19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹੋਲਾ ਮਹੱਲਾ 26 ਦੀ ਰਾਤ 11.30 ਵਜੇ ਨਗਾਰਿਆਂ ਦੀ ਚੋਟ 'ਤੇ ਹੋਵੇਗਾ ਆਰੰਭ- ਭਾਈ ਅਮਰਜੀਤ ਸਿੰਘ ਚਾਵਲਾ <br/>

Ad Position 21
No active advertisement
ਅਜੀਤ ਡੈਸਕ 26-02-2026
ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੌਜੂਦਾ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਿੱਖ ਪੰਥ ਦੀ ਆਨ ਅਤੇ ਸ਼ਾਨ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮੁਹੱਲਾ 26 ਫਰਵਰੀ ਦੀ ਰਾਤ ਨੂੰ ਦਸਮੇਸ਼ ਪਿਤਾ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਇੱਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਨਗਾਰਿਆਂ 'ਤੇ ਚੋਟ ਲਗਾਉਣ ਨਾਲ ਆਰੰਭ ਹੋਵੇਗਾ | ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਹੋਲਾ ਮਹੱਲਾ ਸਿੱਖ ਪੰਥ ਦਾ ਉਹ ਤਿਉਹਾਰ ਹੈ ਜਿਸ ਨੂੰ ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਿੱਖ ਕੌਮ 'ਚ ਜੰਗਜੂ ਅਤੇ ਪੰਥਕ ਜਜ਼ਬਾ ਭਰਨ ਅਤੇ ਸ਼ਸਤਰਧਾਰੀ ਕਰਨ ਲਈ ਹੋਲੀ ਦੇ ਪੁਰਾਤਨ ਤਿਉਹਾਰ ਨੂੰ ਨਵਾਂ ਰੂਪ ਦੇ ਕੇ ਆਰੰਭ ਕੀਤਾ ਸੀ | ਉਨ੍ਹਾਂ ਕਿਹਾ ਕਿ ਇਸ ਪਾਵਨ ਅਤੇ ਇਤਿਹਾਸਕ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ | ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਹੋਰ ਅਧਿਕਾਰੀਆਂ ਦੇ ਨਾਲ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਭਾਈ ਚਾਵਲਾ ਨੇ ਦੱਸਿਆ ਕਿ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵਲੋਂ ਹੋਲੇ ਮਹੱਲਾ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਆਉਣ ਵਾਲੀਆਂ ਨਾਨਕ ਨਾਂ ਲੇਵਾ ਸੰਗਤਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜਿਨ•ਾਂ 'ਚ ਦੂਰ ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਲਈ ਰਿਹਾਇਸ਼ ਅਤੇ ਲੰਗਰਾਂ ਦੇ ਨਾਲ ਪਾਣੀ ਅਤੇ ਸਿਹਤ ਸਹੂਲਤਾਂ ਪ੍ਰਮੱੁਖ ਹੋਣਗੀਆਂ | ਇਸ ਤੋਂ ਇਲਾਵਾ ਹੋਲੇ ਮੁਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਵਾਪਰਨ ਦੇ ਮੱਦੇਨਜ਼ਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਬੀਮਾ ਪਾਲਿਸੀ ਕਰਵਾਈ ਗਈ ਹੈ ਤਾਂ ਜੋ ਮੌਕੇ 'ਤੇ ਹੀ ਸਬੰਧਿਤ ਪੀੜਤ ਨੂੰ ਸਹਾਇਤਾ ਮਿਲ ਸਕੇ | ਉਨ੍ਹਾਂ ਦੱਸਿਆ ਕਿ 27, 28 ਫਰਵਰੀ ਅਤੇ 1 ਮਾਰਚ ਨੂੰ ਹੋਲਾ ਮੁਹੱਲਾ ਕੀਰਤਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ ਅਤੇ 2,3 ਅਤੇ 4 ਮਾਰਚ ਨੂੰ ਹੋਲਾ ਮੁਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ | ਇਸ ਮੌਕੇ ਮਲਕੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਭੁਪਿੰਦਰ ਸਿੰਘ ਅਤੇ ਸੁਖਬੀਰ ਸਿੰਘ ਕਲਮਾਂ ਦੋਵੇ ਮੀਤ ਮੈਨੇਜਰ, ਬਾਬਾ ਕਾਲਾ ਸਿੰਘ ਭੂਰੀ ਵਾਲੇ ਤੇ ਸੁਖਵਿੰਦਰ ਸਿੰਘ ਗਲਾਲੀਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਥਕ ਚੜ੍ਹਦੀ ਕਲਾਂ ਲਈ ਸਿਧਾਂਤਕ ਆਧਾਰ 'ਤੇ ਹੀ ਹੋ ਸਕਦੀ ਹੈ ਏਕਤਾ- ਇਮਾਨ ਸਿੰਘ ਮਾਨ <br/> ਅਗਲੀ ਖ਼ਬਰ ਵਿਧਾਇਕ ਚੱਢਾ ਨੇ ਗੁਰੂ ਨਗਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਸਮੇਤ ਲਿਆ ਜਾਇਜ਼ਾ <br/>
Ad Position 24