12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪੁਲਿਸ ਵਲੋਂ ਚੰਡੇਸਰ ਮਾਮਲੇ 'ਚ ਦੋ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 25-02-2026
ਸ੍ਰੀ ਅਨੰਦਪੁਰ ਸਾਹਿਬ, 24 ਫਰਵਰੀ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਪਿੰਡ ਚੰਡੇਸਰ ਮਾਮਲੇ ਵਿਚ ਦੋ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਪਿੰਡ ਚੰਡੇਸਰ ਦੀ ਇੱਕ ਲੜਕੀ ਤੇ ਉਸਦੇ ਘਰ ਦਾਖਲ ਹੋ ਕੇ ਉਨ੍ਹਾਂ ਦੇ ਗੁਆਂਢੀ ਤੇ ਨਾਲ ਦੇ ਪਿੰਡ ਤੋਂ ਇੱਕ ਨੌਜੁਆਨ ਵਲੋਂ ਬੇਸਵਾਲ ਨਾਲ ਹਮਲਾ ਕਰਕੇ ਗੰਭੀਰ ਸੱਟਾਂ ਮਾਰੀਆਂ ਗਈਆਂ | ਉਸ ਪੀੜਿਤ ਲੜਕੀ ਵਲੋਂ ਰੋਲਾ ਪਾਉਣ ਤੇ ਲੜਕੀ ਦੇ ਪਿਤਾ ਵਲੋਂ ਉਸਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਥਾਣਾ ਮੁਖੀ ਨੇ ਦੱਸਿਆ ਕਿ ਪੀੜਿਤ ਲੜਕੀ ਦੇ ਪਿਤਾ ਰੌਸ਼ਨ ਲਾਲ ਦੇ ਬਿਆਨਾਂ 'ਤੇ ਸੁੱਖੀ ਵਾਸੀ ਪਿੰਡ ਚੰਡੇਸਰ ਅਤੇ ਬਾਸ ਪਿੰਡ ਨਾਲ ਸਬੰਧਿਤ ਨਾਮਾਲੂਮ ਵਿਅਕਤੀ ਖ਼ਿਲਾਫ਼ ਭਾਰਤੀ ਨਿਆਂ ਸਾਹਿਤਾ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਕਿਹਾ ਕਿ ਕਾਰਵਾਈ ਬਿਲਕੁਲ ਸਮੇਂ ਅਨੁਸਾਰ ਤੇ ਮੌਕੇ 'ਤੇ ਪਹੁੰਚ ਕੇ ਕੀਤੀ ਗਈ ਹੈ, ਜਿਸ ਤਹਿਤ ਅਸੀਂ ਨਸ਼ਿਆਂ ਖ਼ਿਲਾਫ਼ ਵੀ ਮੁਹਿੰਮ ਚਲਾ ਰਹੇ ਹਾਂ ਅਤੇ ਸੂਬਾ ਸਰਕਾਰ ਦੀਆਂ ਹਦਾਇਤਾਂ ਤੇ ਵੱਡੀ ਗਿਣਤੀ ਵਿਚ ਮਾਮਲੇ ਦਰਜ ਕੀਤੇ ਗਏ ਹਨ | ਉਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦੇ ਹੋਏ ਕਿਹਾ ਕਿ ਇਹ ਇੱਕ ਘਰੇਲੂ ਲੜਾਈ ਹੈ, ਬਾਕੀ ਤਫ਼ਤੀਸ਼ ਤੋਂ ਬਾਅਦ ਹੀ ਸਾਰਾ ਸੱਚ ਸਾਹਮਣੇ ਆ ਜਾਵੇਗਾ |


Ad Position 22
No active advertisement
ਪਿਛਲੀ ਖ਼ਬਰ ਹੋਲਾ ਮਹੱਲਾ ਮੌਕੇ 1 ਤੇ 2 ਨੂੰ ਹੋਣਗੇ ਦਸਤਾਰਬੰਦੀ ਮੁਕਾਬਲੇ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ 70 ਦਾਖ਼ਲਾ ਸਥਾਨਾਂ 'ਤੇ ਲੱਗਣਗੇ ਅਤਿ-ਆਧੁਨਿਕ ਸੀ. ਸੀ. ਟੀ. ਵੀ. ਕੈਮਰੇ <br/>
Ad Position 24