ਮੋਰਿੰਡਾ, 23 ਫਰਵਰੀ (ਪਿ੍ਤਪਾਲ ਸਿੰਘ)-ਸਥਾਨਕ ਪੁਲਿਸ ਥਾਣਾ ਦੇ ਸਾਹਮਣੇ ਹੋਏ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਨੌਜਵਾਨ ਲੜਕਾ ਰਾਜਕਰਨ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਗਲੋਬਲ ਇਨਕਲੇਵ ਮੋਰਿੰਡਾ ਉਮਰ ਕਰੀਬ 18 ਸਾਲ ਆਪਣੀ ਐਕਟਿਵਾ ਸਕੂਟਰੀ ਨੰਬਰ ਪੀ ਬੀ 65 ਐੱਸ 8755 'ਤੇ ਸਵਾਰ ਹੋ ਕੇ ਜਾ ਰਿਹਾ ਸੀ, ਉਸ ਨੂੰ ਮੋਰਿੰਡਾ ਚੰਡੀਗੜ੍ਹ ਰੋਡ 'ਤੇ ਸਥਿਤ ਪੁਲਿਸ ਥਾਣੇ ਦੇ ਸਾਹਮਣੇ ਕਿਸੇ ਅਗਿਆਤ ਵਾਹਨ ਨੇ ਕੁਚਲ ਦਿੱਤਾ, ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਮੋਰਿੰਡਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |