12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਨੌਜਵਾਨ ਦੀ ਲਾਸ਼ ਮਿਲੀ <br/>

Ad Position 21
No active advertisement
ਅਜੀਤ ਡੈਸਕ 25-02-2026
ਬੇਲਾ, 24 ਫਰਵਰੀ (ਮਨਜੀਤ ਸਿੰਘ ਸੈਣੀ)-ਬੇਲਾ ਅਟਾਰੀ ਸੜਕ 'ਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜਸਕਰਨ ਸਿੰਘ (23) ਪੁੱਤਰ ਤਰਲੋਚਨ ਸਿੰਘ ਵਾਸੀ ਪਿੰਡ ਗਰੇਵਾਲ ਜ਼ਿਲ੍ਹਾ ਰੋਪੜ ਜੋ ਕਿ ਬੇਲਾ ਵਿਖੇ ਆਪਣੇ ਨਾਨਕੇ ਘਰ ਰਹਿੰਦਾ ਸੀ ਰਾਤੀ ਕਰੀਬ ਪੌਣੇ ਕੁ ਅੱਠ ਵਜੇ ਦੇ ਕਰੀਬ ਰੋਟੀ ਖਾ ਕੇ ਮੋਟਰਸਾਈਕਲ ਪੀਬੀ 12 ਏ 4383 ਤੇ ਅਟਾਰੀ ਵਿਖੇ ਆਪਣੇ ਦੋਸਤ ਕੋਲ ਗਿਆ ਸੀ, ਪਰ ਉਸ ਕੋਲ ਨਹੀਂ ਪਹੁੰਚਿਆ, ਦੋਸਤ ਨੇ ਦੱਸਿਆ ਕਿ ਉਸ ਨੇ ਕਾਫ਼ੀ ਫ਼ੋਨ ਕੀਤੇ ਪਰ ਜਸਕਰਨ ਸਿੰਘ ਨੇ ਕੋਈ ਜਵਾਬ ਨਾ ਦਿੱਤਾ ਉਸ ਦੇ ਦੂਜੇ ਦੋਸਤਾਂ ਨੇ ਵੀ ਰਾਤ ਅਤੇ ਸਵੇਰੇ ਛੇ ਵਜੇ ਤੱਕ ਬਹੁਤ ਫ਼ੋਨ ਕੀਤੇ ਪਰ ਕੋਈ ਜਵਾਬ ਨਹੀਂ ਮਿਲਿਆ | ਦਿਨ ਚੜ੍ਹਦਿਆਂ ਹੀ ਰਾਹਗੀਰਾਂ ਨੇ ਸੜਕ ਕਿਨਾਰੇ ਪਿਆ ਨੌਜਵਾਨ ਦੇਖਿਆ ਮੋਟਰਸਾਈਕਲ ਥੋੜ੍ਹੀ ਦੂਰ ਝਾੜੀਆਂ ਵਿਚ ਪਿਆ ਸੀ | ਮੌਕੇ 'ਤੇ ਪੁਲਿਸ ਅਤੇ ਫੋਰੈਂਸਿਕ ਟੀਮਾਂ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਗਈ | ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਭੇਜੀ ਗਈ | ਇਸ ਸੰਬੰਧੀ ਪੁਲਿਸ ਚੌਂਕੀ ਬੇਲਾ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕਰਕੇ ਛੇਤੀ ਹੀ ਮਸਲਾ ਹੱਲ ਕਰ ਲਿਆ ਜਾਵੇਗਾ | ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ |


Ad Position 22
No active advertisement
ਪਿਛਲੀ ਖ਼ਬਰ ਆਰ. ਐੱਮ. ਪੀ. ਆਈ. ਦੀ ਸੂਬਾ ਪੱਧਰੀ ਦੀ ਰੈਲੀ 26 ਨੂੰ ਅਗਲੀ ਖ਼ਬਰ ਭੱਕੂਮਾਜਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>
Ad Position 24