06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗੁਰਦੁਆਰਾ ਸੰਤਗੜ੍ਹ ਡੇਰਾ ਹਰਖੋਵਾਲ ਵਿਖੇ ਹੋਲੇ ਮਹੱਲੇ ਸੰਬੰਧੀ ਧਾਰਮਿਕ ਸਮਾਗਮ 2 ਤੋਂ- ਬਾਬਾ ਭਗਵਾਨ ਸਿੰਘ

Ad Position 21
No active advertisement
ਅਜੀਤ ਡੈਸਕ 24-02-2026
ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਇੱਥੋਂ ਦੇ ਗੁਰਦੁਆਰਾ ਸੰਤਗੜ੍ਹ ਡੇਰਾ ਹਰਖੋਵਾਲ ਵਿਖੇ ਹੋਲਾ ਮਹੱਲਾ ਸਬੰਧੀ ਧਾਰਮਿਕ ਸਮਾਗਮ 2 ਤੋਂ 4 ਮਾਰਚ ਤੱਕ ਹੋਣਗੇ | ਗੁਰਦੁਆਰਾ ਸੰਤਗੜ੍ਹ ਸਾਹਿਬ ਡੇਰਾ ਹਰਖੋਵਾਲ ਦੇ ਪ੍ਰਬੰਧਕ ਬਾਬਾ ਭਗਵਾਨ ਸਿੰਘ ਵਾਲਿਆਂ ਅੱਗੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲਾ ਮਹੱਲਾ ਬੜਾ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਸਮੂਹ ਨਿਰਮਲ ਭੇਖ ਵਲੋਂ ਸ੍ਰੀਮਾਨ ਮਹੰਤ ਸੁਆਮੀ ਗਿਆਨ ਦੇਵ ਸਿੰਘ (ਵੇਦਾਂਤਾਚਾਰਿਯ) ਮੁਖੀ ਸ੍ਰੀ ਪੰਚਾਇਤੀ ਅਖਾੜਾ ਨਿਰਮਲ ਕਨਖਲ (ਹਰਿਦੁਆਰ) ਮਹਾਂਪੁਰਸ਼ਾਂ ਵਲੋਂ ਪਰੰਪਰਾਗਤ ਰਵਾਇਤਾਂ ਦੇ ਚੱਲਦਿਆਂ ਹੋਲੇ ਮਹੱਲੇ ਦੀ ਆਰੰਭਤਾ ਮੌਕੇ 2 ਮਾਰਚ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ 35ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਨਗਰ ਕੀਰਤਨ ਸਵੇਰੇ 9 ਵਜੇ ਅਰਦਾਸ ਕਰਨ ਉਪਰੰਤ ਆਰੰਭ ਹੋਵੇਗਾ ਜੋ ਮੁੱਖ ਮਾਰਗ, ਪੰਜ ਪਿਆਰਾ ਪਾਰਕ, ਨਵੀਂ ਆਬਾਦੀ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ | ਉਨ੍ਹਾਂ ਹੋਰ ਦੱਸਿਆ ਹੋਲੇ ਮਹੱਲੇ ਦੌਰਾਨ 2 ਮਾਰਚ ਤੋਂ 4 ਮਾਰਚ ਤੱਕ ਗੁਰਦੁਆਰਾ ਸੰਤਗੜ ਡੇਰਾ ਹਰਖੋਵਾਲ ਵਾਲਿਆਂ ਦੇ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਸਮਾਗਮ ਵੀ ਕਰਵਾਏ ਜਾ ਰਹੇ ਹਨ, ਜਿਸ 'ਚ ਸੰਤ ਮਹਾਂਪੁਰਸ਼ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ | ਉਨਾਂ ਹੋਰ ਦੱਸਿਆ ਕਿ ਹੋਲੇ ਮਹੱਲੇ ਦੌਰਾਨ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਜਿੱਥੇ ਲੰਗਰਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਉੱਥੇ ਹੀ ਰਹਾਇਆਂ ਦੇ ਪ੍ਰਬੰਧ ਵੀ ਮੁਕੰਮਲ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਡਾ. ਬਾਜਵਾ ਨੇ ਕਣਕ ਨੂੰ ਪੋਟਾਸ਼ੀਅਮ ਨਾਈਟਰੇਟ ਦੇ ਦੋ ਛਿੜਕਾਅ ਕਰਨ ਦੀ ਦਿੱਤੀ ਸਲਾਹ ਅਗਲੀ ਖ਼ਬਰ ਹੋਲੇ ਮਹੱਲੇ ਦੀ ਆਰੰਭਤਾ ਮੌਕੇ ਸੰਤ ਸਮਾਜ ਨਿਰਮਲ ਭੇਖ ਵਲੋਂ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ ਗੁਰਦੁਆਰਾ ਸੰਤਗੜ੍ਹ...
Ad Position 24