12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਹੋਲਾ ਮਹੱਲਾ ਮੌਕੇ 1 ਤੇ 2 ਨੂੰ ਹੋਣਗੇ ਦਸਤਾਰਬੰਦੀ ਮੁਕਾਬਲੇ <br/>

Ad Position 21
No active advertisement
ਅਜੀਤ ਡੈਸਕ 25-02-2026
ਰੂਪਨਗਰ, 24 ਫਰਵਰੀ (ਸਤਨਾਮ ਸਿੰਘ ਸੱਤੀ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਤਿਹਾਸਕ ਤਿਉਹਾਰ ਹੋਲਾ ਮਹੱਲਾ 2026 ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਾਰਮਿਕ ਅਤੇ ਸੱਭਿਆਚਾਰਕ ਰਵਾਇਤਾਂ ਨੂੰ ਉਤਸ਼ਾਹਿਤ ਕਰਨ ਲਈ 1 ਅਤੇ 2 ਮਾਰਚ ਨੂੰ ਚਰਨਗੰਗਾ ਸਟੇਡੀਅਮ ਵਿਖੇ ਦਸਤਾਰਬੰਦੀ (ਦਸਤਾਰ ਸਜਾਉਣ) ਦੇ ਵਿਸ਼ੇਸ਼ ਮੁਕਾਬਲੇ ਕਰਵਾਏ ਜਾਣਗੇ | ਇਹ ਮੁਕਾਬਲੇ ਵਿਰਾਸਤੀ ਖੇਡਾਂ ਦਾ ਅਹਿਮ ਹਿੱਸਾ ਹੋਣਗੇ | ਉਨ੍ਹਾਂ ਦੱਸਿਆ ਕਿ ਮੁਕਾਬਲੇ ਚਾਰ ਵਰਗਾਂ ਵਿਚ ਆਯੋਜਿਤ ਕੀਤੇ ਜਾਣਗੇ | ਪਹਿਲਾ ਵਰਗ 14 ਸਾਲ ਤੋਂ ਘੱਟ ਉਮਰ ਦੇ ਲੜਕਿਆਂ ਲਈ 1 ਮਾਰਚ ਸਵੇਰੇ 9 ਤੋਂ 11 ਵਜੇ ਤੱਕ ਹੋਵੇਗਾ | ਦੂਜਾ ਵਰਗ ਲੜਕੀਆਂ ਲਈ (ਕੋਈ ਉਮਰ ਸੀਮਾ ਨਹੀਂ) 1 ਮਾਰਚ ਦੁਪਹਿਰ 2 ਤੋਂ 4 ਵਜੇ ਤੱਕ ਕਰਵਾਇਆ ਜਾਵੇਗਾ | ਤੀਜਾ ਵਰਗ 14 ਤੋਂ 18 ਸਾਲ ਦੇ ਲੜਕਿਆਂ ਲਈ 2 ਮਾਰਚ ਸਵੇਰੇ 9 ਤੋਂ 11 ਵਜੇ ਤੱਕ ਅਤੇ ਚੌਥਾ ਵਰਗ 18 ਸਾਲ ਤੋਂ ਉੱਪਰ ਦੇ ਲੜਕਿਆਂ ਲਈ 2 ਮਾਰਚ ਦੁਪਹਿਰ 2 ਤੋਂ 4 ਵਜੇ ਤੱਕ ਹੋਵੇਗਾ | ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਦਸਤਾਰ ਸਜਾਉਣ ਲਈ ਪਹਿਲੇ ਅਤੇ ਦੂਜੇ ਵਰਗ ਨੂੰ 10 ਤੋਂ 12 ਮਿੰਟ ਦਾ ਸਮਾਂ ਦਿੱਤਾ ਜਾਵੇਗਾ, ਜਦਕਿ ਤੀਜੇ ਅਤੇ ਚੌਥੇ ਵਰਗ ਲਈ 8 ਤੋਂ 10 