10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੌਮੀ ਜੋੜ ਮੇਲਾ ਹੋਲਾ ਮਹੱਲਾ ਤੋਂ ਪਹਿਲਾ ਸਫ਼ਾਈ ਮੁਹਿੰਮ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਜੇ ਐਸ ਨਿੱਕੂਵਾਲ)-ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹੋਲੇ ਮਹੱਲੇ ਤੋਂ ਪਹਿਲਾਂ ਸ਼ਹਿਰ ਦੇ ਮੁੱਖ ਆਵਾਜਾਈ ਮਾਰਗਾਂ ਅਤੇ ਪੁਲਾਂ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਝਿੰਜੜੀ ਪੁਲ 'ਤੋਂ ਗੰਦਗੀ ਨੂੰ ਹਟਾਉਣ, ਨਿਕਾਸੀ ਪ੍ਰਬੰਧ ਸੁਚੱਜੇ ਬਣਾਉਣ ਅਤੇ ਆਵਾਜਾਈ ਨੂੰ ਸੁਚਾਰੂ ਕਰਨ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ | ਸਫ਼ਾਈ ਕਰਮਚਾਰੀਆਂ ਵਲੋਂ ਮਸ਼ੀਨਾਂ ਦੀ ਮਦਦ ਨਾਲ ਮਲਬਾ ਹਟਾਇਆ ਜਾ ਰਿਹਾ ਹੈ | ਤਾਂ ਜੋ ਹੋਲਾ ਮਹੱਲਾ ਦੌਰਾਨ ਸੰਗਤਾਂ ਅਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰਸ਼ਾਨੀ ਪੇਸ਼ ਨਾ ਆਵੇ | ਡਿਪਟੀ ਕਮਿਸ਼ਨਰ ਵਲੋਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਫ਼ਾਈ ਦੇ ਨਾਲ-ਨਾਲ ਸੁਰੱਖਿਆ ਪ੍ਰਬੰਧਾਂ 'ਤੇ ਵੀ ਖ਼ਾਸ ਧਿਆਨ ਦਿੱਤਾ ਜਾਵੇ | ਜਿਸ ਦੇ ਦੂਜੇ ਪੜਾਅ ਵਿਚ ਮੀਢਵਾ ਪੁਲ ਤੋਂ ਕੋਟਲਾ ਪੁਲ ਤੱਕ ਸੜਕ ਦੇ ਦੋਵਾਂ ਪਾਸਿਆਂ ਤੇ ਝਾੜੀਆਂ ਦੀ ਛਾਂਟੀ ਅਤੇ ਵਿਆਪਕ ਸਫ਼ਾਈ ਕਰਵਾਈ ਜਾ ਰਹੀ ਹੈ | ਪ੍ਰਸ਼ਾਸਨ ਅਨੁਸਾਰ ਇਹ ਇਲਾਕਾ ਹੋਲਾ ਮਹੱਲਾ ਦੌਰਾਨ ਵੱਧ ਭੀੜ ਵਾਲਾ ਹੁੰਦਾ ਹੈ | ਅਧਿਕਾਰੀਆਂ ਨੇ ਦੱਸਿਆ ਕਿ ਸਫ਼ਾਈ ਦੇ ਨਾਲ ਨਾਲ ਨਿਕਾਸੀ ਨਾਲੇ ਦੀ ਸਫ਼ਾਈ, ਰੌਸ਼ਨੀਆਂ ਦੀ ਮੁਰੰਮਤ ਅਤੇ ਆਵਾਜਾਈ ਸੰਕੇਤਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ | ਅਧਿਕਾਰੀਆਂ ਨੇ ਅਪੀਲ ਕੀਤੀ ਕਿ ਇਲਾਕਾ ਵਾਸੀ ਸਫ਼ਾਈ ਬਣਾਈ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ |
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮਲਟੀ-ਸਪੈਸ਼ਲਟੀ ਸਿਹਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਦੇ ਹੱਕ 'ਚ ਗੂੰਜੀ ਆਵਾਜ਼ <br/>
Ad Position 24