11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਲਾਲਪੁਰ ਵਿਚ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਨੂਰਪੁਰ ਬੇਦੀ, 21 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਲੋਕਾਂ ਨੂੰ ਬਿਹਤਰ ਅਤੇ ਸਸਤੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਨੋਰਥ ਨਾਲ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੇ ਤਹਿਤ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ | ਜਿਸ ਤਹਿਤ ਅੱਜ ਪਿੰਡ ਲਾਲਪੁਰ ਵਿਚ ਵਿਸ਼ੇਸ਼ ਕੈਂਪ ਲਾਇਆ ਗਿਆ, ਜਿੱਥੇ ਪਿੰਡ ਵਾਲਿਆਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਆਪਣੇ ਸਿਹਤ ਬੀਮਾ ਕਾਰਡ ਬਣਵਾਏ | ਮਹਿਲਾਵਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦੇ ਹੋਏ ਯੋਜਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੇ ਦਸਤਾਵੇਜ਼ ਜਮ੍ਹਾ ਕਰਵਾਏ | ਵਿਧਾਇਕ ਚੱਢਾ ਦੀ ਟੀਮ ਵਲੋਂ ਮੌਕੇ 'ਤੇ ਹੀ ਰਜਿਸਟਰੇਸ਼ਨ ਦੀ ਕਾਰਵਾਈ ਪੂਰੀ ਕਰਕੇ ਯੋਗ ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਜਾਰੀ ਕੀਤੇ ਗਏ, ਜਿਸ ਨਾਲ ਲੋਕਾਂ ਨੂੰ ਤੁਰੰਤ ਲਾਭ ਮਿਲਿਆ | ਕੈਂਪ ਦੌਰਾਨ ਟੀਮ ਮੈਂਬਰਾਂ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਲਾਭਪਾਤਰੀ ਸਰਕਾਰੀ ਅਤੇ ਚੁਣਿੰਦਾ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਰੂਪ ਵਿਚ ਕਮਜ਼ੋਰ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਕਾਫ਼ੀ ਲਾਭਕਾਰੀ ਸਾਬਤ ਹੋ ਰਹੀ ਹੈ, ਕਿਉਂਕਿ ਵਧ ਰਹੇ ਇਲਾਜ ਦੇ ਖਰਚਿਆਂ ਕਾਰਨ ਆਮ ਲੋਕਾਂ ਲਈ ਮਿਆਰੀ ਇਲਾਜ ਪ੍ਰਾਪਤ ਕਰਨਾ ਮੁਸ਼ਕਲ ਹੋ ਜਾਂਦਾ ਹੈ | ਟੀਮ ਨੇ ਦੱਸਿਆ ਕਿ ਹਲਕੇ ਦੇ ਹੋਰ ਪਿੰਡਾਂ ਵਿਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਲਗਾਏ ਜਾਣਗੇ, ਤਾਂ ਜੋ ਕੋਈ ਵੀ ਵਿਅਕਤੀ ਇਸ ਯੋਜਨਾ ਤੋਂ ਵਾਂਝਾ ਨਾ ਰਹੇ | ਇਸ ਮੌਕੇ ਪਿੰਡ ਲਾਲਪੁਰ ਦੇ ਸਰਪੰਚ ਧੰਨਰਾਜ, ਗੁਰਜੀਤ ਸਿੰਘ ਹੈਪੀ, ਪਰਮਿੰਦਰ ਵਿੱਕੀ, ਮੱਖਣ ਸਿੰਘ, ਸਤੀਸ਼ ਕੁਮਾਰ, ਚੇਅਰਮੈਨ ਹਰੀ ਰਾਣਾ, ਸ਼ਿਵ ਕੁਮਾਰ ਲਾਲਪੁਰਾ, ਪੰਚ ਅੰਜਲੀ, ਗੁਰਮੁਖ ਸਿੰਘ ਖੇੜੀ ਆਦਿ ਸਮੇਤ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੂਣ ਹਿਤਕਾਰਨੀ ਸਭਾ ਤੇ ਜਨ ਅਧਿਕਾਰ ਕਲਿਆਣ ਸੰਮਤੀ ਦੀ ਮੀਟਿੰਗ <br/> ਅਗਲੀ ਖ਼ਬਰ ਪੀ. ਏ. ਡੀ. ਬੈਂਕ ਬੰਦ ਕਰਨ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ ਤੀਖੇ ਸੰਘਰਸ਼ ਦੀ ਚਿਤਾਵਨੀ <br/>
Ad Position 24