06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਨੂਰਪੁਰ ਬੇਦੀ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਨ ਵਾਲੀਆਂ ਸੰਪਰਕ ਸੜਕਾਂ ਦੀ ਹਾਲਤ ਖ਼ਸਤਾ, ਰਾਹਗੀਰ ਪ੍ਰੇਸ਼ਾਨ

Ad Position 21
No active advertisement
ਨੂਰਪੁਰ ਬੇਦੀ ਤੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਜੋੜਨ ਵਾਲੀ ਖਸਤਾ ਹਾਲਤ ਸੰਪਰਕ ਸੜਕ ਦੀ ਤਸਵੀਰ | ਤਸਵੀਰ : ਰਾਜੇਸ਼ ਚੌਧਰੀ <br/> 24-02-2026
ਨੂਰਪੁਰ ਬੇਦੀ, 23 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਨੂੰ ਖ਼ਾਲਸੇ ਦੀ ਜਨਮ ਭੂਮੀ ਸ੍ਰ੍ਰੀ ਅਨੰਦਪੁਰ ਸਾਹਿਬ ਨਾਲ ਜੋੜਨ ਵਾਲੀਆਂ ਸੰਪਰਕ ਸੜਕਾਂ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਇਹਨਾਂ ਮਾਰਗਾਂ ਤੋਂ ਆਉਣ ਜਾਣ ਲਈ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੋਈ ਪਈ ਹੈ | ਇਨ੍ਹਾਂ ਖਸਤਾ ਹਾਲਤ ਸੜਕਾਂ 'ਚ ਸ਼ਾਮਿਲ ਖ਼ਾਸ ਕਰਕੇ ਨੂਰਪੁਰ ਬੇਦੀ ਤੋਂ ਵਾਇਆ ਬਿਲਪੁਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲਾ ਮਾਰਗ ਬੇਹੱਦ ਤਰਸਯੋਗ ਹਾਲਤ 'ਚ ਹੈ | ਭਾਵੇਂ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਕੁਲਵਿੰਦਰ ਸਿੰਘ ਦੀ ਯਾਦ 'ਚ ਬਣਾਇਆ ਗਿਆ ਕਰੀਬ ਦੋ ਕਿਲੋਮੀਟਰ ਲੰਬਾ ਮਾਰਗ ਰਾਹਗੀਰਾਂ ਨੂੰ ਕੁੱਝ ਰਾਹਤ ਪ੍ਰਦਾਨ ਕਰਦਾ ਹੈ, ਪਰ ਬਾਕੀ ਸੜਕ ਖੱਡਿਆਂ ਨਾਲ ਭਰੀ ਹੋਈ ਹੈ | ਇਸੇ ਤਰ੍ਹਾਂ ਪਿੰਡ ਖੇੜੀ ਤੋਂ ਵਾਇਆ ਚੰਦਪੁਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲਾ ਰਸਤਾ ਵੀ ਬੇਹੱਦ ਜ਼ਰਜ਼ਰ ਹੋ ਚੁੱਕਾ ਹੈ | ਇਨ੍ਹਾਂ ਦੋਵੇਂ ਮਾਰਗਾਂ ਰਾਹੀਂ ਨੂਰਪੁਰ ਬੇਦੀ ਇਲਾਕੇ ਦੇ ਸੈਂਕੜੇ ਪਿੰਡਾਂ ਦੇ ਵਸਨੀਕ ਹਰ ਰੋਜ਼ ਆਵਾਜਾਈ ਕਰਦੇ ਹਨ ਅਤੇ ਧਾਰਮਿਕ ਯਾਤਰੀ ਵੀ ਇਨ੍ਹਾਂ ਸੜਕਾਂ ਦਾ ਹੀ ਇਸਤੇਮਾਲ ਕਰਦੇ ਹਨ | ਲੋਕਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ 27 ਫਰਵਰੀ ਤੋਂ 4 ਮਾਰਚ ਤੱਕ ਮਨਾਇਆ ਜਾਣ ਵਾਲਾ ਹੋਲਾ ਮਹੱਲਾ ਤਿਓਹਾਰ ਹਰ ਸਾਲ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਨੂੰ ਆਕਰਸ਼ਿਤ ਕਰਦਾ ਹੈ | ਇਸ ਦੌਰਾਨ ਇਨ੍ਹਾਂ ਮਾਰਗਾਂ ਨੂੰ ਬਦਲਵੇਂ ਰੂਟ ਵਜੋਂ ਵੀ ਵਰਤਿਆ ਜਾਂਦਾ ਹੈ | ਜਿਸ ਕਾਰਨ ਇਨ੍ਹਾਂ ਸੜਕਾਂ 'ਤੇ ਵਾਹਨਾਂ ਦੀ ਭਾਰੀ ਆਵਾਜਾਈ ਰਹਿੰਦੀ ਹੈ | ਇਸ ਤੋਂ ਇਲਾਵਾ, ਇਲਾਕੇ ਦੇ ਵਪਾਰੀਆਂ ਨੇ ਵੀ ਚਿੰਤਾ ਜਤਾਈ ਹੈ ਕਿ ਸੜਕਾਂ ਦੀ ਮੰਦੀ ਹਾਲਤ ਕਾਰਨ ਵਪਾਰ 'ਤੇ ਵੀ ਅਸਰ ਪੈ ਰਿਹਾ ਹੈ | ਕਿਉਂਕਿ ਲੋਕ ਨੂਰਪੁਰ ਬੇਦੀ ਨੂੰ ਆਉਣ ਦੀ ਬਜਾਏ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣਾ ਪਸੰਦ ਕਰਦੇ ਹਨ | ਜਦਕਿ ਸਕੂਲੀ ਬੱਚਿਆਂ ਅਤੇ ਮਰੀਜ਼ਾਂ ਨੂੰ ਵੀ ਰੋਜ਼ਾਨਾ ਸਫ਼ਰ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਲਾਕਾ ਵਾਸੀਆਂ ਨੇ ਸਖ਼ਤ ਸ਼ਬਦਾਂ 'ਚ ਚੇਤਾਵਨੀ ਦਿੱਤੀ ਕਿ ਜੇਕਰ ਉਕਤ ਸੜਕਾਂ ਦਾ ਤੁਰੰਤ ਮੁਰੰਮਤ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਪੰਡਿਤ ਦੀਨਦਿਆਲ ਉਪਾਧਿਆਇ ਸਿਖਲਾਈ ਮਹਾ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
Ad Position 24