ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੋਪੜ ਦੇ ਐਨ.ਐਸ.ਐਸ. ਵਲੰਟੀਅਰ ਪੁਸ਼ਪਾ ਦੇਵੀ ਅਤੇ ਅਮਨਪ੍ਰੀਤ ਸਿੰਘ ਨੇ ਗੁਜਰਾਤ ਯੂਨੀਵਰਸਿਟੀ, ਅਹਿਮਦਾਬਾਦ (ਗੁਜਰਾਤ) ਵਿਖੇ ਸੱਤ ਰੋਜ਼ਾ ਰਾਸ਼ਟਰੀ ਏਕਤਾ ਕੈਂਪ ਵਿਚ ਸਰਗਰਮ ਭਾਗ ਲਿਆ | ਕਾਲਜ ਦੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ ਦੀ ਅਗਵਾਈ ਵਿਚ ਵਲੰਟੀਅਰਾਂ ਨੇ ਇਸ ਕੈਂਪ ਵਿਚ ਭਾਗ ਲਿਆ | ਕਾਲਜ ਵਾਪਸੀ 'ਤੇ ਦੋਹਾਂ ਵਲੰਟੀਅਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਧਾਈ ਦਿੰਦਿਆਂ ਕਿਹਾ ਕਿ ਰਾਸ਼ਟਰੀ ਏਕਤਾ ਕੈਂਪ ਵਿਦਿਆਰਥੀਆਂ ਵਿਚ ਦੇਸ਼-ਭਗਤੀ, ਭਾਈਚਾਰੇ ਅਤੇ ਨੈਤਿਕ ਗੁਣਾਂ ਨੂੰ ਮਜ਼ਬੂਤ ਕਰਦੇ ਹਨ | ਉਹਨਾਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਹੀ ਲਾਭਦਾਇਕ ਸਾਬਤ ਹੁੰਦੇ ਹਨ ਅਤੇ ਉਹਨਾਂ ਨੂੰ ਰਾਸ਼ਟਰੀ ਪੱਧਰ 'ਤੇ ਆਪਣੇ ਹੁਨਰ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲਦਾ ਹੈ | ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ ਨੇ ਦੱਸਿਆ ਕਿ ਸੱਤ ਰੋਜ਼ਾ ਕੈਂਪ ਦੌਰਾਨ ਵਲੰਟੀਅਰਾਂ ਨੇ ਸਵੱਛਤਾ ਅਭਿਆਨ, ਸਭਿਆਚਾਰਕ ਪ੍ਰਸਤੁਤੀਆਂ, ਪ੍ਰਤਿਭਾ ਮੁਕਾਬਲੇ, ਖੇਡ ਗਤੀਵਿਧੀਆਂ ਅਤੇ ਵੱਖ-ਵੱਖ ਵਿਸ਼ਿਆਂ 'ਤੇ ਲੈਕਚਰ ਸੈਸ਼ਨਾਂ ਵਿਚ ਉਤਸ਼ਾਹ ਨਾਲ ਭਾਗ ਲਿਆ | ਕੈਂਪ ਵਿਚ ਦੇਸ਼ ਦੇ ਦਸ ਰਾਜਾਂ ਤੋਂ ਲਗਭਗ 200 ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੋ. ਮੀਨਾ ਕੁਮਾਰੀ, ਕਲਚਰਲ ਕੋਆਰਡੀਨੇਟਰ ਡਾ. ਨਿਰਮਲ ਸਿੰਘ ਬਰਾੜ, ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਰਵਨੀਤ ਕੌਰ, ਪ੍ਰੋ. ਚੰਦਰ ਗੁਪਤ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਲਵਲੀਨ ਵਰਮਾ ਅਤੇ ਪ੍ਰੋ. ਮਨਪ੍ਰੀਤ ਕੌਰ ਹਾਜ਼ਰ ਸਨ |