12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸ੍ਰੀ ਚਮਕੌਰ ਸਾਹਿਬ ਇਲਾਕੇ ਦੇ ਕਿਸਾਨ ਘਰਾਂ 'ਚ ਕੀਤੇ ਨਜ਼ਰਬੰਦ <br/>

Ad Position 21
No active advertisement
ਅਜੀਤ ਡੈਸਕ 25-02-2026
ਸ੍ਰੀ ਚਮਕੌਰ ਸਾਹਿਬ, 24 ਫਰਵਰੀ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੇ ਸਰਪ੍ਰਸਤ ਪਰਗਟ ਸਿੰਘ ਰੌਲੂਮਾਜਰਾ ਨੂੰ ਸ੍ਰੀ ਚਮਕੌਰ ਸਾਹਿਬ ਪੁਲਿਸ ਵਲੋਂ ਅੱਜ ਤੜਕੇ ਹੀ ਘਰ ਵਿਚ ਨਜ਼ਰਬੰਦ ਕਰ ਲਿਆ ਗਿਆ ਤੇ ਬਾਅਦ ਦੁਪਹਿਰ ਪੁਲਿਸ ਉਨ੍ਹਾਂ ਦੇ ਘਰੋਂ ਚਲੀ ਗਈ | ਜ਼ਿਲ੍ਹਾ ਸਰਪ੍ਰਸਤ ਸ੍ਰੀ ਰੌਲੂਮਾਜਰਾ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਬਠਿੰਡਾ ਵਿਖੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਵਿਚ ਉਨ੍ਹਾਂ ਵਲੋਂ ਸ਼ਮੂਲੀਅਤ ਕੀਤੀ ਜਾਣੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹਾਊਸ ਅਰੈਸਟ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਨੂੰ ਦੱਸਿਆ ਗਿਆ ਕਿ ਬਠਿੰਡਾ ਵਿਖੇ ਉਨ੍ਹਾਂ ਦੀ ਜਥੇਬੰਦੀ ਦਾ ਕੋਈ ਸੰਘਰਸ਼/ਧਰਨਾ ਨਹੀਂ ਹੈ, ਫਿਰ ਉਨ੍ਹਾਂ ਉੱਥੇ ਕੀ ਕਰਨ ਜਾਣਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਹੀ ਜਥੇਬੰਦੀ ਦੇ ਜ਼ਿਲ੍ਹਾ ਜ/ਸ ਗੁਰਮੀਤ ਸਿੰਘ ਭੋਜੇਮਾਜਰਾ ਅਤੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਭੋਜੇਮਾਜਰਾ ਦੇ ਘਰ ਵੀ ਪੁਲਿਸ ਗਈ ਸੀ ਪਰ ਇਨ੍ਹਾਂ ਆਗੂਆਂ ਵਲੋਂ ਵੀ ਪੁਲਿਸ ਨੂੰ ਬਠਿੰਡਾ ਦੇ ਸੰਘਰਸ਼ ਨਾਲ ਕੋਈ ਸਬੰਧ ਨਾ ਹੋਣ ਦੇ ਦਿੱਤੇ ਭਰੋਸੇ ਤੋਂ ਬਾਅਦ ਕੁੱਝ ਸਮੇਂ ਬਾਅਦ ਪੁਲਿਸ ਉਨ੍ਹਾਂ ਦੇ ਘਰਾਂ ਵਿਚੋਂ ਚਲੀ ਗਈ | ਪਰਗਟ ਸਿੰਘ ਰੌਲੂਮਾਜਰਾ ਨੇ ਦੱਸਿਆ ਕਿ ਭਾਵੇਂ ਉਨ੍ਹਾਂ ਨੇ ਪੁਲਿਸ ਨੂੰ ਪੂਰੀ ਤਰਾਂ ਸਹਿਯੋਗ ਦਿੱਤਾ ਹੈ ਤੇ ਨਾਲ ਹੀ ਉਨ੍ਹਾਂ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਦੀ ਨਿੰਦਾ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਐਂਟਰੀ ਟੈਕਸ ਨੂੰ ਦੁੱਗਣਾ ਕਰਨ ਦਾ ਤੁਗਲਕੀ ਫਰਮਾਨ ਹਿਮਾਚਲ ਸਰਕਾਰ ਜਲਦ ਵਾਪਸ ਲਵੇ- ਅਕਾਲੀ ਆਗੂ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਐੱਸ. ਡੀ. ਐੱਮ. ਬੈਂਸ ਨੇ ਅਹੁਦਾ ਸੰਭਾਲਿਆ <br/>
Ad Position 24