ਮੋਰਿੰਡਾ, 25 ਫਰਵਰੀ (ਪਿ੍ਤਪਾਲ ਸਿੰਘ)-ਰੇਲਵੇ ਪੁਲਿਸ ਵਲੋਂ ਨਿਊ ਮੋਰਿੰਡਾ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕਰਕੇ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਨਸ਼ਾ ਮੁਕਤੀ ਕੇਂਦਰ ਭੇਜਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਚੌਕੀ ਇੰਚਾਰਜ ਐਸ.ਆਈ ਸੁਗਰੀਬ ਚੰਦ ਨੇ ਦੱਸਿਆ ਕਿ ਰੇਲਵੇ ਪੁਲਿਸ ਪਾਰਟੀ ਸਪੈਸ਼ਲ ਡੀ. ਜੀ. ਪੀ. ਰੇਲਵੇ ਸ਼ਸ਼ੀ ਪ੍ਰਭਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਗਸ਼ਤ 'ਤੇ ਸੀ ਜਿਨ੍ਹਾਂ ਨੇ ਨਿਊ ਮੋਰਿੰਡਾ ਰੇਲਵੇ ਸਟੇਸ਼ਨ ਤੇ ਪਲੇਟ ਫਾਰਮ ਨੰਬਰ ਇੱਕ 'ਤੇ ਇੱਕ ਵਿਅਕਤੀ ਨਸ਼ੇ ਦੀ ਹਾਲਤ ਵਿਚ ਮਿਲਿਆ ਜਿਸਨੇ ਨਾਮ ਪੁੱਛਣ 'ਤੇ ਆਪਣਾ ਨਾਮ ਮਨਪ੍ਰੀਤ ਮਸੀਹ ਪੁੱਤਰ ਮਨਜੀਤ ਮਸੀਹ ਵਾਸੀ ਪਿੰਡ ਫੋਰੋ ਚੀਚੀ, ਥਾਣਾ ਭੈਣੀ ਮੀਆਂ ਖਾਂ, ਜ਼ਿਲ੍ਹਾ ਗੁਰਦਾਸਪੁਰ ਦੱਸਿਆ | ਉਨ੍ਹਾਂ