19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹੋਲਾ ਮਹੱਲਾ ਮੌਕੇ 4500 ਪੁਲਿਸ ਮੁਲਾਜ਼ਮ ਸ਼ਰਧਾਲੂਆਂ ਦੀ ਸੁਰੱਖਿਆ 'ਚ ਰਹਿਣਗੇ ਤਾਇਨਾਤ- ਜ਼ਿਲ੍ਹਾ ਪੁਲਿਸ ਮੁਖੀ <br/>

Ad Position 21
No active advertisement
ਅਜੀਤ ਡੈਸਕ 26-02-2026
ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)-ਕੌਮੀ ਤਿਉਹਾਰ ਹੋਲਾ ਮਹੱਲਾ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਪੱਤਰਕਾਰ ਮਿਲਣੀ ਦੌਰਾਨ ਜ਼ਿਲ੍ਹਾ ਮੁਖੀ ਮਨਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਹੋਲਾ ਮਹੱਲਾ ਤੇ ਲਗਪਗ 4500 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿਚ 4000 ਫੋਰਸ ਬਾਹਰਲੇ ਜ਼ਿਲਿ੍ਹਆਂ ਅਤੇ ਕਰੀਬ 500 ਜਵਾਨ ਸਥਾਨਕ ਤੌਰ 'ਤੇ ਸ਼ਾਮਲ ਹੋਣਗੇ | ਉਨ੍ਹਾਂ ਦੱਸਿਆ ਕਿ ਪੂਰੇ ਇਲਾਕੇ ਨੂੰ ਪਹਿਲਾਂ 11 ਸੈਕਟਰਾਂ ਵਿਚ ਵੰਡਿਆ ਗਿਆ ਸੀ, ਪਰ ਹੁਣ ਇਹ ਗਿਣਤੀ ਵਧਾ ਕੇ 13 ਕਰ ਦਿੱਤੀ ਗਈ ਹੈ | ਹਰ ਸੈਕਟਰ ਵਿਚ ਡਿਊਟੀਆਂ ਸਪਸ਼ਟ ਤੌਰ 'ਤੇ ਵੰਡੀਆਂ ਗਈਆਂ ਹਨ ਤਾਂ ਜੋ ਕਾਨੂੰਨ-ਵਿਵਸਥਾ ਬਰਕਰਾਰ ਰਹੇ ਅਤੇ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਮੱਥਾ ਟੇਕ ਸਕਣ | ਪੁਲਿਸ ਮੁਖੀ ਨੇ ਦੱਸਿਆ ਕਿ ਇਸ ਵਾਰ ਸੁਰੱਖਿਆ ਪ੍ਰਬੰਧਾਂ ਵਿਚ ਤਕਨਾਲੋਜੀ ਦਾ ਵਿਸ਼ੇਸ਼ ਉਪਯੋਗ ਕੀਤਾ ਜਾ ਰਿਹਾ ਹੈ | ਡਰੋਨ ਮਾਊਾਟਡ ਪਬਲਿਕ ਐਡਰੈੱਸ ਸਿਸਟਮ, ਚਿਹਰਾ ਪਛਾਣ ਕੈਮਰੇ ਅਤੇ ਇੰਟੀਗ੍ਰੇਟਡ ਡਾਟਾਬੇਸ ਨਾਲ ਜੁੜੇ ਨਿਗਰਾਨੀ ਪ੍ਰਣਾਲੀ ਰਾਹੀਂ ਸ਼ੱਕੀ ਲੋਕਾਂ 'ਤੇ ਨਜ਼ਰ ਰੱਖੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਵਾਧੂ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਪੂਰੇ ਮੇਲਾ ਖੇਤਰ ਤੇ ਬਾਜ਼ ਅੱਖ ਰੱਖੀ ਜਾ ਸਕੇ | ਟਰੈਫ਼ਿਕ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਪਾਰਕਿੰਗ ਲਈ ਵਿਸ਼ੇਸ਼ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ | ਟਰੈਕਟਰ-ਟਰਾਲੀਆਂ ਅਤੇ ਭਾਰੀ ਵਾਹਨਾਂ ਲਈ ਵੱਖਰੀ ਪਾਰਕਿੰਗ ਹੋਵੇਗੀ | ਨੰਗਲ, ਮਨਾਲੀ ਅਤੇ ਰੂਪਨਗਰ ਵੱਲ ਜਾਣ ਵਾਲੇ ਆਮ ਯਾਤਰੀਆਂ ਲਈ ਵੀ ਡਾਇਵਰਜ਼ਨ ਯੋਜਨਾ ਤਿਆਰ ਕੀਤੀ ਗਈ ਹੈ | ਇਲੈਕਟਿ੍ਕ ਬੱਸਾਂ ਅਤੇ ਬੈਟਰੀ ਨਾਲ ਚੱਲਣ ਵਾਲੇ ਰਿਕਸ਼ਿਆਂ ਦੀ ਗਿਣਤੀ ਵਧਾਈ ਗਈ ਹੈ | ਉਨ੍ਹਾਂ ਦੱਸਿਆ ਕਿ ਰੰਗ ਦੀ ਵਿੱਕਰੀ ਦੀ ਰੋਕਥਾਮ ਸਬੰਧੀ ਚੈਕਿੰਗ ਕੀਤੀ ਜਾ ਰਹੀ, ਭੰਗ ਜਾਂ ਭੰਗ ਤੋਂ ਬਣੀਆਂ ਵਸਤੂਆਂ ਵੇਚਣ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਆਖ਼ਰੀ ਦੋ-ਤਿੰਨ ਦਿਨਾਂ ਦੌਰਾਨ 1500 ਵਾਧੂ ਜਵਾਨ ਤਾਇਨਾਤ ਕੀਤੇ ਜਾਣਗੇ ਅਤੇ ਸਥਾਨਕ ਉਪ ਪੁਲਸ ਕਪਤਾਨ ਅਤੇ ਥਾਣਾ ਮੁਖੀ ਨੂੰ ਖ਼ਾਸ ਤੌਰ 'ਤੇ ਕਾਨੂੰਨ-ਵਿਵਸਥਾ ਠੀਕ ਰੱਖਣ ਦੀ ਡਿਊਟੀ ਦਿੱਤੀ ਗਈ ਹੈ | ਪੁਲਿਸ ਮੁਖੀ ਨੇ ਕਿਹਾ ਕਿ ਡੀਸੀ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਸਖ਼ਤੀ ਨਾਲ ਪਾਲਨਾ ਕਰਵਾਈ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਸ਼੍ਰੋਮਣੀ ਕਮੇਟੀ ਅਤੇ ਨਿਹੰਗ ਜਥੇਬੰਦੀਆਂ ਨਾਲ ਵੀ ਤਾਲਮੇਲ ਕੀਤਾ ਗਿਆ ਹੈ ਤਾਂ ਜੋ ਤਿਉਹਾਰ ਸ਼ਾਂਤੀਪੂਰਨ ਢੰਗ ਨਾਲ ਮਨਾਇਆ ਜਾ ਸਕੇ | ਉਨ੍ਹਾਂ ਭਰੋਸਾ ਦਿਵਾਇਆ ਕਿ ਰੂਪਨਗਰ ਪੁਲੀਸ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦਾ ਸਵਾਗਤ ਹੈ | ਇਸ ਮੌਕੇ ਐੱਸ. ਪੀ. ਅਰਵਿੰਦ ਮੀਨਾ, ਐੱਸ. ਪੀ. ਗੁਰਦੀਪ ਸਿੰਘ ਗੋਸਲ, ਡੀਐਸਪੀ ਜਸ਼ਨਦੀਪ ਸਿੰਘ ਮਾਨ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਨਵੇਂ ਰੈਗੂਲਰ ਭਰਤੀ ਨੋਟੀਫ਼ਿਕੇਸ਼ਨ 'ਤੇ ਜਤਾਇਆ ਰੋਸ <br/> ਅਗਲੀ ਖ਼ਬਰ ਆਈ. ਆਈ. ਟੀ. ਰੋਪੜ ਨੇ ਖੋਜ ਤੇ ਤਕਨਾਲੋਜੀ 'ਚ ਵੱਡੇ ਐਲਾਨਾਂ ਨਾਲ ਮਨਾਇਆ 18ਵਾਂ ਸਥਾਪਨਾ ਦਿਵਸ <br/>
Ad Position 24