12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਅÏਲਖ ਵਿਖੇ ਵੱਡੀ ਗਿਣਤੀ 'ਚ ਲੋਕਾਂ ਨੇ ਫੜਿਆ 'ਆਪ' ਦਾ ਪੱਲਾ <br/>

Ad Position 21
No active advertisement
ਅਜੀਤ ਡੈਸਕ 25-02-2026
ਨੂਰਪੁਰ ਬੇਦੀ, 24 ਫਰਵਰੀ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਅÏਲਖ ਵਿਚ ਉਸ ਵੇਲੇ ਰਾਜਨੀਤਿਕ ਮਾਹੌਲ ਗਰਮ ਹੋ ਗਿਆ ਜਦੋਂ ਪਿੰਡ ਦੇ ਕਈ ਪਰਿਵਾਰਾਂ ਨੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਆਯੋਜਿਤ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਵਿਧਾਇਕ ਵਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਦੀ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਭਲੇ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ | 'ਸਾਡੀ ਸਰਕਾਰ ਦਾ ਮਕਸਦ ਸਿਰਫ਼ ਰਾਜਨੀਤੀ ਨਹੀਂ, ਸੇਵਾ ਹੈ | ਅਸੀਂ ਹਲਕੇ ਦੇ ਵਿਕਾਸ ਲਈ ਵਚਨਬੱਧ ਹਾਂ ਅਤੇ ਹਰ ਪਿੰਡ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ | ਉਨ੍ਹਾਂ ਹੋਰ ਕਿਹਾ ਕਿ ਪਿੰਡ ਅÏਲਖ ਵਿਚ ਵੀ ਜਲਦੀ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਸ ਦੌਰਾਨ ਪਾਰਟੀ ਵਿਚ ਸ਼ਾਮਲ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਨੀਤੀ ਅਤੇ ਹਲਕਾ ਵਿਧਾਇਕ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਕਾਫ਼ੀ ਪ੍ਰਭਾਵਿਤ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮਿਲ ਰਹੀਆਂ ਸਹੂਲਤਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੇ ਉਨ੍ਹਾਂ ਦਾ ਭਰੋਸਾ ਜਿੱਤਿਆ ਹੈ | ਸਮਾਗਮ ਦੌਰਾਨ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ | ਇਸ ਮੌਕੇ ਰਾਮ ਸਰੂਪ, ਮਨਿੰਦਰ ਸਿੰਘ ਅÏਲਖ, ਮਨਪ੍ਰੀਤ ਸਿੰਘ ਅÏਲਖ, ਸਿੰਮੀ ਅÏਲਖ, ਮਨਪ੍ਰੀਤ ਸਿੰਘ, ਸਤਨਾਮ ਸਿੰਘ ਨਾਗਰਾ ਤੇ ਹੋਰ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਨੇ ਬੜਵਾ ਤੋਂ ਮੁੰਨੇ ਸੰਪਰਕ ਸੜਕ ਬਣਾਉਣ ਦੇ ਕੰਮ ਦੀ ਕਰਵਾਈ ਆਰੰਭਤਾ <br/> ਅਗਲੀ ਖ਼ਬਰ ਖੇਡ ਮੇਲੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ- ਲਾਲਪੁਰਾ <br/>
Ad Position 24