ਸ੍ਰੀ ਚਮਕੌਰ ਸਾਹਿਬ, 24 ਫਰਵਰੀ (ਜਗਮੋਹਣ ਸਿੰਘ ਨਾਰੰਗ)-ਪਾਇਲ (ਲੁਧਿਆਣਾ) ਤੋਂ ਬਦਲ ਕੇ ਸ੍ਰੀ ਚਮਕੌਰ ਸਾਹਿਬ ਨਿਯੁਕਤ ਕੀਤੇ ਐੱਸ. ਡੀ. ਐੱਮ. ਪ੍ਰਦੀਪ ਸਿੰਘ ਬੈਂਸ ਪੀ ਸੀ ਐਸ ਨੇ ਅੱਜ ਆਪਣੀਆਂ ਸੇਵਾਵਾਂ ਸੰਭਾਲ ਲਈਆਂ ਹਨ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਕਿਹਾ ਕਿ ਉਹ ਸ਼ਹੀਦਾਂ ਦੀ ਲਹੂ ਭਿੱਜੀ ਧਰਤੀ ਸ੍ਰੀ ਚਮਕੌਰ ਸਾਹਿਬ ਨੂੰ ਪੂਰੀ ਤਰਾਂ ਸਮਰਪਿਤ ਰਹਿਣਗੇ, ਲੋੜਵੰਦ ਲੋਕਾਂ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾਂ ਨੂੰ ਹਰ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ | ਪੰਜਾਬ ਸਰਕਾਰ ਵਲੋਂ ਲੋਕ ਭਲਾਈ ਅਤੇ ਵਿਕਾਸ ਦੇ ਚੱਲ ਰਹੇ ਕੰਮਾਂ ਵਿਚ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇਗੀ | ਇਸ ਮੌਕੇ ਤਹਿਸੀਲਦਾਰ ਰਮਨ, ਜਗਜੋਤ ਸਿੰਘ, ਰੁਪਿੰਦਰ ਸਿੰਘ ਸੋਨੂੰ ਸਮੇਤ ਦਫ਼ਤਰ ਦਾ ਸਮੁੱਚਾ ਅਮਲਾ ਮੌਜੂਦ ਸੀ |