06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਭੱਕੂਮਾਜਰਾ ਸਕੂਲ 'ਚ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਾਇਆ

Ad Position 21
No active advertisement
ਅਜੀਤ ਡੈਸਕ 24-02-2026
ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੇ ਵਾਤਾਵਰਨਣ ਸਿੱਖਿਆ ਪ੍ਰੋਗਰਾਮਾਂ ਦੀ ਚੱਲ ਰਹੀ ਮਿਸ਼ਨ ਲਾਈਫ ਦੀ ਲੜੀ ਤਹਿਤ ਪਿ੍ੰਸੀਪਲ ਮੇਜਰ ਸਿੰਘ ਅਤੇ ਸਕੂਲ ਦੇ ਈਕੋ ਕਲੱਬ ਇੰਚਾਰਜ ਨਵਲਜੀਤ ਕੌਰ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੱਕੂ ਮਾਜਰਾ ਵਿਖ਼ੇ ਇੱਕ ਰੋਜ਼ਾ ਵਾਤਾਵਰਣ ਜਾਗਰੂਕਤਾ ਸੰਬੰਧੀ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ | ਇਸ ਸਕੂਲ ਪੱਧਰੀ ਜਾਗਰੂਕਤਾ ਪ੍ਰੋਗਰਾਮ ਵਿਚ ਵਾਤਾਵਰਣ ਕੋਆਰਡੀਨੇਟਰ ਕੁਲਵੰਤ ਸਿੰਘ ਭੱਕੂਮਾਜਰਾ ਨੇ ਵਿਸ਼ੇਸ ਤੌਰ 'ਤੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਅਜੋਕੇ ਵਾਤਾਵਰਨ ਨੂੰ ਕਿਵੇਂ ਸਾਫ ਰੱਖਿਆ ਜਾ ਸਕਦਾ ਸੰਬੰਧੀ ਵਿਸਥਾਰਤ ਜਾਣਕਾਰੀ ਦਿੱਤੀ | ਇਸ ਮੌਕੇ ਬਲਾਕ ਰਿਸੋਰਸ ਪਰਸਨ ਰਵਿੰਦਰ ਸਿੰਘ ਅਤੇ ਲੈਕਚਰਾਰ ਰਬਿੰਦਰ ਸਿੰਘ ਰੱਬੀ ਨੇ ਵੀ ਵਾਤਾਵਰਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਕੁਲਵੰਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵਿਸ਼ਵ ਪੱਧਰੀ ਸੰਸਥਾ ਯੂਨਾਈਟਡ ਨੇਸ਼ਨ ਇਨਵਾਇਰਮੈਂਟ ਪ੍ਰੋਗਰਾਮ ਦੇ ਮਿਥੇ ਟੀਚਿਆਂ ਨੂੰ ਪੂਰਾ ਕਰਨ ਦੇ ਲਈ ਇਸ ਪ੍ਰੋਗਰਾਮ ਨੂੰ ਚਲਾ ਰਹੇ ਹਨ ਅਤੇ ਭਾਰਤ ਸਰਕਾਰ ਦੇ ਵਾਤਾਵਰਨ ਅਤੇ ਜਲਵਾਯੂ ਪਰਿਵਰਤਨ ਵਿਭਾਗ ਵਲੋਂ ਮਿਸ਼ਨ ਲਾਈਫ਼ ਰਾਹੀਂ ਪੂਰਾ ਕਰਨ ਦੀ ਲੜੀ ਤਹਿਤ ਸਕੂਲ ਵਿਚ ਵਾਤਾਵਰਨ ਦੇ ਘਟਕਾਂ ਹਵਾ, ਪਾਣੀ, ਧਰਤੀ, ਊਰਜਾ, ਫੁਟਕਲ ਪ੍ਰਬੰਧਨ, ਅਤੇ ਭੋਜਨ ਪਹਿਲੂਆਂ ਰਾਹੀਂ ਜ਼ੀਰੋ ਵੇਸਟ ਪ੍ਰਣਾਲੀ ਅਪਣਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਿੰਗਲ ਵਰਤੋਂ ਪਲਾਸਟਿਕ ਮੁਕਤ ਹੋਲਾ ਮਹੱਲਾ ਮਨਾਉਣ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਸਰਕਾਰੀ ਸਕੂਲ ਕਾਂਗੜ ਦੇ ਵਿਦਿਆਰਥੀਆਂ ਨੇ ਟੂਰ ਲਗਾਇਆ
Ad Position 24