19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸੈਂਟਰਲ ਕੋਆਪੇ੍ਰਟਿਵ ਬੈਂਕ ਦੇ ਡਾਇਰੈਕਟਰ ਵਜ਼ੀਰ ਚੰਦ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 26-02-2026
ਮੋਰਿੰਡਾ, 25 ਫਰਵਰੀ (ਪਿ੍ਤਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਪੰਡਤ ਵਜ਼ੀਰ ਚੰਦ ਡਾਇਰੈਕਟਰ ਦੀ ਰੋਪੜ ਸੈਂਟਰਲ ਕੋਆਪੇ੍ਰਟਿਵ ਬੈਂਕ ਦਾ ਅੱਜ ਲੰਬੀ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ | ਇਨ੍ਹਾਂ ਦੀ ਮਿ੍ਤਕ ਦੇਹ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਉਨ੍ਹਾਂ ਦੇ ਸਪੁੱਤਰ ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਪ੍ਰਧਾਨ ਨਵਜੀਤ ਸਿੰਘ ਨਵੀਂ ਅਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ ਨੇ ਕਾਂਗਰਸ ਪਾਰਟੀ ਦਾ ਝੰਡਾ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਪੰਡਤ ਵਜ਼ੀਰ ਚੰਦ ਦੀ ਮਿ੍ਤਕ ਦੇਹ ਦਾ ਅੱਜ ਸ਼ਮਸ਼ਾਨਘਾਟ ਮੋਰਿੰਡਾ ਵਿਖੇ ਅਤਿੰਮ ਸੰਸਕਾਰ ਕੀਤਾ ਗਿਆ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਅਗਨੀ ਉਨ੍ਹਾਂ ਸਪੁੱਤਰ ਰਾਹੁਲ ਕੁਮਾਰ ਨੇ ਦਿੱਤੀ | ਕਾਂਗਰਸੀ ਆਗੂ ਵਜ਼ੀਰ ਚੰਦ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਸਾਬਕਾ ਮੰਤਰੀ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਸਾਬਕਾ ਚੇਅਰਮੈਨ ਵਿਜੇ ਸ਼ਰਮਾ ਟਿੰਕੂ, ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੀਸ਼ ਸਿੰਘ ਭਟੋਆ, ਪੀ.ਏ.ਡੀ.ਬੀ. ਦੇ ਵਾਇਸ ਚੇਅਰਮੈਨ ਕਰਨੈਲ ਸਿੰਘ ਜੀਤ, ਸੀਨੀਅਰ ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ, ਸਾਬਕਾ ਪ੍ਰਧਾਨ ਹਰੀਪਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਸਾਬਕਾ ਚੇਅਰਮੈਨ ਹਰਪਾਲ ਸਿੰਘ ਬਮਨਾੜਾ, ਜਸਵਿੰਦਰ ਸਿੰਘ ਜੱਸੀ ਰਸੂਲਪੁਰ, ਪਰਮਿੰਦਰ ਸਿੰਘ ਮਿੰਟਾ, ਥਾਣੇਦਾਰ ਦਵਿੰਦਰ ਸਿੰਘ ਧਾਲੀਵਾਲ ਨੇ ਆਖਿਆ ਕਿ ਵਜ਼ੀਰ ਚੰਦ ਹਰਮਨ ਪਿਆਰੇ ਆਗੂ ਸਨ | ਹਰ ਇਕ ਦੇ ਦੁਖ ਦੇ ਸਾਂਝੀ ਸਨ | ਉਨ੍ਹਾਂ ਕਾਂਗਰਸ ਪਾਰਟੀ ਦੇ ਲਈ ਲੰਮੀ ਉਮਰ ਸੇਵਾ ਕੀਤੀ | ਆਖ਼ਰੀ ਦਮ ਤੱਕ ਕਾਂਗਰਸ ਪਾਰਟੀ ਨਾਲ ਜੁੜੇ ਰਹੇ | ਇਨ੍ਹਾਂ ਦੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਇਲਾਕਾ ਨਿਵਾਸੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਨੇ ਮਾਣਕੂਮਾਜਰਾ ਤੋਂ ਥਾਣਾ ਤੇ ਸੰਗਤਪੁਰ ਸੜਕ ਦਾ ਕੰਮ ਕਰਵਾਇਆ ਸ਼ੁਰੂ <br/> ਅਗਲੀ ਖ਼ਬਰ ਰਾਜਨ ਵੋਹਰਾ ਨੂੰ ਸਦਮਾ, ਭਰਾ ਦਾ ਦਿਹਾਂਤ <br/>
Ad Position 24