12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਵਿਧਾਇਕ ਚੱਢਾ ਨੇ ਬੜਵਾ ਤੋਂ ਮੁੰਨੇ ਸੰਪਰਕ ਸੜਕ ਬਣਾਉਣ ਦੇ ਕੰਮ ਦੀ ਕਰਵਾਈ ਆਰੰਭਤਾ <br/>

Ad Position 21
No active advertisement
ਅਜੀਤ ਡੈਸਕ 25-02-2026
ਨੂਰਪੁਰ ਬੇਦੀ, 24 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਆਪਣੇ ਜੱਦੀ ਪਿੰਡ ਬੜਵਾ ਦੇ ਸਰਕਾਰੀ ਹਾਈ ਸਕੂਲ ਤੋਂ ਪਿੰਡ ਮੁੰਨੇ ਤੱਕ ਜਾਣ ਵਾਲੀ ਸੰਪਰਕ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਆਰੰਭਤਾ ਕਰਵਾਈ | ਵਿਧਾਇਕ ਚੱਢਾ ਨੇ ਕਿਹਾ ਕਿ ਪਹਿਲਾਂ ਇਹ ਸੜਕ ਕੇਵਲ 10 ਫੁੱਟ ਚੌੜੀ ਸੀ, ਜਿਸ ਕਾਰਨ ਵੱਡੇ ਵਾਹਨਾਂ ਦੀ ਆਵਾਜਾਈ ਅਤੇ ਦੋਹੀਂ ਪਾਸਿਆਂ ਤੋਂ ਟਰੈਫਿਕ ਦਾ ਆਣਾ ਜਾਣਾ ਮੁਸ਼ਕਿਲ ਸੀ | ਹੁਣ ਇਸ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਤੇ ਦੋਵਾਂ ਪਾਸੇ ਡਰੇਨੇਜ ਬਣਾਏ ਜਾਣਗੇ | ਉਨ੍ਹਾਂ ਕਿਹਾ ਕਿ ਲਗਪਗ 2.72 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਪ੍ਰੋਜੈਕਟ ਤਹਿ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਲਕਾ ਰੂਪਨਗਰ ਵਿਚ ਸੜਕ ਢਾਂਚੇ ਦੇ ਮਜ਼ਬੂਤੀਕਰਨ, ਪਿੰਡਾਂ ਵਿਚ ਗਲੀਆਂ-ਨਾਲੀਆਂ ਦੇ ਨਿਰਮਾਣ, ਪੀਣਯੋਗ ਪਾਣੀ ਸਕੀਮਾਂ ਅਤੇ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ ਕਈ ਵਿਕਾਸ ਪ੍ਰੋਜੈਕਟ ਜਾਰੀ ਹਨ | ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵਲੋਂ ਜਾਰੀ ਫੰਡਾਂ ਦਾ ਪੂਰਾ ਪਾਰਦਰਸ਼ੀ ਢੰਗ ਨਾਲ ਉਪਯੋਗ ਕੀਤਾ ਜਾ ਰਿਹਾ ਹੈ ਅਤੇ ਖੇਤਰ ਨੂੰ ਮਾਡਲ ਹਲਕੇ ਵਜੋਂ ਵਿਕਸਤ ਕਰਨ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ | ਇਸ ਮੌਕੇ ਦੇਸ ਰਾਜ ਸੈਣੀ ਮੈਂਬਰ ਜ਼ਿਲ੍ਹਾ ਪਰਿਸ਼ਦ, ਪਰਮਿੰਦਰ ਸਿੰਘ ਬਾਲਾ, ਸਰਪੰਚ ਅਵਤਾਰ ਸਿੰਘ ਕੂੰਨਰ, ਬਲਾਕ ਸਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸਾਬਕਾ ਚੇਅਰਮੈਨ ਰਾਮ ਪ੍ਰਸਾਦ ਪਾਲੀ, ਡਾਇਰੈਕਟਰ ਜਸਵੀਰ ਸਿੰਘ , ਗੁਰਨੈਬ ਸਿੰਘ ਘੁੰਮਾਣ, ਸੁਰਿੰਦਰ ਸਿੰਘ ਕੰਗ, ਨਸੀਬ ਸਿੰਘ, ਕੁਲਦੀਪ ਸਿੰਘ ਮਾਣਕ, ਮੋਨੂ ਸੈਣੀ, ਰਾਜ ਕੁਮਾਰ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਹਰਦਿਆਲ ਸਿੰਘ, ਪੰਚ ਅਵਤਾਰ ਸਿੰਘ, ਡਾ ਦੇਵ ਰਾਜ ਤੇ ਬਾਬੂ ਕਰਮ ਚੰਦ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੰਨ ਦੀ ਬਿਮਾਰੀ ਤੋਂ ਪੀੜ੍ਹਤ ਮਰੀਜ਼ ਦੇਸੀ ਨੁਸਖੇ ਨਾ ਵਰਤਣ-ਡਾ. ਰੰਧਾਵਾ <br/> ਅਗਲੀ ਖ਼ਬਰ ਅÏਲਖ ਵਿਖੇ ਵੱਡੀ ਗਿਣਤੀ 'ਚ ਲੋਕਾਂ ਨੇ ਫੜਿਆ 'ਆਪ' ਦਾ ਪੱਲਾ <br/>
Ad Position 24