12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਕੀਰਤਪੁਰ ਸਾਹਿਬ ਦਾ ਕੋਨਾ-ਕੋਨਾ ਲਿਸ਼ਕਾਉਣ ਦੀ ਮੁਹਿੰਮ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 25-02-2026
ਸ੍ਰੀ ਅਨੰਦਪੁਰ ਸਾਹਿਬ, 24 ਫਰਵਰੀ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)-ਹੋਲਾ ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਲੱਖਾਂ ਸੰਗਤਾਂ ਦੇ ਪਹੁੰਚਣ ਮੌਕੇ ਪ੍ਰਸ਼ਾਸਨ ਵਲੋਂ ਸੰਪਰਦਾਇ ਡੇਰਾ ਕਾਰ ਸੇਵਾ ਭੂਰੀ ਵਾਲਿਆਂ ਸ੍ਰੀ ਅੰਮਿ੍ਤਸਰ ਸਾਹਿਬ ਬਾਬਾ ਕਸ਼ਮੀਰ ਸਿੰਘ, ਬਾਬਾ ਸੁਖਵਿੰਦਰ ਸਿੰਘ ਦੇ ਸਹਿਯੋਗ ਨਾਲ ਵਿਆਪਕ ਸਫ਼ਾਈ ਸੇਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨੇੜੇ ਤੋਂ ਅਰੰਭ ਕਰ ਦਿੱਤੀ ਗਈ ਹੈ, ਜਿਸ ਦੀ ਅਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ ਵਲੋਂ ਕੀਤੀ ਗਈ | ਇਹ ਸਫ਼ਾਈ ਮੁਹਿੰਮ ਹੋਲਾ ਮਹੱਲੇ ਦੀ ਸਮਾਪਤੀ ਤੱਕ ਜਾਰੀ ਰਹੇਗੀ | ਤਹਿਸੀਲਦਾਰ ਵਿਨੋਦ ਕੁਮਾਰ ਤੇ ਕਾਰ ਸੇਵਾ ਭੂਰੀ ਵਾਲਿਆਂ ਦੇ ਸੇਵਾਦਾਰ ਬਾਬਾ ਸੁਵਿੰਦਰ ਸਿੰਘ, ਬਾਬਾ ਰਤਨ ਸਿੰਘ, ਬਾਬਾ ਕਾਲਾ, ਬਾਬਾ ਸੇਵਾ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਭੂਰੀ ਵਾਲਿਆਂ ਦੇ ਸੇਵਾਦਾਰਾਂ ਦੇ ਸਹਿਯੋਗ ਨਾਲ ਵਿਆਪਕ ਸਫ਼ਾਈ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ | ਕਾਰ ਸੇਵਕਾਂ ਵਲੋਂ ਫਲਦਾਰ, ਫੁੱਲਦਾਰ ਬੂਟਿਆ ਦੇ ਦਰਖਤਾਂ ਦੀ ਧੁਆਈ ਅਤੇ ਪਾਬੰਦੀ ਵਾਲੇ ਪਲਾਸਟਿਕ ਦੇ ਬਰਤਨਾਂ ਦੀ ਵਰਤੋਂ ਨਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਕੇ ਗਰੀਨ ਤੇ ਕਲੀਨ ਹੋਲਾ ਮਹੱਲਾ ਮਨਾਉਣ ਦੀ ਮੁਹਿੰਮ ਚਲਾਈ ਹੈ | ਭਾਈ ਚਾਵਲਾ ਨੇ ਦੱਸਿਆ ਕਿ ਭੂਰੀ ਵਾਲੇ ਮਹਾਪੁਰਸ਼ਾ ਵਲੋਂ ਸ਼ਹਿਰ ਵਿਚ ਕੂੜਾ ਇਕੱਠਾ ਕਰਕੇ ਇਸ ਦੇ ਪ੍ਰਬੰਧਨ ਲਈ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਿਚ ਸਹਿਯੋਗ ਪਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਵਿਚ ਵੱਖ-ਵੱਖ ਪਾਬੰਦੀਆਂ ਜਾਰੀ, 23 ਅਪ੍ਰੈਲ ਤੱਕ ਰਹਿਣਗੀਆਂ ਲਾਗੂ <br/> ਅਗਲੀ ਖ਼ਬਰ ਰੂਪਨਗਰ ਡੀਪੂ ਵਿਖੇ ਗੇਟ ਰੈਲੀ ਦੌਰਾਨ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ <br/>
Ad Position 24