06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਨਾਬਾਲਗਾ ਜਬਰ ਜਨਾਹ ਦੇ ਦੋਸ਼ ਹੇਠ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 24-02-2026
ਜ਼ੀਰਕਪੁਰ, 23 ਫਰਵਰੀ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਵਲੋਂ ਇਕ 15 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਬੀ. ਐੱਨ. ਐੱਸ. ਦੀ ਧਾਰਾ 65 (1) ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਮੁਲਜ਼ਮ ਦੀ ਪਛਾਣ ਭੂਪਿੰਦਰ ਸਿੰਘ ਵਾਸੀ ਸਕਸ਼ਮ ਸੁਸਾਇਟੀ ਜ਼ੀਰਕਪੁਰ ਵਜੋਂ ਹੋਈ ਹੈ, ਜੋ ਹਾਲੇ ਫ਼ਰਾਰ ਹੈ ਅਤੇ ਉਸ ਨੂੰ ਲੱਭਣ ਲਈ ਛਾਪੇਮਾਰੀ ਜਾਰੀ ਹੈ | ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਪੀੜਤ ਲੜਕੀ ਨੂੰ ਲੰਬੇ ਸਮੇਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਿਤ ਪਰਿਵਾਰ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਨ੍ਹਾਂ ਦੀ ਨਾਬਾਲਗ ਧੀ ਨੂੰ ਵਰਗਲਾ ਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਕਿਸੇ ਨੂੰ ਨਾ ਦੱਸਣ ਲਈ ਧਮਕੀਆਂ ਦਿੱਤੀਆਂ | ਲੜਕੀ ਕੁਝ ਦਿਨਾਂ ਤੋਂ ਬਹੁਤ ਡਰੀ ਹੋਈ ਸੀ, ਪਰ ਜਦੋਂ ਪਰਿਵਾਰ ਨੇ ਉਸ ਤੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਰੋਣ ਲੱਗ ਪਈ ਅਤੇ ਵਾਰ-ਵਾਰ ਪੁੱਛਗਿੱਛ ਕਰਨ 'ਤੇ ਲੜਕੀ ਨੇ ਦੱਸਿਆ ਕਿ ਭੁਪਿੰਦਰ ਸਿੰਘ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ | ਇਸ ਤੋਂ ਬਾਅਦ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਅਤੇ ਜਾਂਚ ਤੋਂ ਬਾਅਦ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਕਾਂਗੜ ਦੇ ਵਿਦਿਆਰਥੀਆਂ ਨੇ ਟੂਰ ਲਗਾਇਆ ਅਗਲੀ ਖ਼ਬਰ ਡਾ. ਬਾਜਵਾ ਨੇ ਕਣਕ ਨੂੰ ਪੋਟਾਸ਼ੀਅਮ ਨਾਈਟਰੇਟ ਦੇ ਦੋ ਛਿੜਕਾਅ ਕਰਨ ਦੀ ਦਿੱਤੀ ਸਲਾਹ
Ad Position 24