06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕਾਂਗਰਸ ਦੀ ਮਹਾਰੈਲੀ ਲਈ ਰੂਪਨਗਰ 'ਚ ਤਿਆਰੀਆਂ ਦੀ ਸਮੀਖਿਆ

Ad Position 21
No active advertisement
ਅਜੀਤ ਡੈਸਕ 24-02-2026
ਰੂਪਨਗਰ, 23 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਕਾਂਗਰਸ ਵਲੋਂ 28 ਮਾਰਚ ਨੂੰ ਬਰਨਾਲਾ ਵਿਖੇ ਰੱਖੀ ਗਈ ਮਹਾਂ ਰੈਲੀ, ਜਿਸ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਸ਼ਿਰਕਤ ਕਰਨ ਦੀ ਸੰਭਾਵਨਾ ਹੈ, ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੋਆਰਡੀਨੇਟਰ ਅਤੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਰੂਪਨਗਰ ਕਾਂਗਰਸ ਭਵਨ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਦਾ ਜ਼ਿਲ੍ਹਾ ਕਾਂਗਰਸ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਮੀਟਿੰਗ ਦੌਰਾਨ ਸੰਗਤ ਸਿੰਘ ਗਿਲਜੀਆਂ ਨੇ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨਾਲ ਰੈਲੀ ਦੀ ਸਫਲਤਾ ਲਈ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਮਨਰੇਗਾ ਕਾਨੂੰਨ ਵਿਚ ਕੀਤੇ ਗਏ ਬਦਲਾਵਾਂ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਨੇ ਸੰਘਰਸ਼ ਛੇੜਿਆ ਹੈ ਅਤੇ ਬਰਨਾਲਾ ਰੈਲੀ ਇਸੇ ਲੜਾਈ ਦਾ ਹਿੱਸਾ ਹੈ | ਉਨ੍ਹਾਂ ਦਲੀਲ ਦਿੱਤੀ ਕਿ ਇਹ ਬਦਲਾਅ ਮਨਰੇਗਾ ਮਜ਼ਦੂਰਾਂ ਦੀ ਰੋਜ਼ੀ-ਰੋਟੀ 'ਤੇ ਵੱਡਾ ਅਸਰ ਪਾਉਣਗੇ ਅਤੇ ਪੇਂਡੂ ਖੇਤਰਾਂ ਦੇ ਜੀਵਨ 'ਤੇ ਨਕਾਰਾਤਮਕ ਪ੍ਰਭਾਵ ਪੈਣਗੇ | ਕਾਂਗਰਸ ਇਸ ਮਾਮਲੇ 'ਤੇ ਆਪਣਾ ਸੰਘਰਸ਼ ਜਾਰੀ ਰੱਖੇਗੀ | ਉਨ੍ਹਾਂ ਜ਼ਿਲ੍ਹਾ ਅਤੇ ਬਲਾਕ ਪ੍ਰਧਾਨਾਂ ਨੂੰ ਰੈਲੀ ਕਾਮਯਾਬ ਬਣਾਉਣ ਲਈ ਜ਼ਿੰਮੇਵਾਰੀਆਂ ਸੌਂਪਦਿਆਂ ਨਰੇਗਾ ਕਾਮਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਲੜਾਈ ਵਿਚ ਕਾਂਗਰਸ ਦਾ ਸਾਥ ਦੇਣ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਕਾਂਗਰਸ ਰੂਪਨਗਰ ਵਲੋਂ ਰੈਲੀ ਵਿਚ ਵੱਡੀ ਗਿਣਤੀ ਨਾਲ ਸ਼ਮੂਲੀਅਤ ਕੀਤੀ ਜਾਵੇਗੀ | ਨਗਰ ਕੌਂਸਲ ਪ੍ਰਧਾਨ ਅਸ਼ੋਕ ਵਾਹੀ ਨੇ ਕੋਆਰਡੀਨੇਟਰ ਅਤੇ ਹਾਜ਼ਰ ਵਰਕਰਾਂ ਦਾ ਧੰਨਵਾਦ ਕੀਤਾ | ਮੀਟਿੰਗ ਵਿਚ ਅਮਰਜੀਤ ਸਿੰਘ ਸੈਣੀ (ਸਾਬਕਾ ਪ੍ਰਧਾਨ), ਸੁਖਵਿੰਦਰ ਸਿੰਘ ਵਿਸਕੀ (ਸਾਬਕਾ ਪ੍ਰਧਾਨ), ਅਸ਼ੋਕ ਵਾਹੀ (ਨਗਰ ਕੌਂਸਲ ਪ੍ਰਧਾਨ), ਰਾਜੇਸ਼ਵਰ ਲਾਲੀ, ਰਜੇਸ਼ ਕੁਮਾਰ (ਕੌਂਸਲਰ), ਮੋਹਿਤ ਸ਼ਰਮਾ (ਕੌਂਸਲਰ), ਮਦਨ ਗੁਪਤਾ (ਕੌਂਸਲਰ), ਹਰਪ੍ਰੀਤ ਸਿੰਘ (ਪ੍ਰਧਾਨ ਕਿਸਾਨ ਸੈੱਲ), ਅਵਨੀਸ਼ ਮੋਦਗਿਲ, ਜਗਮੋਹਨ ਸਿੰਘ (ਯੂਥ ਆਗੂ), ਰਾਣਾ ਰਵਨੀਤ ਕੰਗ, ਆਸਿਫ਼ (ਪ੍ਰਧਾਨ ਘੱਟ ਗਿਣਤੀ ਸੈੱਲ), ਸੁਰਿੰਦਰ ਸਿੰਘ (ਸਾਬਕਾ ਪ੍ਰਧਾਨ ਯੂਥ ਕਾਂਗਰਸ), ਸਰਵਜੀਤ ਸਿੰਘ (ਬਲਾਕ ਪ੍ਰਧਾਨ), ਸੰਜੇ ਸਾਹਨੀ (ਬਲਾਕ ਪ੍ਰਧਾਨ), ਅਵਤਾਰ ਚੌਧਰੀ (ਬਲਾਕ ਪ੍ਰਧਾਨ), ਵਿਵੇਕ ਬੈਂਸ, ਮਨਪ੍ਰੀਤ ਰਸੂਲਪੁਰ, ਰਾਜਿੰਦਰ ਭੰਵਰਾ, ਇਸ਼ਪਿ੍ਤ ਸਿੰਘ ਅਤੇ ਭੁਪਿੰਦਰ ਸਿੰਘ ਸਮੇਤ ਹੋਰ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁੱਗਾ ਮਾੜੀ ਮੰਦਰ 'ਚੋਂ ਚੋਰੀ ਕਰਨ ਵਾਲੇ ਪੁਲਿਸ ਵਲੋਂ ਚਾਰ ਗਿ੍ਫ਼ਤਾਰ ਅਗਲੀ ਖ਼ਬਰ ਤੇਜ਼ ਰਫ਼ਤਾਰ ਵਾਹਨ ਦੀ ਫੇਟ ਵੱਜਣ ਨਾਲ ਬਾਰਾਂਸਿੰਗੇ ਦੀ ਮੌਤ
Ad Position 24