰਾਏ ਖੁਰਦ, ਜ਼ਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਕਮਾਲਪੁਰਾ, ਬਲਾਕ ਪ੍ਰਧਾਨ ਮਹਿਲ ਕਲਾਂ ਮਾ. ਅਮਰਜੀਤ ਸਿੰਘ ਮਹਿਲ ਖੁਰਦ, ਸਕੱਤਰ ਜਸਵੰਤ ਸਿੰਘ ਸੋਹੀ ਛਾਪਾ, ਸਿੰਕਦਰ ਸਿੰਘ ਰਾਏਸਰ, ਕਰਮਜੀਤ ਸਿੰਘ ਭੋਲਾ, ਮਾ. ਭੁਪਿੰਦਰ ਸਿੰਘ ਬੋਪਾਰਾਏ ਖੁਰਦ, ਦਰਸ਼ਨ ਸਿੰਘ ਜਲਾਲਦੀਵਾਲ, ਕੇਵਲ ਸਿੰਘ ਬੋਪਾਰਾਏ ਖੁਰਦ, ਬਲਦੇਵ ਸਿੰਘ ਆਦਿ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਆਸ਼ਾ ਵਰਕਰਾਂ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮਾਜਰੀ ਨੂੰ ਵਾਟਰ ਕੂਲਰ ਸਮੇਤ ਆਰ.ਓ. ਸਿਸਟਮ ਤੇ ਛੱਤ ਵਾਲੇ ਪੱਖੇ ਦਿੱਤੇ
Ad Position 24