06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਡਾ. ਬਾਜਵਾ ਨੇ ਕਣਕ ਨੂੰ ਪੋਟਾਸ਼ੀਅਮ ਨਾਈਟਰੇਟ ਦੇ ਦੋ ਛਿੜਕਾਅ ਕਰਨ ਦੀ ਦਿੱਤੀ ਸਲਾਹ

Ad Position 21
No active advertisement
ਅਜੀਤ ਡੈਸਕ 24-02-2026
ਐੱਸ. ਏ. ਐੱਸ. ਨਗਰ, 23 ਫਰਵਰੀ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੁਹਾਲੀ 'ਚ ਲਗਪਗ 50 ਹਜ਼ਾਰ ਹੈਕਟੇਅਰ ਰਕਬੇ 'ਤੇ ਕਣਕ ਦੀ ਫ਼ਸਲ ਦੀ ਕਾਸ਼ਤ ਕੀਤੀ ਜਾਂਦੀ ਹੈ | ਕਣਕ ਦੀ ਫ਼ਸਲ ਦਾ ਚੰਗਾ ਝਾੜ ਅਨਾਜ ਦੇ ਉਤਪਾਦਨ 'ਚ ਵਾਧਾ ਕਰਦਾ ਹੈ ਅਤੇ ਕਿਸਾਨ ਦੀ ਆਰਥਿਕ ਹਾਲਤ ਸੁਧਾਰ ਕੇ ਕਿਸਾਨੀ ਜੀਵਨ 'ਚ ਖੁਸ਼ਹਾਲੀ ਲਿਆਉਂਦਾ ਹੈ, ਪਰ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਣਕ ਦੇ ਦਾਣੇ ਭਰਨ ਸਮੇਂ ਵੱਧ ਰਹੇ ਤਾਪਮਾਨ ਤੋਂ ਬਚਾਓ ਲਈ ਅਤੇ ਝਾੜ ਵਧਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਕਿਸਾਨਾਂ ਨੂੰ ਦੋ ਫ਼ੀਸਦੀ ਪੌਟਾਸ਼ੀਅਮ ਨਾਈਟਰੇਟ ਦੇ ਦੋ ਛਿੜਕਾਅ ਕਰਨ ਦੀ ਸਲਾਹ ਦਿੱਤੀ ਹੈ | ਉਨ੍ਹਾਂ ਕਿਹਾ ਕਿ 2 ਫ਼ੀਸਦੀ ਪੌਟਾਸ਼ੀਅਮ ਨਾਈਟਰੇਟ (13:00:45) ਭਾਵ 4 ਕਿੱਲੋ ਪੌਟਾਸ਼ੀਅਮ ਨਾਈਟਰੇਟ ਨੂੰ 200 ਲਿਟਰ ਪਾਣੀ 'ਚ ਘੋਲ ਕੇ ਇਕ ਸਪਰੇ ਕਣਕ ਦਾ ਗੋਬ ਵਾਲਾ ਪੱਤਾ ਨਿਕਲਣ ਵੇਲੇ ਤੇ ਦੂਜਾ ਸਪਰੇਅ ਬੂਰ ਪੈਣ ਸਮੇਂ ਕੀਤਾ ਚਾਹੀਦਾ ਹੈ, ਜਿਸ ਨਾਲ ਕਣਕ ਦੇ ਝਾੜ ਅਤੇ ਤਾਪਮਾਨ ਦਾ ਅਸਰ ਘੱਟ ਹੋਵੇਗਾ ਅਤੇ ਫ਼ਸਲ ਦੀ ਉਪਜ ਵੀ ਵਧੀਆ ਹੋਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੇਕਰ ਫ਼ਸਲਾਂ ਸੰਬੰਧੀ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਦਫ਼ਤਰ ਬਲਾਕ ਖੇਤੀਬਾੜੀ ਅਫ਼ਸਰ ਖਰੜ, ਮਾਜਰੀ ਅਤੇ ਡੇਰਾਬੱਸੀ ਨਾਲ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਨਾਬਾਲਗਾ ਜਬਰ ਜਨਾਹ ਦੇ ਦੋਸ਼ ਹੇਠ ਮਾਮਲਾ ਦਰਜ ਅਗਲੀ ਖ਼ਬਰ ਗੁਰਦੁਆਰਾ ਸੰਤਗੜ੍ਹ ਡੇਰਾ ਹਰਖੋਵਾਲ ਵਿਖੇ ਹੋਲੇ ਮਹੱਲੇ ਸੰਬੰਧੀ ਧਾਰਮਿਕ ਸਮਾਗਮ 2 ਤੋਂ- ਬਾਬਾ ਭਗਵਾਨ ਸਿੰਘ
Ad Position 24