12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਰੂਪਨਗਰ ਡੀਪੂ ਵਿਖੇ ਗੇਟ ਰੈਲੀ ਦੌਰਾਨ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 25-02-2026
ਰੂਪਨਗਰ, 24 ਫ਼ਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਗੌਰਮੈਂਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਬਰਾਂਚ ਰੂਪਨਗਰ ਵਲੋਂ ਚੰਡੀਗੜ੍ਹ ਅਤੇ ਨੰਗਲ ਡੀਪੂ ਦੇ ਸਹਿਯੋਗ ਨਾਲ ਰੂਪਨਗਰ ਡੀਪੂ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਰੈਲੀ ਵਿਚ ਕੇਂਦਰੀ ਬਾਡੀ ਦੇ ਅਹੁਦੇਦਾਰਾਂ ਸਮੇਤ ਵੱਖ-ਵੱਖ ਡੀਪੂਆਂ ਦੇ ਪ੍ਰਤੀਨਿਧੀਆਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਰਾਂਚ ਪ੍ਰਧਾਨ ਜਗਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵਿਭਾਗ ਵਿਚ ਇੱਕ ਵੀ ਨਵੀਂ ਬੱਸ ਸ਼ਾਮਲ ਨਹੀਂ ਕੀਤੀ ਗਈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਰੋਡਵੇਜ਼ ਦੇ ਕਾਮਿਆਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਦੀ ਬਜਾਏ ਸਰਕਾਰ ਮੀਟਿੰਗਾਂ ਦੇ ਕੇ ਆਖ਼ਰੀ ਸਮੇਂ ਉਨ੍ਹਾਂ ਨੂੰ ਰੱਦ ਕਰ ਰਹੀ ਹੈ, ਜਿਸ ਨਾਲ ਸਰਕਾਰ ਦੀ ਨੀਅਤ 'ਤੇ ਸਵਾਲ ਖੜ੍ਹਦੇ ਹਨ | ਆਗੂਆਂ ਨੇ ਕਿਹਾ ਕਿ ਵਿਭਾਗ ਵਿਚ ਕਿੱਲੋਮੀਟਰ ਬੱਸਾਂ ਲਿਆਂਦੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਡਰਾਈਵਰਾਂ ਅਤੇ ਵਰਕਸ਼ਾਪ ਕਾਮਿਆਂ ਲਈ ਨੁਕਸਾਨਦਾਇਕ ਸਾਬਤ ਹੋਵੇਗੀ | ਉਨ੍ਹਾਂ 2004 ਤੋਂ ਬਾਅਦ ਨਿਯੁਕਤ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਵਾਅਦੇ ਨੂੰ ਵੀ ਯਾਦ ਦਿਵਾਇਆ ਅਤੇ ਕਿਹਾ ਕਿ ਇਸ ਮਾਮਲੇ ਵਿਚ ਵੀ ਸਰਕਾਰ ਸਿਰਫ਼ ਲਾਰਾ-ਲੱਪਾ ਲਾ ਰਹੀ ਹੈ | ਵਿਭਾਗ ਵਿਚ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ, ਪਰ ਨਾ ਪੱਕੀ ਭਰਤੀ ਕੀਤੀ ਜਾ ਰਹੀ ਹੈ ਅਤੇ ਨਾ ਹੀ ਠੇਕੇ ਜਾਂ ਆਊਟਸੋਰਸਿੰਗ ਅਧਾਰਿਤ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ | ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਵੀ ਨੌਕਰੀ ਲਈ ਦਫ਼ਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ | ਸਪੇਅਰ ਪਾਰਟਸ ਦੀ ਘਾਟ ਕਾਰਨ ਕਈ ਬੱਸਾਂ ਵਰਕਸ਼ਾਪਾਂ ਵਿਚ ਖੜ੍ਹੀਆਂ ਰਹਿੰਦੀਆਂ ਹਨ ਅਤੇ ਲੰਬੇ ਰੂਟਾਂ ਦੀਆਂ ਬੱਸਾਂ ਦੇ ਟਾਇਰਾਂ ਦੀ ਹਾਲਤ ਵੀ ਚਿੰਤਾਜਨਕ ਦੱਸੀ ਗਈ | ਯੂਨੀਅਨ ਵਲੋਂ ਐਲਾਨ ਕੀਤਾ ਗਿਆ ਕਿ ਸਰਕਾਰ ਦੀ ਨੀਤੀ ਦੇ ਵਿਰੋਧ ਵਜੋਂ 7 ਮਾਰਚ ਨੂੰ ਟਰਾਂਸਪੋਰਟ ਮੰਤਰੀ ਦੇ ਸ਼ਹਿਰ ਪੱਟੀ ਵਿਚ ਸੂਬਾ ਪੱਧਰੀ ਜਬਰਦਸਤ ਰੋਸ ਰੈਲੀ ਕੀਤੀ ਜਾਵੇਗੀ | ਇਸ ਮੌਕੇ ਜਨਰਲ ਸਕੱਤਰ ਰਜਿੰਦਰ ਸਿੰਘ ਸੋਨੀ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਾਹਲਾਂ, ਕੈਸ਼ੀਅਰ ਸਤਵਿੰਦਰ ਸਿੰਘ, ਹਰਸਿਮਰਨ ਸਿੰਘ, ਸਿਮਰਤਜੀਤ ਸਿੰਘ, ਗੁਰਿੰਦਰ ਸਿੰਘ, ਦੀਦਾਰ ਸਿੰਘ ਮੰਡ, ਜਗਦੀਸ਼ ਸਿੰਘ ਚਾਹਲ, ਸੁਰਿੰਦਰ ਸਿੰਘ ਮੋਗਾ, ਨਸੀਬ ਸਿੰਘ, ਹਰਬੰਸ ਸਿੰਘ ਸੈਣੀ, ਗੁਰਮੀਤ ਸਿੰਘ ਚੰਡੀਗੜ੍ਹ, ਕਿਰਤ ਸਿੰਘ ਚੰਡੀਗੜ੍ਹ, ਸੇਵਾ ਸਿੰਘ ਨੰਗਲ ਅਤੇ ਕੁਲਵਿੰਦਰ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਕੀਰਤਪੁਰ ਸਾਹਿਬ ਦਾ ਕੋਨਾ-ਕੋਨਾ ਲਿਸ਼ਕਾਉਣ ਦੀ ਮੁਹਿੰਮ ਸ਼ੁਰੂ <br/> ਅਗਲੀ ਖ਼ਬਰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵਲੋਂ ਸਤਲੁਜ ਦਰਿਆ ਦੇ ਦਾਊਦਪੁਰ ਬੰਨ੍ਹ ਦਾ ਦੌਰਾ <br/>
Ad Position 24