ਮਿੰਟ ਨਿਰਧਾਰਤ ਕੀਤਾ ਗਿਆ ਹੈ | ਮੁਕਾਬਲੇ ਤੋਂ ਪਹਿਲਾਂ ਭਾਗੀਦਾਰਾਂ ਨੂੰ ਤਿਆਰੀ ਲਈ ਵੱਖਰਾ ਸਮਾਂ ਵੀ ਪ੍ਰਦਾਨ ਕੀਤਾ ਜਾਵੇਗਾ | ਉਨ੍ਹਾਂ ਸਪਸ਼ਟ ਕੀਤਾ ਕਿ ਮੁਕਾਬਲੇ ਦੌਰਾਨ ਸਿੱਖੀ ਮਰਿਆਦਾ ਦੀ ਪਾਲਣਾ ਲਾਜ਼ਮੀ ਹੋਵੇਗੀ ਅਤੇ ਭਾਗੀਦਾਰਾਂ ਦਾ ਸਿੱਖ ਸਰੂਪ ਵਿਚ ਹੋਣਾ ਜਰੂਰੀ ਹੈ | ਭਾਗ ਲੈਣ ਦੇ ਇੱਛੁਕ ਉਮੀਦਵਾਰ ਆਪਣਾ ਨਾਮ, ਪਿਤਾ ਦਾ ਨਾਮ, ਪਤਾ, ਫੋਨ ਨੰਬਰ, ਇਕ ਫੋਟੋ ਅਤੇ ਆਧਾਰ ਕਾਰਡ ਦੀ ਕਾਪੀ 26 ਫਰਵਰੀ 2026 ਨੂੰ ਦੁਪਹਿਰ 3 ਵਜੇ ਤੱਕ ਕਮਰਾ ਨੰਬਰ 116, ਦਫ਼ਤਰ ਕਾਰਜਕਾਰੀ ਇੰਜੀਨੀਅਰ, ਪੰਚਾਇਤ ਰਾਜ ਲੋਕ ਨਿਰਮਾਣ ਮੰਡਲ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਰੂਪਨਗਰ ਵਿਖੇ ਦਸਤੀ ਰੂਪ ਵਿਚ ਜਮ੍ਹਾਂ ਕਰਵਾ ਸਕਦੇ ਹਨ ਜਾਂ xenprdrpr0gmail.com 'ਤੇ ਈਮੇਲ ਕਰ ਸਕਦੇ ਹਨ | ਨਿਰਧਾਰਿਤ ਸਮੇਂ ਤੋਂ ਬਾਅਦ ਮਿਲਣ ਵਾਲੀਆਂ ਅਰਜ਼ੀਆਂ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਤਿੰਨ ਨਿਰਪੱਖ ਜੱਜਾਂ ਵਲੋਂ ਪ੍ਰਦਰਸ਼ਨ ਦੇ ਆਧਾਰ 'ਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਦੀ ਚੋਣ ਕੀਤੀ ਜਾਵੇਗੀ ਅਤੇ ਜੇਤੂ ਭਾਗੀਦਾਰਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਭਾਗ ਲੈ ਕੇ ਸਿੱਖੀ ਦੀ ਮਹਾਨ ਪਰੰਪਰਾ ਅਤੇ ਵਿਰਾਸਤ ਨੂੰ ਅੱਗੇ ਵਧਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵਲੋਂ ਸਤਲੁਜ ਦਰਿਆ ਦੇ ਦਾਊਦਪੁਰ ਬੰਨ੍ਹ ਦਾ ਦੌਰਾ <br/> ਅਗਲੀ ਖ਼ਬਰ ਪੁਲਿਸ ਵਲੋਂ ਚੰਡੇਸਰ ਮਾਮਲੇ 'ਚ ਦੋ ਖ਼ਿਲਾਫ਼ ਮਾਮਲਾ ਦਰਜ <br/>
Ad Position 24