ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਰੋਪੜ ਸ਼ਹਿਰ ਦੀ ਆਵਾਜਾਈ ਸੁਵਿਧਾ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਂਕ) ਤੋਂ ਕਿਰਨ ਹਸਪਤਾਲ ਰਾਹੀਂ ਵੋਡਾਫੋਨ ਦਫ਼ਤਰ ਕੋਲੋਂ ਬਾਈਪਾਸ ਤੱਕ ਜਾਣ ਵਾਲੀ ਮੁੱਖ ਸੜਕ ਦੇ ਚੌੜੀ ਕਰਨ ਅਤੇ ਅਪਗ੍ਰੇਡੇਸ਼ਨ ਪ੍ਰੋਜੈਕਟ ਦੀ ਆਰੰਭਤਾ ਕਰਵਾਈ | ਇਹ ਪ੍ਰੋਜੈਕਟ ਸ਼ਹਿਰ ਦੀ ਟਰੈਫਿਕ ਪ੍ਰਬੰਧਨ ਵਿਚ ਸੁਧਾਰ ਲਈ ਤਕਨੀਕੀ ਤੌਰ 'ਤੇ ਤਿਆਰ ਕੀਤਾ ਗਿਆ ਹੈ | ਵਿਧਾਇਕ ਨੇ ਦੱਸਿਆ ਕਿ ਪਹਿਲਾਂ ਇਹ ਸੜਕ ਲਗਭਗ 23 ਫੁੱਟ ਚੌੜੀ ਸੀ, ਜਿਸਨੂੰ ਹੁਣ ਵਧਾ ਕੇ 28 ਫੁੱਟ ਕੀਤਾ ਜਾ ਰਿਹਾ ਹੈ | ਸੜਕ ਚੌੜੀਕਰਨ ਦੇ ਨਾਲ-ਨਾਲ ਨਵੀਂ ਬਿਟੂਮਿਨਸ ਲੇਅਰ, ਮਜ਼ਬੂਤ ਬੇਸ ਤਹਿ ਅਤੇ ਪਾਣੀ ਨਿਕਾਸ ਪ੍ਰਣਾਲੀ ਵਿਚ ਵੀ ਸੁਧਾਰ ਕੀਤਾ ਜਾਵੇਗਾ, ਤਾਂ ਜੋ ਭਵਿੱਖ ਵਿੱਚ ਖੱਡਿਆਂ ਜਾਂ ਪਾਣੀ ਖੜ੍ਹਨ ਦੀ ਸਮੱਸਿਆ ਨਾ ਆਵੇ | ਇਸ ਪ੍ਰੋਜੈਕਟ 'ਤੇ ਤਕਰੀਬਨ 50 ਲੱਖ ਰੁਪਏ ਦੀ ਲਾਗਤ ਆਉਣ ਦਾ ਅੰਦਾਜ਼ਾ ਹੈ | ਉਨ੍ਹਾਂ ਕਿਹਾ ਕਿ ਇਸ ਸੜਕ ਰਾਹੀਂ ਹਰ ਰੋਜ਼ ਵੱਡੀ ਮਾਤਰਾ ਵਿੱਚ ਹਲਕੇ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਹੁੰਦੀ ਹੈ | ਘੱਟ ਚੌੜਾਈ ਅਤੇ ਖਰਾਬ ਹਾਲਤ ਕਾਰਨ ਆਏ ਦਿਨ ਟਰੈਫਿਕ ਜਾਮ ਦੀ ਸਥਿਤੀ ਬਣਦੀ ਰਹਿੰਦੀ ਸੀ, ਜਿਸ ਨਾਲ ਸਥਾਨਕ ਨਿਵਾਸੀਆਂ, ਸਕੂਲੀ ਬੱਚਿਆਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਅਧੁਨਿਕ ਮਿਆਰਾਂ ਅਨੁਸਾਰ ਤਿਆਰ ਹੋਣ ਵਾਲੀ ਇਹ ਸੜਕ ਆਵਾਜਾਈ ਪ੍ਰਵਾਹ ਨੂੰ ਸੁਚਾਰੂ ਬਣਾਉਣ ਵਿਚ ਸਹਾਇਕ ਸਾਬਤ ਹੋਵੇਗੀ | ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵਲੋਂ ਲੰਬੇ ਸਮੇਂ ਤੋਂ ਲਟਕੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਅਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹਲਕਾ ਰੂਪਨਗਰ ਅੰਦਰ ਕਈ ਸੜਕਾਂ, ਗਲੀਆਂ ਅਤੇ ਰਸਤੇ ਨਵੀਨੀਕਰਨ ਹੇਠ ਲਿਆਂਦੇ ਗਏ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕ ਸੁਧਾਰ ਅਤੇ ਨਾਗਰਿਕ ਸਹੂਲਤਾਂ ਦੇ ਵਿਸਥਾਰ ਲਈ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਤਾਂ ਜੋ ਰੂਪਨਗਰ ਨੂੰ ਸੁਚਾਰੂ, ਸੁਰੱਖਿਅਤ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਸਕੇ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਵਾਹੀ, ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਬਨਵਾਰੀ ਲਾਲ ਮੱਟੂ, ਸੀਨੀਅਰ ਮੀਤ ਪ੍ਰਧਾਨ ਰਾਜੂ ਸਤਿਆਲ, ਪੀ.ਏ. ਸਤਨਾਮ ਸਿੰਘ ਗਿੱਲ, ਹਰਪ੍ਰੀਤ ਸਿੰਘ ਭਿਓਰਾ (ਸਹਾਇਕ