ਢੇਰ, 25 ਫਰਵਰੀ (ਸ਼ਿਵ ਕੁਮਾਰ ਕਾਲੀਆ)-ਮਹਾਨ ਦੇਸ਼ ਭਗਤ ਸ਼ਹੀਦ ਪੰਡਿਤ ਚੰਦਰਸ਼ੇਖਰ ਆਜ਼ਾਦ ਦੀ ਯਾਦ 'ਚ ਇਕ ਵਿਸ਼ਾਲ ਖੂਨ ਦਾਨ ਕੈਂਪ 27 ਫਰਵਰੀ ਚੰਦਰਸ਼ੇਖਰ ਆਜ਼ਾਦ ਜੀ ਦੇ ਸ਼ਹੀਦੀ ਦਿਹਾੜੇ 'ਤੇ ਪਿੰਡ ਗੰਭੀਰਪਰ ਹੇਠਲਾ ਦੇ ਸ਼ਿਵ ਮੰਦਿਰ ਵਿਖੇ ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਉਦਘਾਟਨ ਪਿੰਡ ਵਾਸੀ ਅਤੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤਾ ਜਾਵੇਗਾ | ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਉਨਾਂ ਇਲਾਕੇ ਦੇ ਸਮੂਹ ਨੌਜਵਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਇਸ ਮਹਾਨ ਦਿਵਸ ਤੇ ਖੂਨ ਦਾਨ ਕਰਕੇ ਜਿੱਥੇ ਪੰਡਿਤ ਚੰਦਰਸ਼ੇਖਰ ਆਜ਼ਾਦ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਉੱਥੇ ਹੀ ਖੂਨ ਦਾਨ ਕਰਕੇ ਕਿਸੇ ਨੂੰ ਨਵਾਂ ਜੀਵਨ ਦੇਣ ਦੇ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ | ਇਸ ਮੌਕੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਜਾਵੇਗਾ | ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਅਤੁੱਲ ਸ਼ਰਮਾ,ਆਕਾਸ਼ ਕਾਲੀਆ, ਵਿਕਾਸ ਕਾਲੀਆ, ਪ੍ਰਮੋਦ ਕੁਮਾਰ ਹੈਰੀ ਅਗਨੀਹੋਤਰੀ, ਨਿਖਲ ਸ਼ਰਮਾ, ਕਾਰਤਿਕ ਗੋਤਮ, ਗੁਰਵਿੰਦਰ ਸਿੰਘ, ਰੋਹਿਤ ਸਿੰਘ, ਜੌਗੇਸ ਜੋਸ਼ੀ, ਅਵਤਾਰ ਕਿ੍ਸ਼ਨ, ਵਿਵੇਕ ਕਾਲੀਆ, ਸੁਰਜੀਤ ਸਿੰਘ ਆਦਿ ਵਲੋਂ ਸਾਂਝੇ ਤੌਰ 'ਤੇ ਦਿੱਤੀ ਗਈ |